2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦਾ ਸਾਥ ਦੇਣ ਵਿਦੇਸ਼ੀ ਪੰਜਾਬੀ- ਡਾ. ਸੁਖਪ੍ਰੀਤ ਸਿੰਘ ਉਦੋਕੇ
ਲੰਡਨ, 5 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ ਦੇ ਗੁਰੂ ਨਾਨਕ ਸਿੱਖ ਸਕੂਲ ਹੇਜ਼ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਇਕ ਵਿਸ਼ਾਲ ਪੰਥਕ ਕਾਨਫਰੰਸ ਹੋਈ। ਜਿਸ ਵਿਚ ਯੂ.
ਲੰਡਨ, 5 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ ਦੇ ਗੁਰੂ ਨਾਨਕ ਸਿੱਖ ਸਕੂਲ ਹੇਜ਼ ਵਿਖੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਇਕ ਵਿਸ਼ਾਲ ਪੰਥਕ ਕਾਨਫਰੰਸ ਹੋਈ। ਜਿਸ ਵਿਚ ਯੂ.ਕੇ. ਭਰ ਤੋਂ ਸੈਂਕੜੇ ਪਾਰਟੀ ਕਾਰਕੁਨਾਂ ਅਤੇ ਪੰਜਾਬ ਦੀ ਸਿਆਸਤ ਵਿਚ ਤਬਦੀਲੀ ਵੇਖਣ ਦੇ ਇੱਛੁਕ ਲੋਕਾਂ ਨੇ ਸ਼ਮੂਲੀਅਤ ਕੀਤੀ। ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਪਾਰਲੀਮਾਨੀ ਬੋਰਡ ਦੇ ਮੈਂਬਰ ਡਾ. ਸੁਖਪ੍ਰੀਤ ਸਿੰਘ ਉਦੋਕੇ ਨੇ ਪੰਜਾਬ ਤੋਂ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਪਾਰਟੀ ਦੀ 13 ਮੈਂਬਰੀ ਕਾਰਜਕਾਰੀ ਕਮੇਟੀ ਦੇ ਅਹੁਦੇਦਾਰ ਵਲੋਂ ਹਰਫੂਲ ਸਿੰਘ ਧਾਲੀਵਾਲ ਨੂੰ ਪਾਰਟੀ ਦਾ ਯੂ.ਕੇ. ਦਾ ਪ੍ਰਧਾਨ ਐਲਾਨਿਆ ਗਿਆ। ਡਾ. ਉਦੋਕੇ ਨੇ 2 027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਨੂੰ ਪਾਰਟੀ ਦਾ ਵੱਧ ਤੋਂ ਵੱਧ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਇਕਜੁੱਟ ਹੋਣ ਦਾ ਸਮਾਂ ਹੈ। ਉਨ੍ਹਾਂ ਪੰਜਾਬ ਦੀ ਪਛਾਣ, ਆਉਣ ਵਾਲੀਆਂ ਪੀੜ੍ਹੀਆਂ ਅਤੇ ਪੰਜਾਬੀਆਂ ਦੇ ਹੱਕਾਂ ਨਾਲ ਜੁੜੇ ਮਸਲਿਆਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ’ਤੇ ਜ਼ੋਰ ਦਿੱਤਾ। ਸਮਾਗਮ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਤਿਆਰ ਹਨ ਅਤੇ ਉਹ ਹਰ ਤਰ੍ਹਾਂ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਖੜ੍ਹੇ ਹਨ। ਸਮਾਗਮ ਨੂੰ ਬਲਵਿੰਦਰ ਸਿੰਘ ਪੱਟੀ, ਡਾ. ਗੁਰਦੀਪ ਸਿੰਘ ਜਗਬੀਰ, ਜਗਰੂਪ ਸਿੰਘ, ਪ੍ਰਭਜੋਤ ਸਿੰਘ, ਸਤਿੰਦਰਪਾਲ ਸਿੰਘ ਮੰਗੂਵਾਲ, ਅਜੇਪਾਲ ਸਿੰਘ ਨਾਗੋਕੇ ਸਮੇਤ ਹੋਰ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ ਅਤੇ ਪ੍ਰਬੰਧਾਂ ਲਈ ਇਸ਼ਟਮੀਤ ਸਿੰਘ ਫੁੱਲ ਦਾ ਵਿਸ਼ੇਸ਼ ਧੰਨਵਾਦ ਕੀਤਾ।