18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਮੈਲਬੌਰਨ ’ਚ ਪਰਵਿੰਦਰ ਸਿੰਘ ਝੋਟੇ ਦੀ ਯਾਦ ’ਚ ਰੋਸ ਮਾਰਚ

ਮੈਲਬੌਰਨ, 18 ਅਕਤੂਬਰ (ਪਰਮਵੀਰ ਸਿੰਘ ਆਹਲੂਵਾਲੀਆ)-ਪੰਜਾਬ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਅਤੇ ਮਾਨਸਾ ਵਿਖੇ ਕਤਲ ਕੀਤੇ ਗਏ ਪਰਵਿੰਦਰ ਸਿੰਘ ਝੋਟੇ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਆਸਟ੍ਰੇਲੀਆ ਦੇ ਮੈਲਬੌਰਨ ਸ਼ਹਿਰ ਦੇ ਟਾਰਨੇਟ ਇਲਾਕੇ ਵਿਚ ਸ਼ਾਂਤਮਈ ਮਾਰਚ ਕੱਢਿਆ ਗਿਆ। ਇਸ ਮਾਰਚ ’ਚ ਪੰਜਾਬ ਦਰਦੀਆਂ ਨੇ ਸ਼ਮੂਲੀਅਤ ਕਰਦਿਆਂ ਪਰਵਿੰਦਰ ਸਿੰਘ ਝੋਟੇ ਨੂੰ ਸ਼ਰਧਾਂਜਲੀ ਭੇਟ ਕੀਤੀ।

Ad Position 21
No active advertisement
ਅਜੀਤ ਡੈਸਕ 19-10-2026
ਮੈਲਬੌਰਨ, 18 ਅਕਤੂਬਰ (ਪਰਮਵੀਰ ਸਿੰਘ ਆਹਲੂਵਾਲੀਆ)-ਪੰਜਾਬ ਵਿਚ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਅਤੇ ਮਾਨਸਾ ਵਿਖੇ ਕਤਲ ਕੀਤੇ ਗਏ ਪਰਵਿੰਦਰ ਸਿੰਘ ਝੋਟੇ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਆਸਟ੍ਰੇਲੀਆ ਦੇ ਮੈਲਬੌਰਨ ਸ਼ਹਿਰ ਦੇ ਟਾਰਨੇਟ ਇਲਾਕੇ ਵਿਚ ਸ਼ਾਂਤਮਈ ਮਾਰਚ ਕੱਢਿਆ ਗਿਆ। ਇਸ ਮਾਰਚ ’ਚ ਪੰਜਾਬ ਦਰਦੀਆਂ ਨੇ ਸ਼ਮੂਲੀਅਤ ਕਰਦਿਆਂ ਪਰਵਿੰਦਰ ਸਿੰਘ ਝੋਟੇ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਸੂਬੇ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰ ਨੂੰ ਗੰਭੀਰਤਾ ਨਾਲ ਉਪਰਾਲੇ ਕਰਨੇ ਚਾਹੀਦੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇਸ ਅਲਾਮਤ ਤੋਂ ਬਚਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਮਹਾਨ ਮੁੱਕੇਬਾਜ਼ ਮੁਹੰਮਦ ਅਲੀ ਦੇ ਇਤਿਹਾਸਕ ਸਿਖਲਾਈ ਕੈਂਪ ਨੂੰ 15 ਲੱਖ ਡਾਲਰ ਖਰਚ ਕੇ ਦਿੱਤੀ ਨਵੀਂ ਦਿੱਖ ਅਗਲੀ ਖ਼ਬਰ ਨੌਟਿੰਘਮ ’ ਚ ਪੁਲਿਸ ਅਧਿਕਾਰੀ ਨੂੰ ਗੋਲੀ ਮਾਰ ਕੇ ਮਰਦ ਤੇ ਔਰਤ ਫ਼ਰਾਰ
Ad Position 24