13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਭਾਰਤ-ਬਰਤਾਨੀਆ ਵਿਚਾਲੇ ਮੁੜ ਸ਼ੁਰੂ ਹੋਵੇਗੀ ਆਰਥਿਕ ਤੇ ਵਪਾਰਕ ਗੱਲਬਾਤ

ਲੰਡਨ, 12 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤ ਅਤੇ ਬਰਤਾਨੀਆ ਵਿਚਾਲੇ ਆਰਥਿਕ ਤੇ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਦੋਵਾਂ ਦੇਸ਼ਾਂ ਦੇ ਵਪਾਰ ਮੰਤਰੀ ਚਾਰ ਸਾਲਾਂ ਦੇ ਵਕਫ਼ੇ ਤੋਂ ਬਾਅਦ ਇਸ ਹਫ਼ਤੇ ਸਾਂਝੀ ਆਰਥਿਕ ਅਤੇ ਵਪਾਰ ਕਮੇਟੀ (ਜੇਟਕੋ) ਦੀ ਗੱਲਬਾਤ ਮੁੜ ਸ਼ੁਰੂ ਕਰਨ ਜਾ ਰਹੇ ਹਨ। ਇਸ ਪਹਿਲਕਦਮੀ ਦਾ ਸਵਾਗਤ ਕਰਦਿਆਂ ਯੂਕੇ ਇੰਡੀਆ ਬਿਜ਼ਨਸ ਕੌਂਸਲ ਨੇ ਵੱਖ-ਵੱਖ ਉਦਯੋਗਿਕ ਖੇਤਰਾਂ ਦੀਆਂ ਤਰਜੀਹਾਂ ਅਤੇ ਸਿਫ਼ਾਰਸ਼ਾਂ ਤਿਆਰ ਕੀਤੀਆਂ ਹਨ, ਤਾਂ ਜੋ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਅਤੇ ਨਿਵੇਸ਼ ਦੇ ਰਾਹ ਵਿਚ ਆਉਣ ਵਾਲੀਆਂ ਰੁਕਾਵਟਾਂ ਦੂਰ ਕੀਤੀਆਂ ਜਾ ਸਕਣ।

Ad Position 21
No active advertisement
ਅਜੀਤ ਡੈਸਕ 13-10-2026
ਲੰਡਨ, 12 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤ ਅਤੇ ਬਰਤਾਨੀਆ ਵਿਚਾਲੇ ਆਰਥਿਕ ਤੇ ਵਪਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਦੋਵਾਂ ਦੇਸ਼ਾਂ ਦੇ ਵਪਾਰ ਮੰਤਰੀ ਚਾਰ ਸਾਲਾਂ ਦੇ ਵਕਫ਼ੇ ਤੋਂ ਬਾਅਦ ਇਸ ਹਫ਼ਤੇ ਸਾਂਝੀ ਆਰਥਿਕ ਅਤੇ ਵਪਾਰ ਕਮੇਟੀ (ਜੇਟਕੋ) ਦੀ ਗੱਲਬਾਤ ਮੁੜ ਸ਼ੁਰੂ ਕਰਨ ਜਾ ਰਹੇ ਹਨ। ਇਸ ਪਹਿਲਕਦਮੀ ਦਾ ਸਵਾਗਤ ਕਰਦਿਆਂ ਯੂਕੇ ਇੰਡੀਆ ਬਿਜ਼ਨਸ ਕੌਂਸਲ ਨੇ ਵੱਖ-ਵੱਖ ਉਦਯੋਗਿਕ ਖੇਤਰਾਂ ਦੀਆਂ ਤਰਜੀਹਾਂ ਅਤੇ ਸਿਫ਼ਾਰਸ਼ਾਂ ਤਿਆਰ ਕੀਤੀਆਂ ਹਨ, ਤਾਂ ਜੋ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਅਤੇ ਨਿਵੇਸ਼ ਦੇ ਰਾਹ ਵਿਚ ਆਉਣ ਵਾਲੀਆਂ ਰੁਕਾਵਟਾਂ ਦੂਰ ਕੀਤੀਆਂ ਜਾ ਸਕਣ। ਕੌਂਸਲ ਮੁਤਾਬਕ ਜੇਟਕੋ 2026 ਲਈ ਉਦਯੋਗਾਂ ਦੀ ਅਗਵਾਈ ਹੇਠ ਛੇ ਵਿਸ਼ੇਸ਼ ਕਾਰਜ ਸਮੂਹ ਬਣਾਏ ਗਏ ਹਨ। ਇਨ੍ਹਾਂ ਵਿਚ ਪ੍ਰਮੁੱਖ ਕਾਰੋਬਾਰੀ ਸੰਸਥਾਵਾਂ ਅਤੇ ਮਾਹਿਰਾਂ ਨੂੰ ਸ਼ਾਮਿਲ ਕਰਕੇ ਵਪਾਰਕ ਮੌਕਿਆਂ, ਨਿਵੇਸ਼ ਦੀਆਂ ਸੰਭਾਵਨਾਵਾਂ ਅਤੇ ਨੀਤੀਗਤ ਚੁਣੌਤੀਆਂ ਦਾ ਅਧਿਐਨ ਕੀਤਾ ਗਿਆ ਹੈ। ਇਨ੍ਹਾਂ ਛੇ ਖੇਤਰਾਂ ਵਿਚ ਉੱਨਤ ਨਿਰਮਾਣ ਉਦਯੋਗ, ਉਸਾਰੀ ਤੇ ਬੁਨਿਆਦੀ ਢਾਂਚਾ ਅਤੇ ਸਾਫ਼ ਊਰਜਾ, ਖਪਤਕਾਰ ਵਸਤਾਂ ਤੇ ਖਾਣ-ਪੀਣ ਦੇ ਉਤਪਾਦ, ਰਚਨਾਤਮਕ ਉਦਯੋਗ ਤੇ ਖੇਡਾਂ ਅਤੇ ਸਿੱਖਿਆ, ਵਿੱਤੀ ਤੇ ਪੇਸ਼ੇਵਰ ਸੇਵਾਵਾਂ ਅਤੇ ਵਿਗਿਆਨ, ਜੀਵਨ ਵਿਗਿਆਨ ਤੇ ਤਕਨਾਲੋਜੀ ਸ਼ਾਮਿਲ ਹਨ। ਕੌਂਸਲ ਦਾ ਮੰਨਣਾ ਹੈ ਕਿ ਇਨ੍ਹਾਂ ਸਿਫ਼ਾਰਸ਼ਾਂ ਨੂੰ ਅਮਲੀ ਰੂਪ ਦੇਣ ਨਾਲ ਭਾਰਤ ਅਤੇ ਬਰਤਾਨੀਆ ਵਿਚਾਲੇ ਵਪਾਰਕ ਰੁਕਾਵਟਾਂ ਘਟਾਉਣ, ਨਵਾਂ ਨਿਵੇਸ਼ ਆਕਰਸ਼ਿਤ ਕਰਨ ਅਤੇ ਦੁਵੱਲੇ ਆਰਥਿਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਿਚ ਮਦਦ ਮਿਲ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਯੂ.ਕੇ. ਵਲੋਂ ਵਪਾਰ ਮਿਸ਼ਨ ਦੇ ਭਾਰਤ ਪਹੁੰਚਣ ’ਤੇ 1 ਅਰਬ ਪਾਊਂਡ ਦੇ ਸਮਝੌਤਿਆਂ ਦਾ ਸਵਾਗਤ ਅਗਲੀ ਖ਼ਬਰ ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ ਯੁਵਰਾਜ ਸਿੰਘ ਪੰਜਾਬ ਵਿਚ ਵੱਡੇ ਪੱਧਰ ’ਤੇ ਸਕ੍ਰੀਨਿੰਗ ਮੁ...
Ad Position 24