15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਇਟਲੀ ’ ਚ ਮਹਿਕਪ੍ਰੀਤ ਕੌਰ ਨੇ ਸਿੱਖਿਆ ਦੇ ਖੇਤਰ ’ ਚ ਵੱਡੀ ਉਪਲਬਧੀ ਕੀਤੀ ਹਾਸਿਲ

ਵੈਨਿਸ, 15 ਅਕਤੂਬਰ (ਹਰਦੀਪ ਸਿੰਘ ਕੰਗ)-ਇਟਲੀ ਵਿਚ ਪੰਜਾਬਣ ਲੜਕੀ ਮਹਿਕਪ੍ਰੀਤ ਕੌਰ ਨੇ ਵਿੱਦਿਆ ਦੇ ਖੇਤਰ ਵਿਚ ਵੱਡੀ ਪੁਲਾਂਘ ਪੁੱਟਦਿਆਂ ਵੈਰੋਨਾ ਯੂਨੀਵਰਸਿਟੀ ਤੋਂ ਮੈਡੀਸਨ ਬਾਇਓਟੈਕਨਾਲੌਜੀ ਵਿਸ਼ੇ ਅੰਦਰ 100 ਵਿਚੋਂ 99 ਫੀਸਦੀ ਅੰਕ ਹਾਸਿਲ ਕਰਕੇ ਪਹਿਲੇ ਸਥਾਨ ’ਤੇ ਰਹਿਣ ਦਾ ਮਾਣ ਹਾਸਿਲ ਕੀਤਾ ਹੈ। ਇਟਲੀ ’ ਚ ਖੇਤੀਬਾੜੀ ਖੇਤਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਇਟਲੀ ਦੇ ਪ੍ਰਧਾਨ ਜਗਵੰਤ ਸਿੰਘ ਲਹਿਰਾ ਅਤੇ ਜਗਪਿੰਦਰ ਕੌਰ ਦੀ ਹੋਣਹਾਰ ਧੀ ਨੇ ਆਪਣੇ ਭਵਿੱਖ ਨੂੰ ਸੁਨਹਿਰਾ ਬਣਾਉਣ ਲਈ ਅਤੇ ਆਪਣੇ ਸੁਪਨਿਆਂ ਨੂੰ ਸੱਚ ਕਰਨ ਲਈ ਪੜਾਈ ਵਿਚ ਕੋਈ ਕਸਰ ਨਹੀ ਛੱਡੀ ਅਤੇ ਦਿਨ ਰਾਤ ਮਿਹਨਤ ਕਰਕੇ ਤਿੰਨ ਸਾਲਾਂ ਡਿਗਰੀ ਦੇ ਆਖਰੀ ਸਾਲ ਵਿਚ 99 ਫੀਸਦੀ ਅੰਕਾਂ ਨਾਲ ਪਹਿਲਾ ਸਥਾਨ ਹਾਸਿਲ ਕੀਤਾ।

Ad Position 21
No active advertisement
ਅਜੀਤ ਡੈਸਕ 16-10-2026
ਵੈਨਿਸ, 15 ਅਕਤੂਬਰ (ਹਰਦੀਪ ਸਿੰਘ ਕੰਗ)-ਇਟਲੀ ਵਿਚ ਪੰਜਾਬਣ ਲੜਕੀ ਮਹਿਕਪ੍ਰੀਤ ਕੌਰ ਨੇ ਵਿੱਦਿਆ ਦੇ ਖੇਤਰ ਵਿਚ ਵੱਡੀ ਪੁਲਾਂਘ ਪੁੱਟਦਿਆਂ ਵੈਰੋਨਾ ਯੂਨੀਵਰਸਿਟੀ ਤੋਂ ਮੈਡੀਸਨ ਬਾਇਓਟੈਕਨਾਲੌਜੀ ਵਿਸ਼ੇ ਅੰਦਰ 100 ਵਿਚੋਂ 99 ਫੀਸਦੀ ਅੰਕ ਹਾਸਿਲ ਕਰਕੇ ਪਹਿਲੇ ਸਥਾਨ ’ਤੇ ਰਹਿਣ ਦਾ ਮਾਣ ਹਾਸਿਲ ਕੀਤਾ ਹੈ। ਇਟਲੀ ’ ਚ ਖੇਤੀਬਾੜੀ ਖੇਤਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਇਟਲੀ ਦੇ ਪ੍ਰਧਾਨ ਜਗਵੰਤ ਸਿੰਘ ਲਹਿਰਾ ਅਤੇ ਜਗਪਿੰਦਰ ਕੌਰ ਦੀ ਹੋਣਹਾਰ ਧੀ ਨੇ ਆਪਣੇ ਭਵਿੱਖ ਨੂੰ ਸੁਨਹਿਰਾ ਬਣਾਉਣ ਲਈ ਅਤੇ ਆਪਣੇ ਸੁਪਨਿਆਂ ਨੂੰ ਸੱਚ ਕਰਨ ਲਈ ਪੜਾਈ ਵਿਚ ਕੋਈ ਕਸਰ ਨਹੀ ਛੱਡੀ ਅਤੇ ਦਿਨ ਰਾਤ ਮਿਹਨਤ ਕਰਕੇ ਤਿੰਨ ਸਾਲਾਂ ਡਿਗਰੀ ਦੇ ਆਖਰੀ ਸਾਲ ਵਿਚ 99 ਫੀਸਦੀ ਅੰਕਾਂ ਨਾਲ ਪਹਿਲਾ ਸਥਾਨ ਹਾਸਿਲ ਕੀਤਾ। ਦੱਸਣਯੋਗ ਹੈ ਕਿ ਸਾਰਾ ਪਰਿਵਾਰ ਲੰਬੇ ਅਰਸੇ ਤੋਂ ਇਟਲੀ ਦੇ ਵਿਚੈਂਸਾ ਨੇੜਲੇ ਸ਼ਹਿਰ ਤਰੀਸ਼ਨੋ ਵਿਖੇ ਰਹਿ ਰਿਹਾ ਹੈ ਅਤੇ ਪਿਛਕੋੜ ਤੋਂ ਉਹ ਲੁਧਿਆਣਾ ਜ਼ਿਲ੍ਹੇ ਦੇ ਡੇਹਲੋਂ ਕਸਬਾ ਨੇੜਲੇ ਪਿੰਡ ਲਹਿਰਾ ਨਾਲ਼ ਸੰਬੰਧਿਤ ਹਨ।
Ad Position 22
No active advertisement
ਪਿਛਲੀ ਖ਼ਬਰ ਬੀਮੇ ਦੇ ਪੈਸੇ ਲੈਣ ਲਈ ਆਪਣਾ ਹੀ ਟਰੱਕ ਸਾੜਨ ਦੇ ਦੋਸ਼ ਹੇਠ ਅਸ਼ਰਫ ਖਾਨ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸ਼ਿਕਾਗੋ ਦੇ ਗੁਰਦੁਆਰਾ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ
Ad Position 24