ਇਮੈਜਨ ਸਰੀ ਸਲੇਟ ਦੇ ਉਮੀਦਵਾਰ ਪਰਮਿੰਦਰ ਚੌਹਾਨ ਨੇ ਘਰ-ਘਰ ਜਾ ਕੇ ਵੋਟਰਾਂ ਤੋਂ ਸਹਿਯੋਗ ਮੰਗਿਆ
ਵੈਨਕੂਵਰ, 11 ਅਕਤੂਬਰ (ਮਲਕੀਤ ਸਿੰਘ)-ਸਰੀ ਸਿਟੀ ਕੌਂਸਲ ਚੋਣਾਂ ‘ਚ ਨਿਤਰੇ ਇਮੈਜਨ ਸਰੀ ਸਲੇਟ ਦੇ ਕੌਂਸਲਰ ਉਮੀਦਵਾਰ ਅਤੇ ਪੰਜਾਬੀ ਭਾਈਚਾਰੇ ਵਿਚ ਪ੍ਰਮੁੱਖ ਸ਼ਖਸੀਅਤ ਪਰਮਿੰਦਰ ਚੌਹਾਨ ਵਲੋਂ ਆਪਣੇ ਸਮਰਥਕਾਂ ਸਮੇਤ ਸਰੀ ਦੇ ਵੱਖ-ਵੱਖ ਘਰਾਂ ਵਿਚ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ ਗਿਆ ਅਤੇ ਉਨ੍ਹਾਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੌਹਾਨ ਨੇ ਕਿਹਾ ਕਿ ਵੋਟਰਾਂ ਨਾਲ ਸੰਪਰਕ ਕਰਨ ਦੌਰਾਨ ਉਨ੍ਹਾਂ ਨੂੰ ਬਹੁਤ ਹੀ ਪਿਆਰ ਅਤੇ ਸਤਿਕਾਰ ਦੇ ਨਾਲ ਨਾਲ ਪੂਰੀ ਤਰ੍ਹਾਂ ਸਾਥ ਦੇਣ ਦਾ ਭਰੋਸਾ ਪ੍ਰਗਟਾਇਆ ਗਿਆ ਹੈ।
ਵੈਨਕੂਵਰ, 11 ਅਕਤੂਬਰ (ਮਲਕੀਤ ਸਿੰਘ)-ਸਰੀ ਸਿਟੀ ਕੌਂਸਲ ਚੋਣਾਂ ‘ਚ ਨਿਤਰੇ ਇਮੈਜਨ ਸਰੀ ਸਲੇਟ ਦੇ ਕੌਂਸਲਰ ਉਮੀਦਵਾਰ ਅਤੇ ਪੰਜਾਬੀ ਭਾਈਚਾਰੇ ਵਿਚ ਪ੍ਰਮੁੱਖ ਸ਼ਖਸੀਅਤ ਪਰਮਿੰਦਰ ਚੌਹਾਨ ਵਲੋਂ ਆਪਣੇ ਸਮਰਥਕਾਂ ਸਮੇਤ ਸਰੀ ਦੇ ਵੱਖ-ਵੱਖ ਘਰਾਂ ਵਿਚ ਜਾ ਕੇ ਵੋਟਰਾਂ ਨਾਲ ਸੰਪਰਕ ਕੀਤਾ ਗਿਆ ਅਤੇ ਉਨ੍ਹਾਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੌਹਾਨ ਨੇ ਕਿਹਾ ਕਿ ਵੋਟਰਾਂ ਨਾਲ ਸੰਪਰਕ ਕਰਨ ਦੌਰਾਨ ਉਨ੍ਹਾਂ ਨੂੰ ਬਹੁਤ ਹੀ ਪਿਆਰ ਅਤੇ ਸਤਿਕਾਰ ਦੇ ਨਾਲ ਨਾਲ ਪੂਰੀ ਤਰ੍ਹਾਂ ਸਾਥ ਦੇਣ ਦਾ ਭਰੋਸਾ ਪ੍ਰਗਟਾਇਆ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕ ਸਰੀ ਸਿਟੀ ਕੌਂਸਲ ਦੀਆਂ ਚੋਣਾਂ ’ਚ ਨਿਤਰੀਆਂ ਵੱਖ-ਵੱਖ ਸਲੇਟਾਂ ਦੇ ਕੁਝ ਉਮੀਦਵਾਰਾਂ ਵਲੋਂ ਵੋਟਾਂ ਹਥਿਆਉਣ ਲਈ ਵੋਟਰਾਂ ਨਾਲ ਕਈ ਤਰ੍ਹਾਂ ਦੇ ਲੁਭਾਵਣੇ ਚੋਣ ਵਾਅਦੇ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਪੂਰਾ ਕਰ ਸਕਣਾ ਮੁਸ਼ਕਲ ਹੈ। ਉਨ੍ਹਾਂ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਸਬਜਬਾਗਾਂ ਤੋਂ ਚੁਕੰਨੇ ਰਹਿਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਦੀ ਇਮੈਜਨ ਸਰੀ ਸਲੇਟ ਜਿਤਣ ਵਿਚ ਕਾਮਯਾਬ ਹੁੰਦੀ ਹੈ ਤਾਂ ਸਿਟੀ ਹਾਲ ਵਿਚ ਜਾ ਕੇ ਇਕ-ਇਕ ਡਾਲਰ ਦਾ ਹਿਸਾਬ ਆਮ ਜਨਤਾ ਦੇ ਸਾਹਮਣੇ ਰੱਖਿਆ ਜਾਵੇਗਾ।