14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਦਿੱਲੀ ਦੇ ਪ੍ਰਦਰਸ਼ਨਕਾਰੀਆਂ ਦੇ ਹੱਕ ਵਿਚ ਲੰਡਨ ਵਿਖੇ ਭਾਰਤੀ ਹਾਈ ਕਮਿਸ਼ਨ ਬਾਹਰ ਰੋਸ ਪ੍ਰਦਰਸ਼ਨ

ਲੰਡਨ, 14 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਸਮੇਤ ਵੱਖ-ਵੱਖ ਸ਼ਹਿਰਾਂ ਵਿਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਸਮਰਥਨ ਵਿਚ ਬਰਤਾਨੀਆ ਵੱਸਦੇ ਪ੍ਰਵਾਸੀ ਭਾਰਤੀਆਂ, ਵਿਦਿਆਰਥੀਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਸੰਬੰਧਿਤ ਜਥੇਬੰਦੀਆਂ ਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਸਾਊਥ ਏਸ਼ੀਆ ਸੋਲੀਡੈਰਿਟੀ ਗਰੁੱਪ, ਕੈਂਬਰਿਜ ਸਾਊਥ ਏਸ਼ੀਅਨ ਫੋਰਮ ਅਗੇਂਸਟ ਹਿੰਦੂਤਵਾ, ਇੰਡੀਅਨ ਵਰਕਰਜ਼ ਐਸੋਸੀਏਸ਼ਨ, ਐੱਸ ਓ ਏ ਐੱਸ ਅੰਬੇਡਕਰ ਸੁਸਾਇਟੀ ਅਤੇ ਹੋਰ ਜਥੇਬੰਦੀਆਂ ਵਲੋਂ ਸਾਂਝੇ ਤੌਰ ‘ਤੇ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 15-10-2026
ਲੰਡਨ, 14 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ਸਮੇਤ ਵੱਖ-ਵੱਖ ਸ਼ਹਿਰਾਂ ਵਿਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਸਮਰਥਨ ਵਿਚ ਬਰਤਾਨੀਆ ਵੱਸਦੇ ਪ੍ਰਵਾਸੀ ਭਾਰਤੀਆਂ, ਵਿਦਿਆਰਥੀਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਸੰਬੰਧਿਤ ਜਥੇਬੰਦੀਆਂ ਨੇ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਸਾਊਥ ਏਸ਼ੀਆ ਸੋਲੀਡੈਰਿਟੀ ਗਰੁੱਪ, ਕੈਂਬਰਿਜ ਸਾਊਥ ਏਸ਼ੀਅਨ ਫੋਰਮ ਅਗੇਂਸਟ ਹਿੰਦੂਤਵਾ, ਇੰਡੀਅਨ ਵਰਕਰਜ਼ ਐਸੋਸੀਏਸ਼ਨ, ਐੱਸ ਓ ਏ ਐੱਸ ਅੰਬੇਡਕਰ ਸੁਸਾਇਟੀ ਅਤੇ ਹੋਰ ਜਥੇਬੰਦੀਆਂ ਵਲੋਂ ਸਾਂਝੇ ਤੌਰ ‘ਤੇ ਕਰਵਾਇਆ ਗਿਆ। ਇਸ ਵਿਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਵੀ ਸ਼ਮੂਲੀਅਤ ਕੀਤੀ।ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਅੰਦੋਲਨ ਨਾਲ ਇਕਜੁੱਟਤਾ ਪ੍ਰਗਟਾਉਂਦਿਆਂ ਭਾਰਤ ਵਿੱਚ ਵੋਟ ਪਾਉਣ ਦੇ ਅਧਿਕਾਰ, ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕਰਨ ਦੀ ਆਜ਼ਾਦੀ ਅਤੇ ਲੋਕਤੰਤਰੀ ਸੰਸਥਾਵਾਂ ਦੀ ਨਿਰਪੱਖਤਾ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ। ਪ੍ਰਦਰਸ਼ਨ ਦੌਰਾਨ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘਾਈ ਨਾਲ ਸੋਧ ਪ੍ਰਕਿਰਿਆ (ਐੱਸ.ਆਈ.ਆਰ.) ਰੱਦ ਕਰਨ ਦੀ ਮੰਗ ਉਠਾਈ ਗਈ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਇਸ ਪ੍ਰਕਿਰਿਆ ਕਾਰਨ ਵੱਡੀ ਗਿਣਤੀ ਵਿੱਚ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝੇ ਹੋ ਸਕਦੇ ਹਨ। ਲੰਡਨ ਵਿੱਚ ਇਕੱਠੇ ਹੋਏ ਲੋਕਾਂ ਨੇ ਦਿੱਲੀ ਵਿੱਚ ਪ੍ਰਦਰਸ਼ਨਕਾਰੀਆਂ, ਪੱਤਰਕਾਰਾਂ ਅਤੇ ਵਕੀਲਾਂ ਖ਼ਿਲਾਫ਼ ਕਥਿਤ ਪੁਲਿਸ ਜ਼ਿਆਦਤੀਆਂ ਦੀ ਨਿੰਦਾ ਕੀਤੀ। ਪ੍ਰਦਰਸ਼ਨ ਦੌਰਾਨ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਲੋਕਤੰਤਰੀ ਅਧਿਕਾਰਾਂ ਦੀ ਰਾਖੀ ਦੀ ਮੰਗ ਕੀਤੀ ਗਈ। ਵਿਦਿਆਰਥੀ ਆਗੂਆਂ ਨੇ ਵੀ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤ ਵਿੱਚ ਚੱਲ ਰਹੇ ਅੰਦੋਲਨ ਦੇ ਸਮਰਥਨ ਲਈ ਹੋਰ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ।ਸਾਊਥ ਏਸ਼ੀਆ ਸੋਲੀਡੈਰਿਟੀ ਗਰੁੱਪ ਦੀ ਆਗੂ ਮੁਕਤੀ ਸ਼ਾਹ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਇੱਕ ਅਧਿਕਾਰੀ ਖ਼ਿਲਾਫ਼ ਵਿਰੋਧ ਤੱਕ ਸੀਮਤ ਨਹੀਂ, ਸਗੋਂ ਇੱਕ ਵੱਡੇ ਜਨ ਅੰਦੋਲਨ ਦਾ ਰੂਪ ਧਾਰ ਚੁੱਕਾ ਹੈ। ਉਨ੍ਹਾਂ ਨੇ ਭਾਰਤ ਦੀ ਮੌਜੂਦਾ ਸਰਕਾਰ ਅਤੇ ਕੌਮਾਂਤਰੀ ਪੱਧਰ ‘ਤੇ ਸੱਜੇ-ਪੱਖੀ ਸਿਆਸਤ ਦੇ ਵਧਦੇ ਪ੍ਰਭਾਵ ਬਾਰੇ ਵੀ ਚਿੰਤਾ ਪ੍ਰਗਟਾਈ। ਇਸੇ ਤਰ੍ਹਾਂ ਦਿੱਲੀ ਦੇ ਪ੍ਰਦਰਸ਼ਨਾਂ ਦਾ ਸਮਰਥਨ ਲੰਡਨ ਤੋਂ ਇਲਾਵਾ ਬਰਤਾਨੀਆ ਦੇ ਹੋਰ ਸ਼ਹਿਰਾਂ ਤੱਕ ਵੀ ਪਹੁੰਚ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਫੂਡ ਬੈਂਕ ਵਲੋਂ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਜਗਤਾਰ ਸਿੰਘ ਜੌਹਲ ਨੂੰ ਤੁਰੰਤ ਬਰਤਾਨੀਆ ਲਿਆਂਦਾ ਜਾਵੇ - ਸਿੱਖ ਫੈਡਰੇਸ਼ਨ ਯੂ . ਕੇ . ਬਰਤਾਨੀਆ ਵਿਚ ਰਹਿੰਦਾ ਕਥਿਤ ਗੁਪਤ...
Ad Position 24