26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸੋਨ ਚਿੜੀ-ਸੁਨਹਿਰੀ ਪਰਵਾਜ਼ ਵਲੋਂ ਸਾਲਾਨਾ ਸਮਾਗਮ

ਐਡੀਲੇਡ, 26 ਸਤੰਬਰ (ਗੁਰਮੀਤ ਸਿੰਘ ਵਾਲੀਆ)-ਸੋਨ ਚਿੜੀ ਸਕੂਲ ਆਫ਼ ਲੈਂਗੂਏਜ ਐਂਡ ਕਲਚਰ ਵਲੋਂ ਪ੍ਰਿੰਸੀਪਲ ਗੁਰਪ੍ਰੀਤ ਕੌਰ ਭੰਗੂ, ਮੈਨੇਜਿੰਗ ਡਾਇਰੈਕਟਰ ਨਵਨੀਤ ਕੌਰ ਢਿੱਲੋਂ, ਸਮੂਹ ਵਲੰਟੀਅਰ ਅਧਿਆਪਕਾਂ ਅਤੇ ਸਹਿਯੋਗੀਆਂ ਦੇ ਸਾਂਝੇ ਉਪਰਾਲੇ ਸਦਕਾ ਪੰਜਾਬੀ ਮਾਂ ਬੋਲੀ, ਸੱਭਿਆਚਾਰ ਅਤੇ ਵਿਰਸੇ ਨਾਲ ਬੱਚਿਆਂ ਨੂੰ ਜੋੜਨ ਦੇ ਉਦੇਸ਼ ਨਾਲ ਕਰਵਾਇਆ ਗਿਆ ਸਾਲਾਨਾ ਸਮਾਗਮ ਸੁਨਹਿਰੀ ਪਰਵਾਜ਼ 2026 ਵੁੱਡਵਿਲ ਟਾਊਨ ਹਾਲ ਵਿਖੇ ਯਾਦਗਾਰੀ ਹੋ ਨਿਬੜਿਆ। ਸੁਨਹਿਰੀ ਪਰਵਾਜ਼ 2026’ ਦੌਰਾਨ ਵੱਖ-ਵੱਖ ਉਮਰ ਵਰਗਾਂ ਦੇ ਵਿਦਿਆਰਥੀਆਂ ਨੇ ਪੰਜਾਬੀ ਮਾਂ ਬੋਲੀ, ਸਾਹਿਤ ਅਤੇ ਸੱਭਿਆਚਾਰ ਨਾਲ ਜੁੜੇ ਗੀਤ-ਸੰਗੀਤ, ਕਵਿਤਾਵਾਂ, ਕਹਾਣੀਆਂ ਅਤੇ ਨਾਟਕੀ ਪੇਸ਼ਕਾਰੀਆਂ ਰਾਹੀਂ ਆਪਣੀ ਕਲਾਤਮਕ ਅਤੇ ਸਿਰਜਣਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 27-09-2026
ਐਡੀਲੇਡ, 26 ਸਤੰਬਰ (ਗੁਰਮੀਤ ਸਿੰਘ ਵਾਲੀਆ)-ਸੋਨ ਚਿੜੀ ਸਕੂਲ ਆਫ਼ ਲੈਂਗੂਏਜ ਐਂਡ ਕਲਚਰ ਵਲੋਂ ਪ੍ਰਿੰਸੀਪਲ ਗੁਰਪ੍ਰੀਤ ਕੌਰ ਭੰਗੂ, ਮੈਨੇਜਿੰਗ ਡਾਇਰੈਕਟਰ ਨਵਨੀਤ ਕੌਰ ਢਿੱਲੋਂ, ਸਮੂਹ ਵਲੰਟੀਅਰ ਅਧਿਆਪਕਾਂ ਅਤੇ ਸਹਿਯੋਗੀਆਂ ਦੇ ਸਾਂਝੇ ਉਪਰਾਲੇ ਸਦਕਾ ਪੰਜਾਬੀ ਮਾਂ ਬੋਲੀ, ਸੱਭਿਆਚਾਰ ਅਤੇ ਵਿਰਸੇ ਨਾਲ ਬੱਚਿਆਂ ਨੂੰ ਜੋੜਨ ਦੇ ਉਦੇਸ਼ ਨਾਲ ਕਰਵਾਇਆ ਗਿਆ ਸਾਲਾਨਾ ਸਮਾਗਮ ਸੁਨਹਿਰੀ ਪਰਵਾਜ਼ 2026 ਵੁੱਡਵਿਲ ਟਾਊਨ ਹਾਲ ਵਿਖੇ ਯਾਦਗਾਰੀ ਹੋ ਨਿਬੜਿਆ।ਸੁਨਹਿਰੀ ਪਰਵਾਜ਼ 2026’ ਦੌਰਾਨ ਵੱਖ-ਵੱਖ ਉਮਰ ਵਰਗਾਂ ਦੇ ਵਿਦਿਆਰਥੀਆਂ ਨੇ ਪੰਜਾਬੀ ਮਾਂ ਬੋਲੀ, ਸਾਹਿਤ ਅਤੇ ਸੱਭਿਆਚਾਰ ਨਾਲ ਜੁੜੇ ਗੀਤ-ਸੰਗੀਤ, ਕਵਿਤਾਵਾਂ, ਕਹਾਣੀਆਂ ਅਤੇ ਨਾਟਕੀ ਪੇਸ਼ਕਾਰੀਆਂ ਰਾਹੀਂ ਆਪਣੀ ਕਲਾਤਮਕ ਅਤੇ ਸਿਰਜਣਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੇ ਜਿਥੇ ਦਰਸ਼ਕਾਂ ਦਾ ਮਨ ਮੋਹਿਆ, ਉਥੇ ਕਈ ਪਲਾਂ ਨੇ ਮਾਪਿਆਂ ਅਤੇ ਅਧਿਆਪਕਾਂ ਨੂੰ ਭਾਵੁਕ ਵੀ ਕਰ ਦਿੱਤਾ।ਹਰ ਪੇਸ਼ਕਾਰੀ ਮਗਰੋਂ ਤਾੜੀਆਂ ਦੀ ਗੂੰਜ ਨਾਲ ਹਾਲ ਗੂੰਜ ਉੱਠਿਆ ਅਤੇ ਦਰਸ਼ਕਾਂ ਨੇ ਵਿਦਿਆਰਥੀਆਂ ਦੀ ਭਰਪੂਰ ਹੌਸਲਾ-ਅਫ਼ਜ਼ਾਈ ਕੀਤੀ।ਸਮਾਗਮ ਦੀ ਇੱਕ ਖ਼ਾਸ ਗੱਲ ਇਹ ਰਹੀ ਕਿ ਮੰਚ ਸੰਚਾਲਨ ਸਮੇਤ ਅਹਿਮ ਜ਼ਿੰਮੇਵਾਰੀਆਂ ਵਿਦਿਆਰਥੀਆਂ ਨੇ ਖ਼ੁਦ ਸੰਭਾਲੀਆਂ। ਇਸ ਨਾਲ ਜਿੱਥੇ ਬੱਚਿਆਂ ਵਿੱਚ ਸਵੈ-ਵਿਸ਼ਵਾਸ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਬਲ ਮਿਲਿਆ, ਉੱਥੇ ਉਨ੍ਹਾਂ ਨੂੰ ਆਪਣੀ ਭਾਸ਼ਾਈ ਅਤੇ ਸਿਰਜਣਾਤਮਕ ਪ੍ਰਤਿਭਾ ਨੂੰ ਮੰਚ ’ਤੇ ਪ੍ਰਗਟਾਉਣ ਦਾ ਮੌਕਾ ਵੀ ਮਿਲਿਆ।ਵਿਦਿਆਰਥੀਆਂ ਦੀਆਂ ਟੀਮਾਂ ਦੇ ਪੰਜਾਬੀ ਨਾਂ ਵੀ ਸਮਾਗਮ ਦੀ ਖ਼ਾਸ ਖਿੱਚ ਰਹੇ। ਟੀਮ ਬੋਟ, ਟੀਮ ਪੰਖੇਰੂ, ਟੀਮ ਪਰਿੰਦੇ, ਟੀਮ ਪੰਛੀ, ਟੀਮ ਵਿਹੰਗ ਅਤੇ ਟੀਮ ਖੱਗ ਵਰਗੇ ਰੋਚਕ ਨਾਂ ਪੰਜਾਬੀ ਸ਼ਬਦਾਵਲੀ ਦੀ ਵਿਭਿੰਨਤਾ ਨੂੰ ਦਰਸਾਉਂਦੇ ਹੋਏ ਸਮਾਗਮ ਦੇ ਵਿਸ਼ੇ ‘ਸੁਨਹਿਰੀ ਪਰਵਾਜ਼’ ਨਾਲ ਵੀ ਖ਼ੂਬ ਮੇਲ ਖਾਂਦੇ ਸਨ।ਇਸ ਮੌਕੇ ਵਿਸ਼ੇਸ਼ ਮਹਿਮਾਨਾਂ ਵਜੋਂ ਸਾਬਕਾ ਮੈਂਬਰ ਪਾਰਲੀਮੈਂਟ ਡਾਨਾ ਵਾਰਟਲੇ, ਮਾਣਯੋਗ ਰਸਲ ਵਾਰਟਲੇ ਮੈਂਬਰ ਲੈਜਿਸਲੇਟਿਵ ਕੌਂਸਿਲ ਅਤੇ ਟਾਰੈਂਸ ਦੀ ਮੌਜੂਦਾ ਐਮ.ਪੀ. ਮੇਘਨ ਸਪੈਂਸਰ ਨੇ ਸ਼ਿਰਕਤ ਕੀਤੀ।ਮਹਿਮਾਨਾਂ ਨੇ ਸਕੂਲ ਅਤੇ ਵਿਦਿਆਰਥੀਆਂ ਦੇ ਉਪਰਾਲਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਵੀ ਕੀਤੀ ਗਈ।ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਮਕਸਦ ਬੱਚਿਆਂ ਦੀ ਸਿਰਜਣਾਤਮਕਤਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪੰਜਾਬੀ ਮਾਂ ਬੋਲੀ, ਸੱਭਿਆਚਾਰ ਅਤੇ ਅਮੀਰ ਵਿਰਸੇ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ੀ ਧਰਤੀ ’ਤੇ ਪਲ ਰਹੀ ਨਵੀਂ ਪੀੜ੍ਹੀ ਨੂੰ ਆਪਣੀ ਭਾਸ਼ਾ ਅਤੇ ਸੱਭਿਆਚਾਰਕ ਜੜ੍ਹਾਂ ਨਾਲ ਜੋੜੀ ਰੱਖਣ ਲਈ ਅਜਿਹੇ ਉਪਰਾਲੇ ਅਹਿਮ ਭੂਮਿਕਾ ਨਿਭਾਉਂਦੇ ਹਨ।ਅੰਤ ਵਿੱਚ ਪ੍ਰਿੰਸੀਪਲ ਗੁਰਪ੍ਰੀਤ ਕੌਰ ਭੰਗੂ ਅਤੇ ਮੈਨੇਜਿੰਗ ਡਾਇਰੈਕਟਰ ਨਵਨੀਤ ਕੌਰ ਢਿੱਲੋਂ ਵਲੋਂ ਸਮੂਹ ਵਲੰਟੀਅਰ ਅਧਿਆਪਕਾਂ, ਸਹਿਯੋਗੀਆਂ, ਭਾਈਚਾਰੇ ਦੇ ਨੁਮਾਇੰਦਿਆਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ ਗਿਆ।ਸਕੂਲ ਪ੍ਰਬੰਧਕਾਂ ਨੇ ਪੰਜਾਬੀ ਭਾਈਚਾਰੇ ਵਲੋਂ ਪਰਿਵਾਰਾਂ ਸਮੇਤ ਸਮਾਗਮ ਵਿੱਚ ਪਹੁੰਚ ਕੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕਰਨ ਅਤੇ ਸਕੂਲ ਦੇ ਉਪਰਾਲਿਆਂ ਨੂੰ ਲਗਾਤਾਰ ਸਹਿਯੋਗ ਦੇਣ ਲਈ ਵੀ ਦਿਲੋਂ ਧੰਨਵਾਦ ਪ੍ਰਗਟਾਇਆ।
Ad Position 22
No active advertisement
ਪਿਛਲੀ ਖ਼ਬਰ ਬਰਤਾਨਵੀ ਪ੍ਰਧਾਨ ਮੰਤਰੀ ਐਂਡੀ ਬਰਨਹਮ ਦੀ ਪਤਨੀ ਨੇ ਛੱਡੀ ਮਾਰਕੀਟਿੰਗ ਦੀ ਨੌਕਰੀ ਅਗਲੀ ਖ਼ਬਰ ‘ਨਸ਼ਿਆਂ ਕਾਰਨ ਪਰਿਵਾਰ ਹੋ ਰਹੇ ਬਰਬਾਦ’ ਲੌਂਗੋਵਾਲ ’ਚ ਬਿੱਟੂ ਨੇ ਸਰਕਾਰ ’ਤੇ ਵਿੰਨ੍ਹਿਆ ਨਿਸ਼ਾਨਾ
Ad Position 24