11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮਰੇ ਬ੍ਰਿਜ ਵਿਖੇ 9ਵਾਂ ਪੰਜਾਬੀ ਵਿਰਾਸਤੀ ਮੇਲਾ ਯਾਦਗਾਰੀ ਹੋ ਨਿਬੜਿਆ

ਐਡੀਲੇਡ, 11 ਅਕਤੂਬਰ (ਗੁਰਮੀਤ ਸਿੰਘ ਵਾਲੀਆ)-ਦੱਖਣੀ ਆਸਟ੍ਰੇਲੀਆ ਦੇ ਇਤਿਹਾਸਕ ਸ਼ਹਿਰ ਮਰੇ ਬ੍ਰਿਜ ਵਿਖੇ ਸਟੁਰਟ ਰਿਜ਼ਰਵ, ਦਰਿਆ ਕੰਢੇ ਕਰਵਾਇਆ ਗਿਆ 9ਵਾਂ ਪੰਜਾਬੀ ਵਿਰਾਸਤੀ ਸੱਭਿਆਚਾਰਕ ਮੇਲਾ ਯਾਦਗਾਰੀ ਹੋ ਨਿਬੜਿਆ। ਮੇਲੇ ਵਿਚ ਵੱਡੀ ਗਿਣਤੀ ਵਿੱਚ ਪਰਿਵਾਰਾਂ ਅਤੇ ਦਰਸ਼ਕਾਂ ਨੇ ਸ਼ਮੂਲੀਅਤ ਕਰਕੇ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਕਲਾ ਪ੍ਰਤੀ ਆਪਣਾ ਉਤਸ਼ਾਹ ਪ੍ਰਗਟਾਇਆ।

Ad Position 21
No active advertisement
ਅਜੀਤ ਡੈਸਕ 12-10-2026
ਐਡੀਲੇਡ, 11 ਅਕਤੂਬਰ (ਗੁਰਮੀਤ ਸਿੰਘ ਵਾਲੀਆ)-ਦੱਖਣੀ ਆਸਟ੍ਰੇਲੀਆ ਦੇ ਇਤਿਹਾਸਕ ਸ਼ਹਿਰ ਮਰੇ ਬ੍ਰਿਜ ਵਿਖੇ ਸਟੁਰਟ ਰਿਜ਼ਰਵ, ਦਰਿਆ ਕੰਢੇ ਕਰਵਾਇਆ ਗਿਆ 9ਵਾਂ ਪੰਜਾਬੀ ਵਿਰਾਸਤੀ ਸੱਭਿਆਚਾਰਕ ਮੇਲਾ ਯਾਦਗਾਰੀ ਹੋ ਨਿਬੜਿਆ। ਮੇਲੇ ਵਿਚ ਵੱਡੀ ਗਿਣਤੀ ਵਿੱਚ ਪਰਿਵਾਰਾਂ ਅਤੇ ਦਰਸ਼ਕਾਂ ਨੇ ਸ਼ਮੂਲੀਅਤ ਕਰਕੇ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਕਲਾ ਪ੍ਰਤੀ ਆਪਣਾ ਉਤਸ਼ਾਹ ਪ੍ਰਗਟਾਇਆ।ਮੇਲੇ ਦਾ ਪ੍ਰਬੰਧ ਜਗਤਾਰ ਸਿੰਘ ਨਾਗਰੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਸਪਾਂਸਰਾਂ ਅਤੇ ਭਾਈਚਾਰੇ ਦੇ ਸਹਿਯੋਗ ਨਾਲ ਕੀਤਾ ਗਿਆ।ਮੇਲੇ ਦੌਰਾਨ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਗਿੱਧਾ, ਭੰਗੜਾ, ਗੀਤ-ਸੰਗੀਤ, ਕੁਇਜ਼ ਮੁਕਾਬਲੇ, ਮਿਊਜ਼ੀਕਲ ਚੇਅਰ ਅਤੇ ਰੱਸਾਕਸ਼ੀ ਵਰਗੀਆਂ ਗਤੀਵਿਧੀਆਂ ਨੇ ਮੇਲੇ ਨੂੰ ਉਤਸ਼ਾਹ ਅਤੇ ਖ਼ੁਸ਼ੀਆਂ ਨਾਲ ਭਰ ਦਿੱਤਾ।ਵੱਖ-ਵੱਖ ਮੁਕਾਬਲਿਆਂ ਵਿੱਚ ਜੇਤੂਆਂ ਨੂੰ ਇਨਾਮ ਵੀ ਦਿੱਤੇ ਗਏ। ਮੇਲੇ ਵਿੱਚ ਮੁਫ਼ਤ ਲੰਗਰ ਦਾ ਪ੍ਰਬੰਧ ਕੀਤਾ ਗਿਆ, ਜਿਸ ਰਾਹੀਂ ਆਏ ਹੋਏ ਲੋਕਾਂ ਦੀ ਸੇਵਾ ਕੀਤੀ ਗਈ।ਪੰਜਾਬੀ ਗਾਇਕੀ ਦੇ ਖੇਤਰ ਵਿੱਚ ਵਿਸ਼ੇਸ਼ ਪਛਾਣ ਰੱਖਣ ਵਾਲੇ ਉੱਘੇ ਲੋਕ ਗਾਇਕ ਮੁਹੰਮਦ ਸਦੀਕ ਅਤੇ ਬੀਬਾ ਸੁਖਜੀਤ ਕੌਰ ਨੇ ਆਪਣੀ ਗਾਇਕੀ ਨਾਲ ਖ਼ੂਬ ਰੰਗ ਬੰਨ੍ਹਿਆ।ਉਨ੍ਹਾਂ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਨੂੰ ਝੂਮਣ ਲਾ ਦਿੱਤਾ।ਮੰਚ ਸੰਚਾਲਨ ਦੀ ਜ਼ਿੰਮੇਵਾਰੀ ਜਗਰੂਪ ਸਿੰਘ ਬੁੱਟਰ ਨੇ ਬਾਖ਼ੂਬੀ ਨਿਭਾਈ। ਇਸ ਤੋਂ ਇਲਾਵਾ ਪੰਜਾਬ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੇ ਜਗਦੀਪ ਜੋਗਾ ਨੇ ਵੀ ਮੰਚ ਤੋਂ ਆਪਣੀ ਕਲਾ ਰਾਹੀਂ ਮੇਲੇ ਦੀਆਂ ਰੌਣਕਾਂ ਵਿੱਚ ਵਾਧਾ ਕੀਤਾ।ਮੇਲੇ ਵਿੱਚ ਸਥਾਨਕ ਪੰਜਾਬੀ ਭਾਈਚਾਰੇ ਦੇ ਨਾਲ-ਨਾਲ ਦੂਰ-ਦੁਰਾਡੇ ਤੋਂ ਵੀ ਵੱਡੀ ਗਿਣਤੀ ਵਿਚ ਲੋਕ ਪਹੁੰਚੇ। ਪ੍ਰਬੰਧਕਾਂ ਨੇ ਦਰਸ਼ਕਾਂ ਵਲੋਂ ਮਿਲੇ ਭਰਵੇਂ ਹੁੰਗਾਰੇ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦੇਸ਼ਾਂ ਵਿੱਚ ਵੱਸਦੀਆਂ ਪੰਜਾਬੀ ਪੀੜ੍ਹੀਆਂ ਨੂੰ ਆਪਣੇ ਵਿਰਸੇ, ਮਾਂ-ਬੋਲੀ ਅਤੇ ਸੱਭਿਆਚਾਰ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।ਸਿਆਸੀ ਤੇ ਭਾਈਚਾਰਕ ਆਗੂਆਂ ਨੇ ਕੀਤੀ ਸ਼ਮੂਲੀਅਤ ਮੇਲੇ ਵਿੱਚ ਦੱਖਣੀ ਆਸਟ੍ਰੇਲੀਆ ਦੀਆਂ ਕਈ ਪ੍ਰਮੁੱਖ ਸਿਆਸੀ ਅਤੇ ਭਾਈਚਾਰਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਨ੍ਹਾਂ ਵਿੱਚ ਮਾਨਯੋਗ ਹਿਲਟਨ ਗੰਬੀਜ਼ ਮੈਂਬਰ ਲੇਜੀਸਲੇਟਿਵ ਕੌਂਸਿਲ, ਜਿਨ੍ਹਾਂ ਨੇ ਬਹੁ-ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਾਦੀਆ ਕਲੈਂਸੀ ਐੱਮ.ਪੀ. ਦੀ ਨੁਮਾਇੰਦਗੀ ਕੀਤੀ, ਮਾਨਯੋਗ ਤੁੰਗ ਨਗੋ ਮੈਂਬਰ ਲੇਜੀਸਲੇਟਿਵ ਕੌਂਸਿਲ ਟੋਰੈਂਸ ਹਲਕੇ ਤੋਂ ਮਾਨਯੋਗ ਮੀਗਰ ਸਪੈਂਸਰ ਐੱਮ.ਪੀ., ਮਰੇ ਬ੍ਰਿਜ ਦੇ ਲਾਰਡ ਮੇਅਰ ਵੇਨ ਥੋਰਲੀ ਅਤੇ ਦੱਖਣੀ ਆਸਟ੍ਰੇਲੀਆਈ ਬਹੁ-ਸੱਭਿਆਚਾਰਕ ਕਮਿਸ਼ਨ ਦੇ ਡਿਪਟੀ ਚੇਅਰ ਅਮਰਜੀਤ ਗਰੇਵਾਲ ਸ਼ਾਮਲ ਸਨ।ਇਸ ਮੌਕੇ ਅਮਰਜੀਤ ਗਰੇਵਾਲ ਨੇ ਦੱਖਣੀ ਆਸਟ੍ਰੇਲੀਆ ਦੇ ਪ੍ਰੀਮੀਅਰ ਅਤੇ ਬਹੁ-ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਵਲੋਂ ਇਸ ਮੇਲੇ ਲਈ 29 ਹਜ਼ਾਰ ਡਾਲਰ ਤੋਂ ਵੱਧ ਦੀ ਗ੍ਰਾਂਟ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮਿਲੀ ਇਸ ਸਹਾਇਤਾ ਨਾਲ ਅਜਿਹੇ ਸੱਭਿਆਚਾਰਕ ਸਮਾਗਮਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਅਤੇ ਵੱਖ-ਵੱਖ ਭਾਈਚਾਰਿਆਂ ਨੂੰ ਇਕ ਮੰਚ ’ਤੇ ਇਕੱਠਾ ਕਰਨ ਵਿੱਚ ਮਦਦ ਮਿਲਦੀ ਹੈ।ਮੇਲੇ ਦੇ ਪ੍ਰਬੰਧਕ ਜਗਤਾਰ ਸਿੰਘ ਨਾਗਰੀ ,ਨਰੇਸ਼ ਸ਼ਰਮਾ, ਸੱਤਾ ਸਿਧਾਣਾ, ਹੈਰੀ ਰੰਧਾਵਾ, ਕਰਨ ਬਰਾੜ, ਥੰਮੀ ਜਟਾਣਾ, ਦਵਿੰਦਰ ਖਹਿਰਾ, ਸਰਵਨ ਰੰਧਾਵਾ, ਅਤੇ ਰਵਿੰਦਰ ਸਿੰਘ ਸਾਰਾਭਾ ਉਨ੍ਹਾਂ ਦੀ ਟੀਮ ਨੇ ਮੇਲੇ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਵਾਲੇ ਸਮੂਹ ਸਪਾਂਸਰਾਂ, ਸੇਵਾਦਾਰਾਂ, ਕਲਾਕਾਰਾਂ, ਪਤਵੰਤਿਆਂ ਅਤੇ ਦਰਸ਼ਕਾਂ ਦਾ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਾਂਝੇ ਯਤਨਾਂ ਅਤੇ ਭਾਈਚਾਰੇ ਦੇ ਭਰਵੇਂ ਹੁੰਗਾਰੇ ਸਦਕਾ ਮੇਲਾ ਯਾਦਗਾਰੀ ਬਣਿਆ ਹੈ। ਉਨ੍ਹਾਂ ਨੇ ਮੇਲੇ ਵਿੱਚ ਦੂਰ-ਦੁਰਾਡੇ ਤੋਂ ਪਹੁੰਚੇ ਲੋਕਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬੀ ਵਿਰਸੇ ਦੀਆਂ ਇਹ ਸਾਂਝਾਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਕਾਇਮ ਰਹਿਣਗੀਆਂ। ਤਸਵੀਰ: ਪੰਜਾਬੀ ਸਿੰਗਰਜ਼
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅਜਨਾਲਾ ਤੋਂ ਮਥੁਰਾ-ਵਰਿੰਦਾਵਨ ਲਈ ਨੌਵੀਂ ਬੱਸ ਰਵਾਨਾ ਅਗਲੀ ਖ਼ਬਰ ਬਰਤਾਨੀਆ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਸੇਵਾ ਦੇ 25 ਸਾਲ ਪੂਰੇ ਹੋਣ ’ਤੇ ਸਮਾਗਮਾਂ ਦੀ ਸ਼ੁਰੂਆਤ
Ad Position 24