18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨੌਟਿੰਘਮ ’ ਚ ਪੁਲਿਸ ਅਧਿਕਾਰੀ ਨੂੰ ਗੋਲੀ ਮਾਰ ਕੇ ਮਰਦ ਤੇ ਔਰਤ ਫ਼ਰਾਰ

ਲੈਸਟਰ(ਇੰਗਲੈਂਡ ),18 ਅਕਤੂਬਰ (ਸੁਖਜਿੰਦਰ ਸਿੰਘ ਢੱਡੇ) : ਇੰਗਲੈਂਡ ਦੇ ਨੌਟਿੰਘਮ ਸ਼ਹਿਰ ਦੇ ਸਿਟੀ ਸੈਂਟਰ ਵਿਚ ਐਤਵਾਰ ਤੜਕਸਾਰ ਇਕ ਪੁਲਿਸ ਅਧਿਕਾਰੀ ਨੂੰ ਗੋਲੀ ਮਾਰਨ ਦੀ ਵਾਪਰੀ ਗੰਭੀਰ ਘਟਨਾ ਨੇ ਸੁਰੱਖਿਆ ਪ੍ਰਬੰਧਾਂ ਸਬੰਧੀ ਚਿੰਤਾ ਪੈਦਾ ਕਰ ਦਿੱਤੀ ਹੈ। ਨੌਟਿੰਘਮਸ਼ਾਇਰ ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਵਾਰਦਾਤ ਸਵੇਰੇ ਕਰੀਬ 4.

Ad Position 21
No active advertisement
ਅਜੀਤ ਡੈਸਕ 19-10-2026
ਲੈਸਟਰ(ਇੰਗਲੈਂਡ ),18 ਅਕਤੂਬਰ (ਸੁਖਜਿੰਦਰ ਸਿੰਘ ਢੱਡੇ) : ਇੰਗਲੈਂਡ ਦੇ ਨੌਟਿੰਘਮ ਸ਼ਹਿਰ ਦੇ ਸਿਟੀ ਸੈਂਟਰ ਵਿਚ ਐਤਵਾਰ ਤੜਕਸਾਰ ਇਕ ਪੁਲਿਸ ਅਧਿਕਾਰੀ ਨੂੰ ਗੋਲੀ ਮਾਰਨ ਦੀ ਵਾਪਰੀ ਗੰਭੀਰ ਘਟਨਾ ਨੇ ਸੁਰੱਖਿਆ ਪ੍ਰਬੰਧਾਂ ਸਬੰਧੀ ਚਿੰਤਾ ਪੈਦਾ ਕਰ ਦਿੱਤੀ ਹੈ। ਨੌਟਿੰਘਮਸ਼ਾਇਰ ਪੁਲਿਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਹ ਵਾਰਦਾਤ ਸਵੇਰੇ ਕਰੀਬ 4.50 ਵਜੇ ਤੋਂ ਕੁਝ ਸਮਾਂ ਪਹਿਲਾਂ ਸ਼ਹਿਰ ਦੇ ਐਂਜਲ ਰੋਅ ( Angel Row ) ਇਲਾਕੇ ਵਿਚ ਉਸ ਸਮੇਂ ਵਾਪਰੀ, ਜਦੋਂ ਡਿਊਟੀ ’ਤੇ ਤਾਇਨਾਤ ਇਕ ਪੁਲਿਸ ਅਧਿਕਾਰੀ ਦੋ ਸ਼ੱਕੀ ਵਿਅਕਤੀਆਂ ਕੋਲ ਪਹੁੰਚਿਆ। ਇਸ ਦੌਰਾਨ ਗੋਲੀ ਚੱਲਣ ਕਾਰਨ ਅਧਿਕਾਰੀ ਦੇ ਪੈਰ ਵਿਚ ਜ਼ਖ਼ਮ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਘਟਨਾ ਮਗਰੋਂ ਇਕ ਮਰਦ ਅਤੇ ਇਕ ਔਰਤ ਮੌਕੇ ਤੋਂ ਫ਼ਰਾਰ ਹੋ ਗਏ, ਜਿਨ੍ਹਾਂ ਦੀ ਭਾਲ ਲਈ ਪੁਲਿਸ ਵੱਲੋਂ ਜਾਂਚ ਤੇਜ਼ ਕਰ ਦਿੱਤੀ ਗਈ ਹੈ। ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਇਕ ਹਥਿਆਰ ਵੀ ਬਰਾਮਦ ਕੀਤਾ ਹੈ। ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਐਂਜਲ ਰੋਅ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ ਅਤੇ ਸੁਰੱਖਿਆ ਘੇਰਾ ਨੇੜਲੀ ਸੇਂਟ ਜੇਮਜ਼ ਸਟਰੀਟ ਤੱਕ ਵਧਾ ਦਿੱਤਾ ਗਿਆ ਹੈ। ਮੌਕੇ ’ਤੇ ਪੁਲਿਸ ਦੀਆਂ ਗੱਡੀਆਂ ਤਾਇਨਾਤ ਕੀਤੀਆਂ ਗਈਆਂ ਹਨ, ਜਦਕਿ ਫੋਰੈਂਸਿਕ ਮਾਹਿਰਾਂ ਦੀਆਂ ਟੀਮਾਂ ਵੱਲੋਂ ਸਬੂਤ ਇਕੱਠੇ ਕਰਕੇ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨੌਟਿੰਘਮਸ਼ਾਇਰ ਪੁਲਿਸ ਦੀ ਅਸਿਸਟੈਂਟ ਚੀਫ਼ ਕਾਂਸਟੇਬਲ ਕਲੇਅਰ ਰੂਕਸ ਨੇ ਇਸ ਘਟਨਾ ਨੂੰ ਬੇਹੱਦ ਹੈਰਾਨੀਜਨਕ ਅਤੇ ਚਿੰਤਾਜਨਕ ਕਰਾਰ ਦਿੰਦਿਆਂ ਕਿਹਾ ਕਿ ਇਹ ਵਾਰਦਾਤ ਇਸ ਗੱਲ ਦੀ ਗੰਭੀਰ ਯਾਦ ਦਿਵਾਉਂਦੀ ਹੈ ਕਿ ਲੋਕਾਂ ਦੀ ਸੁਰੱਖਿਆ ਲਈ ਆਪਣੀ ਡਿਊਟੀ ਨਿਭਾਉਂਦੇ ਸਮੇਂ ਪੁਲਿਸ ਅਧਿਕਾਰੀਆਂ ਨੂੰ ਕਿੰਨੇ ਵੱਡੇ ਖ਼ਤਰਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਉਨ੍ਹਾਂ ਦੀ ਹਮਦਰਦੀ ਜ਼ਖ਼ਮੀ ਅਧਿਕਾਰੀ, ਉਸ ਦੇ ਪਰਿਵਾਰ ਅਤੇ ਸਾਥੀ ਪੁਲਿਸ ਮੁਲਾਜ਼ਮਾਂ ਨਾਲ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੇ ਘਟਨਾ ਸਮੇਂ ਕੋਈ ਸ਼ੱਕੀ ਸਰਗਰਮੀ ਦੇਖੀ ਹੋਵੇ ਜਾਂ ਉਸ ਕੋਲ ਇਸ ਮਾਮਲੇ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਉਹ ਬਿਨਾਂ ਦੇਰੀ ਪੁਲਿਸ ਨਾਲ ਸੰਪਰਕ ਕਰੇ, ਕਿਉਂਕਿ ਛੋਟੀ ਤੋਂ ਛੋਟੀ ਜਾਣਕਾਰੀ ਵੀ ਜਾਂਚ ਨੂੰ ਅੱਗੇ ਵਧਾਉਣ ਵਿਚ ਅਹਿਮ ਭੂਮਿਕਾ ਨਿਭਾ ਸਕਦੀ ਹੈ। ਇਸੇ ਦੌਰਾਨ ਈਸਟ ਮਿਡਲੈਂਡਜ਼ ਐਂਬੂਲੈਂਸ ਸਰਵਿਸ ਨੇ ਵੀ ਸੋਸ਼ਲ ਮੀਡੀਆ ਰਾਹੀਂ ਜ਼ਖ਼ਮੀ ਪੁਲਿਸ ਅਧਿਕਾਰੀ ਅਤੇ ਉਸ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਸ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ ਹੈ। ਖ਼ਬਰ ਲਿਖੇ ਜਾਣ ਤੱਕ ਪੁਲਿਸ ਵੱਲੋਂ ਫ਼ਰਾਰ ਸ਼ੱਕੀਆਂ ਦੀ ਪਛਾਣ ਜਾਂ ਗੋਲੀਬਾਰੀ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਖ਼ੁਲਾਸਾ ਨਹੀਂ ਕੀਤਾ ਗਿਆ ਸੀ ਅਤੇ ਮਾਮਲੇ ਦੀ ਜਾਂਚ ਜਾਰੀ ਸੀ।
Ad Position 22
No active advertisement
ਪਿਛਲੀ ਖ਼ਬਰ ਮੈਲਬੌਰਨ ’ਚ ਪਰਵਿੰਦਰ ਸਿੰਘ ਝੋਟੇ ਦੀ ਯਾਦ ’ਚ ਰੋਸ ਮਾਰਚ ਅਗਲੀ ਖ਼ਬਰ ਲੰਡਨ ਵਿਚ ਔਰਤ ਦੇ ਕਤਲ ਮਾਮਲੇ ’ ਚ ਭਾਰਤੀ ਨੌਜਵਾਨ ਨੂੰ ਉਮਰ ਕੈਦ ਘੱਟੋ - ਘੱਟ 28 ਸਾਲ ਜੇਲ੍ਹ ’ ਚ ਰੱਖਣ ਦੇ ਹੁਕਮ
Ad Position 24