20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਇਲਹਾਨ ਉਮਰ ਦੇ ਹੱਕ ’ ਚ ਡਟੇ ਬਰਾਕ ਓਬਾਮਾ

ਨਿਊਯਾਰਕ, 19 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ) – ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਡੈਮੋਕ੍ਰੇਟਿਕ ਸੰਸਦ ਮੈਂਬਰ ਇਲਹਾਨ ਉਮਰ ਦੀ ਨਾਗਰਿਕਤਾ ਰੱਦ ਕਰਨ ਅਤੇ ਉਨ੍ਹਾਂ ਨੂੰ ਦੇਸ਼ ’ਚੋਂ ਕੱਢਣ ਦੀ ਸੰਭਾਵਨਾ ਬਾਰੇ ਟਰੰਪ ਪ੍ਰਸ਼ਾਸਨ ਦੇ ਬਿਆਨਾਂ ਦੀ ਸਖ਼ਤ ਆਲੋਚਨਾ ਕੀਤੀ ਹੈ। ਓਬਾਮਾ ਨੇ ਕਿਹਾ ਕਿ ਇਕ ਚੁਣੀ ਹੋਈ ਸੰਸਦ ਮੈਂਬਰ ਨੂੰ ਰਾਸ਼ਟਰਪਤੀ ਦੀ ਆਲੋਚਨਾ ਕਰਨ ਕਾਰਨ ਸਰਕਾਰੀ ਕਾਰਵਾਈ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 20-10-2026
ਨਿਊਯਾਰਕ, 19 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ) – ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਡੈਮੋਕ੍ਰੇਟਿਕ ਸੰਸਦ ਮੈਂਬਰ ਇਲਹਾਨ ਉਮਰ ਦੀ ਨਾਗਰਿਕਤਾ ਰੱਦ ਕਰਨ ਅਤੇ ਉਨ੍ਹਾਂ ਨੂੰ ਦੇਸ਼ ’ਚੋਂ ਕੱਢਣ ਦੀ ਸੰਭਾਵਨਾ ਬਾਰੇ ਟਰੰਪ ਪ੍ਰਸ਼ਾਸਨ ਦੇ ਬਿਆਨਾਂ ਦੀ ਸਖ਼ਤ ਆਲੋਚਨਾ ਕੀਤੀ ਹੈ। ਓਬਾਮਾ ਨੇ ਕਿਹਾ ਕਿ ਇਕ ਚੁਣੀ ਹੋਈ ਸੰਸਦ ਮੈਂਬਰ ਨੂੰ ਰਾਸ਼ਟਰਪਤੀ ਦੀ ਆਲੋਚਨਾ ਕਰਨ ਕਾਰਨ ਸਰਕਾਰੀ ਕਾਰਵਾਈ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਓਬਾਮਾ ਨੇ ਸੋਸ਼ਲ ਮੀਡੀਆ ’ਤੇ ਕਿਹਾ ਕਿ ਇਲਹਾਨ ਉਮਰ ਨੇ ਕੋਈ ਕਾਨੂੰਨ ਨਹੀਂ ਤੋੜਿਆ, ਫਿਰ ਵੀ ਉਨ੍ਹਾਂ ਵਿਰੁੱਧ ਸੰਘੀ ਸਰਕਾਰ ਦੀ ਪੂਰੀ ਤਾਕਤ ਵਰਤੀ ਜਾ ਰਹੀ ਹੈ। ਉਨ੍ਹਾਂ ਅਮਰੀਕੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਿਆਸੀ ਵਿਚਾਰਾਂ ਤੋਂ ਉੱਪਰ ਉੱਠ ਕੇ ਉਮਰ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨ। ਓਬਾਮਾ ਨੇ ਉਮਰ ਦੀ ਨਾਗਰਿਕਤਾ ਬਾਰੇ ਵੀ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਦੱਸਿਆ ਕਿ ਇਲਹਾਨ 12 ਸਾਲ ਦੀ ਉਮਰ ਵਿਚ ਆਪਣੇ ਪਿਤਾ ਨਾਲ ਅਮਰੀਕਾ ਆਈ ਸੀ, ਜਦੋਂ ਪੰਜ ਸਾਲ ਬਾਅਦ ਉਨ੍ਹਾਂ ਦੇ ਪਿਤਾ ਨੂੰ ਅਮਰੀਕੀ ਨਾਗਰਿਕਤਾ ਮਿਲੀ ਤਾਂ ਉਮਰ ਦੀ ਉਮਰ 17 ਸਾਲ ਸੀ। ਇਸ ਕਾਰਨ ਕਾਨੂੰਨ ਅਨੁਸਾਰ ਉਹ ਵੀ ਅਮਰੀਕੀ ਨਾਗਰਿਕ ਬਣ ਗਈ ਸੀ। ਉਨ੍ਹਾਂ ਕਿਹਾ ਕਿ ਸੰਘੀ ਅਧਿਕਾਰੀਆਂ ਨੇ ਉਮਰ ਦੇ ਘਰ ਦੀ ਤਲਾਸ਼ੀ ਲਈ, ਨਿੱਜੀ ਦਸਤਾਵੇਜ਼ ਅਤੇ ਮੋਬਾਈਲ ਫ਼ੋਨ ਜ਼ਬਤ ਕੀਤਾ, ਪਰ ਅਜੇ ਤੱਕ ਅਜਿਹਾ ਕੋਈ ਸਬੂਤ ਸਾਹਮਣੇ ਨਹੀਂ ਆਇਆ ਜੋ ਉਸ ਦੀ ਨਾਗਰਿਕਤਾ ਨੂੰ ਗਲਤ ਸਾਬਤ ਕਰਦਾ ਹੋਵੇ।
Ad Position 22
No active advertisement
ਪਿਛਲੀ ਖ਼ਬਰ ਅਮਰੀਕਾ ’ ਚ ਵਿਦੇਸ਼ੀ ਵਿਦਿਆਰਥੀਆਂ ਲਈ ਸੀ . ਪੀ . ਟੀ . ਨਿਯਮ ਸਖ਼ਤ ਅਗਲੀ ਖ਼ਬਰ ਸਰੀ ਅਤੇ ਵ੍ਹਾਈਟ ਰੌਕ ਦੇ ਸਕੂਲ ਟਰੱਸਟੀਆਂ ਦੀ ਚੋਣ ਮੁਕੰਮਲ
Ad Position 24