2016 ਦੀਆਂ ਰਾਸ਼ਟਰਪਤੀ ਚੋਣਾਂ ਦਾ ਵਿਵਾਦ ਮੁੜ ਭਖਿਆ
** ਟਰੰਪ ਨੇ ਹਿਲੇਰੀ ਕਲਿੰਟਨ ਖ਼ਿਲਾਫ਼ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ
ਨਿਊਯਾਰਕ, 12 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ)– ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਲ 2016 ਦੀਆਂ ਰਾਸ਼ਟਰਪਤੀ ਚੋਣਾਂ ਨਾਲ ਜੁੜੇ ਪੁਰਾਣੇ ਵਿਵਾਦ ਨੂੰ ਲੈ ਕੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਟਰੰਪ ਚਾਹੁੰਦੇ ਹਨ ਕਿ ਡੈਮੋਕ੍ਰੇਟਿਕ ਪਾਰਟੀ ਦੀ ਸਾਬਕਾ ਰਾਸ਼ਟਰਪਤੀ ਉਮੀਦਵਾਰ ਹਿਲੇਰੀ ਕਲਿੰਟਨ ਅਤੇ ਹੋਰਨਾਂ ਵਿਰੁੱਧ ਉਨ੍ਹਾਂ ਦਾ ਪਹਿਲਾਂ ਖਾਰਜ ਹੋਇਆ ਮੁਕੱਦਮਾ ਮੁੜ ਸ਼ੁਰੂ ਕੀਤਾ ਜਾਵੇ।
ਨਿਊਯਾਰਕ, 12 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ)– ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਲ 2016 ਦੀਆਂ ਰਾਸ਼ਟਰਪਤੀ ਚੋਣਾਂ ਨਾਲ ਜੁੜੇ ਪੁਰਾਣੇ ਵਿਵਾਦ ਨੂੰ ਲੈ ਕੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਟਰੰਪ ਚਾਹੁੰਦੇ ਹਨ ਕਿ ਡੈਮੋਕ੍ਰੇਟਿਕ ਪਾਰਟੀ ਦੀ ਸਾਬਕਾ ਰਾਸ਼ਟਰਪਤੀ ਉਮੀਦਵਾਰ ਹਿਲੇਰੀ ਕਲਿੰਟਨ ਅਤੇ ਹੋਰਨਾਂ ਵਿਰੁੱਧ ਉਨ੍ਹਾਂ ਦਾ ਪਹਿਲਾਂ ਖਾਰਜ ਹੋਇਆ ਮੁਕੱਦਮਾ ਮੁੜ ਸ਼ੁਰੂ ਕੀਤਾ ਜਾਵੇ। ਟਰੰਪ ਦਾ ਦੋਸ਼ ਹੈ ਕਿ 2016 ਦੀਆਂ ਚੋਣਾਂ ਦੌਰਾਨ ਹਿਲੇਰੀ ਕਲਿੰਟਨ, ਐੱਫਬੀਆਈ ਦੇ ਸਾਬਕਾ ਡਾਇਰੈਕਟਰ ਜੇਮਸ ਕੋਮੀ ਅਤੇ ਹੋਰਨਾਂ ਨੇ ਮਿਲ ਕੇ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਰੂਸ ਨਾਲ ਜੋੜ ਕੇ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਸੀ। ਟਰੰਪ ਨੇ ਇਹ ਮੁਕੱਦਮਾ 2022 ਵਿਚ ਫਲੋਰੀਡਾ ਦੀ ਸੰਘੀ ਅਦਾਲਤ ਵਿੱਚ ਦਾਇਰ ਕੀਤਾ ਸੀ। ਅਦਾਲਤ ਨੇ ਮੁਕੱਦਮੇ ਵਿੱਚ ਕਾਨੂੰਨੀ ਖਾਮੀਆਂ ਅਤੇ ਕੁਝ ਦਾਅਵੇ ਦੇਰੀ ਨਾਲ ਦਾਇਰ ਕੀਤੇ ਜਾਣ ਕਾਰਨ ਇਸ ਨੂੰ ਖਾਰਜ ਕਰ ਦਿੱਤਾ ਸੀ। ਅਦਾਲਤ ਨੇ ਟਰੰਪ ਅਤੇ ਉਨ੍ਹਾਂ ਦੀ ਵਕੀਲ ਅਲੀਨਾ ਹੱਬਾ ਨੂੰ ਕਰੀਬ 10 ਲੱਖ ਡਾਲਰ ਦਾ ਜੁਰਮਾਨਾ ਵੀ ਲਗਾਇਆ ਸੀ। ਬਾਅਦ ਵਿਚ ਅਪੀਲੀ ਅਦਾਲਤ ਨੇ ਵੀ ਇਹ ਫ਼ੈਸਲਾ ਬਰਕਰਾਰ ਰੱਖਿਆ। ਹੁਣ ਟਰੰਪ ਦੇ ਵਕੀਲਾਂ ਨੇ ਸੁਪਰੀਮ ਕੋਰਟ ਵਿਚ ਦਲੀਲ ਦਿੱਤੀ ਹੈ ਕਿ ਹੇਠਲੀਆਂ ਅਦਾਲਤਾਂ ਦੇ ਫ਼ੈਸਲੇ ਰਾਸ਼ਟਰਪਤੀ ਅਤੇ ਉਨ੍ਹਾਂ ਦੇ ਵਕੀਲਾਂ ਦੇ ਕਾਨੂੰਨੀ ਅਧਿਕਾਰਾਂ ਨੂੰ ਪ੍ਰਭਾਵਿਤ ਕਰਦੇ ਹਨ। ਉਨ੍ਹਾਂ ਮੁਤਾਬਕ ਟਰੰਪ ਨੇ ਆਪਣੇ ਪਹਿਲੇ ਕਾਰਜਕਾਲ ਦੌਰਾਨ ਰਾਸ਼ਟਰਪਤੀ ਦੀਆਂ ਜ਼ਿੰਮੇਵਾਰੀਆਂ ਕਾਰਨ ਮੁਕੱਦਮਾ ਦਾਇਰ ਨਹੀਂ ਕੀਤਾ ਸੀ। ਫਿਲਹਾਲ ਸੁਪਰੀਮ ਕੋਰਟ ਨੇ ਇਹ ਫ਼ੈਸਲਾ ਨਹੀਂ ਕੀਤਾ ਕਿ ਉਹ ਟਰੰਪ ਦੀ ਅਪੀਲ ‘ਤੇ ਸੁਣਵਾਈ ਕਰੇਗੀ ਜਾਂ ਨਹੀਂ।