14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਵਲੋਂ ਪਰਮਿੰਦਰ ਸਿੰਘ ਝੋਟੇ ਦੀ ਹੱਤਿਆ ਦੀ ਨਿਖੇਧੀ

ਲੰਡਨ, 14 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਨਸ਼ੇ ਦੇ ਵਿਕਰੇਤਾ ਅਸ਼ਵਨੀ ਕੁਮਾਰ ਵਲੋਂ ਨਸ਼ਾ ਰਹਿਤ ਸਮਾਜ ਸਿਰਜਣ ਲਈ ਯਤਨਸ਼ੀਲ ਪਰਮਿੰਦਰ ਸਿੰਘ ਝੋਟੇ ਦਾ ਦਿਨ-ਦਿਹਾੜੇ ਸ਼ਰੇਆਮ ਗੋਲੀਆਂ ਮਾਰਕੇ ਹੱਤਿਆ ਕਰ ਦੇਣਾ ਬਹੁਤ ਗੰਭੀਰ ਮਾਮਲਾ ਹੈ। ਸਮਾਜ ਸੁਧਾਰਕ ਪਰਮਿੰਦਰ ਸਿੰਘ ਝੋਟੇ ਦੇ ਹੱਤਿਆ ਦੀ ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.

Ad Position 21
No active advertisement
ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਤੇ ਭਾਈ ਜੋਗਾ ਸਿੰਘ 15-10-2026
ਲੰਡਨ, 14 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਨਸ਼ੇ ਦੇ ਵਿਕਰੇਤਾ ਅਸ਼ਵਨੀ ਕੁਮਾਰ ਵਲੋਂ ਨਸ਼ਾ ਰਹਿਤ ਸਮਾਜ ਸਿਰਜਣ ਲਈ ਯਤਨਸ਼ੀਲ ਪਰਮਿੰਦਰ ਸਿੰਘ ਝੋਟੇ ਦਾ ਦਿਨ-ਦਿਹਾੜੇ ਸ਼ਰੇਆਮ ਗੋਲੀਆਂ ਮਾਰਕੇ ਹੱਤਿਆ ਕਰ ਦੇਣਾ ਬਹੁਤ ਗੰਭੀਰ ਮਾਮਲਾ ਹੈ। ਸਮਾਜ ਸੁਧਾਰਕ ਪਰਮਿੰਦਰ ਸਿੰਘ ਝੋਟੇ ਦੇ ਹੱਤਿਆ ਦੀ ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਵਲੋਂ ਸਖਤ ਨਿਖੇਧੀ ਕੀਤੀ ਗਈ ਹੈ। ਬਰਤਾਨੀਆ ਵਿਚ ਆਜ਼ਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਿਤ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸੰਗਠਨ ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਦੇ ਕੋਆਰਡੀਨੇਟਰ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਨੇ ਨੌਜਵਾਨ ਪਰਮਿੰਦਰ ਸਿੰਘ ਝੋਟੇ ਦੇ ਪਰਿਵਾਰ ਦੇ ਦੁੱਖ ਵਿਚ ਸ਼ਰੀਕ ਹੁੰਦਿਆਂ ਪਰਿਵਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ ਯੂ.ਕੇ. ਵਲੋਂ ਆਖਿਆ ਗਿਆ ਕਿ ਇਸ ਹੱਤਿਆ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ ਤਾਂ ਕਿ ਇਸ ਹੱਤਿਆ ਦੇ ਪਰਦੇ ਪਿੱਛੇ ਛੁਪੇ ਹੋਏ ਵਿਆਕਤੀਆਂ ਨੂੰ ਬੇਨਕਾਬ ਕਰਦਿਆਂ ਉਹਨਾਂ ਨੂੰ ਸਖ਼ਤ ਸਜ਼ਾ ਦਿੱਤੀ ਜਾ ਸਕੇ। ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਵਲੋਂ ਆਖਿਆ ਗਿਆ ਕਿ ਨਸ਼ਿਆਂ ਦੀ ਵਧ ਰਹੀ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਸਰਕਾਰ, ਪ੍ਰਸ਼ਾਸਨ, ਸਮਾਜਿਕ ਜਥੇਬੰਦੀਆਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਮਿਲ ਕੇ ਠੋਸ ਉਪਰਾਲੇ ਕਰਨ ਦੀ ਲੋੜ ਹੈ। ਨਸ਼ਾ ਸਿਰਫ਼ ਇਕ ਵਿਅਕਤੀ ਦੀ ਜ਼ਿੰਦਗੀ ਨੂੰ ਹੀ ਪ੍ਰਭਾਵਿਤ ਨਹੀਂ ਕਰਦਾ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਇਸ ਦੇ ਮਾੜੇ ਨਤੀਜੇ ਭੁਗਤਣੇ ਪੈਂਦੇ ਹਨ। ਇਸ ਲਈ ਨਸ਼ਿਆਂ ਦੀ ਰੋਕਥਾਮ ਨੂੰ ਇੱਕ ਸਮੂਹਿਕ ਜ਼ਿੰਮੇਵਾਰੀ ਵਜੋਂ ਲੈਣਾ ਸਮੇਂ ਦੀ ਮੁੱਖ ਲੋੜ ਹੈ। ਇਸ ਸਬੰਧੀ ਜਾਗਰੂਕਤਾ ਮੁਹਿੰਮਾਂ ਚਲਾਉਣ, ਸਕੂਲਾਂ ਅਤੇ ਕਾਲਜਾਂ ਵਿਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਅਤੇ ਖੇਡਾਂ ਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ। ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਤਸਕਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਨਾਲ ਹੀ ਨਸ਼ੇ ਦੀ ਲਤ ਨਾਲ ਜੂਝ ਰਹੇ ਵਿਅਕਤੀਆਂ ਨੂੰ ਢੁਕਵਾਂ ਡਾਕਟਰੀ ਇਲਾਜ, ਕੌਂਸਲੰਿਗ ਅਤੇ ਮੁੜ ਵਸੇਬੇ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਉਹ ਮੁੜ ਸਿਹਤਮੰਦ ਜੀਵਨ ਜੀਅ ਸਕਣ। ਮਾਪਿਆਂ, ਅਧਿਆਪਕਾਂ, ਪੰਚਾਇਤਾਂ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨ ਕਲੱਬਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮਾਂ ਵਿਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਸਮੂਹ ਸਮਾਜ ਨੂੰ ਅਪੀਲ ਕੀਤੀ ਗਈ ਹੈ ਕਿ ਨਸ਼ਿਆਂ ਵਿਰੁੱਧ ਇੱਕਜੁੱਟ ਹੋ ਕੇ ਹੰਭਲਾ ਮਾਰਿਆ ਜਾਵੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਨਹਿਰੀ ਭਵਿੱਖ ਲਈ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਾਸਤੇ ਆਪਣਾ ਯੋਗਦਾਨ ਪਾਇਆ ਜਾਵੇ। ਸਿੱਖੀ ਦੇ ਪ੍ਰਚਾਰ ਅਤੇ ਪਸਾਰ ਵਿਚ ਤੇਜ਼ੀ ਲਿਆਉਣੀ ਜ਼ਰੂਰੀ ਹੈ। ਫੈਡਰੇਸ਼ਨ ਆਫ਼ ਸਿੱਖ ਆਰਗੇਨਾਈਜ਼ੇਸ਼ਨਜ਼ ਦਾ ਮੰਨਣਾ ਹੈ ਕਿ ਸਮਾਜਿਕ, ਆਰਥਿਕ, ਰਾਜਨੀਤਕ ਅਤੇ ਸੱਭਿਆਚਾਰਕ ਸਮੱਸਿਆਵਾਂ ਦਾ ਸਥਾਈ ਹੱਲ ਕੇਵਲ ਆਜ਼ਾਦੀ ਹੈ।
Ad Position 22
No active advertisement
ਪਿਛਲੀ ਖ਼ਬਰ ਜਗਤਾਰ ਸਿੰਘ ਜੌਹਲ ਨੂੰ ਤੁਰੰਤ ਬਰਤਾਨੀਆ ਲਿਆਂਦਾ ਜਾਵੇ - ਸਿੱਖ ਫੈਡਰੇਸ਼ਨ ਯੂ . ਕੇ . ਬਰਤਾਨੀਆ ਵਿਚ ਰਹਿੰਦਾ ਕਥਿਤ ਗੁਪਤ... ਅਗਲੀ ਖ਼ਬਰ ਜੁਨ ਤਾਕਾਹਾਸ਼ੀ ਆਪਣੀ ਬੰਸਰੀ ਵਜਾਉਂਦੇ ਹੋਏ 5 ਸਾਲ ਪਹਿਲਾਂ ਨਦੀ ’ ਚ ਰੁੜ੍ਹੀ ਬੰਸਰੀ ਮੁੜ ਲੱਭਣ ਮਗਰੋਂ ਸੰਗੀਤਕਾਰ ਨੂੰ...
Ad Position 24