25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਬੀ.ਸੀ. ਵਿਧਾਨ ਸਭਾ ਚੋਣਾਂ ’ਚ ਕੰਜ਼ਰਵੇਟਿਵ ਪਾਰਟੀ ਦੀ ਹੂੰਝਾਫੇਰ ਜਿੱਤ

ਵੈਨਕੂਵਰ, 25 ਅਕਤੂਬਰ (ਮਲਕੀਤ ਸਿੰਘ)-ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੀਆਂ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਵਿਚ ਸੱਤਾਧਾਰੀ ਧਿਰ ਐਨ. ਡੀ.

Ad Position 21
No active advertisement
ਅਜੀਤ ਡੈਸਕ 26-10-2026
ਵੈਨਕੂਵਰ, 25 ਅਕਤੂਬਰ (ਮਲਕੀਤ ਸਿੰਘ)-ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੀਆਂ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਵਿਚ ਸੱਤਾਧਾਰੀ ਧਿਰ ਐਨ.ਡੀ.ਪੀ. ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਬੀ.ਸੀ. ਕੰਜ਼ਰਵੇਟਿਵ ਪਾਰਟੀ ਨੇ 93 ਮੈਂਬਰੀ ਵਿਧਾਨ ਸਭਾ ਵਿਚ 64 ਸੀਟਾਂ ’ਤੇ ਹੂਝਾਫੇਰ ਜਿੱਤ ਪ੍ਰਾਪਤ ਕਰਕੇ ਪੂਰਨ ਬਹੁਮਤ ਪ੍ਰਾਪਤ ਕਰ ਲਿਆ ਹੈ, ਜਦੋਂਕਿ ਐਨ.ਡੀ.ਪੀ. ਸਿਰਫ 27 ਸੀਟਾਂ ’ਤੇ ਸਿਮਟ ਕੇ ਰਹਿ ਗਈ ਹੈ। ਗਰੀਨ ਪਾਰਟੀ ਨੂੰ 2 ਸੀਟਾਂ ਮਿਲੀਆਂ ਹਨ।ਕੰਜ਼ਰਵੇਟਿਵ ਪਾਰਟੀ ਵਲੋਂ ਪੰਜਾਬੀਆਂ ਦੇ ਸੰਘਣੇ ਵਸੋਂ ਵਾਲੇ ਸ਼ਹਿਰ ਸਰੀ ਦੀਆਂ ਸਾਰੀਆਂ 10 ਸੀਟਾਂ ਜਿੱਤ ਕੇ ਐਨ.ਡੀ.ਪੀ. ਦਾ ਇਥੋਂ ਪੂਰਾ ਸਫਾਇਆ ਕਰ ਦਿੱਤਾ ਗਿਆ। ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਆਗੂ ਲੋਰਨ ਡੋਅਰਕਸਨ ਸੂਬੇ ਦੇ ਅਗਲੇ ਮੁੱਖ ਮੰਤਰੀ ਬਣਨ ਦੀ ਸੰਭਾਵਨਾ ਹੈ, ਜਦੋਂਕਿ ਸਾਬਕਾ ਮੁੱਖ ਮੰਤਰੀ ਅਤੇ ਐਨ.ਡੀ.ਪੀ. ਆਗੂ ਵਲੋਂ ਆਪਣੀ ਪਾਰਟੀ ਦੀ ਹਾਰ ਕਬੂਲਦਿਆ ਨੈਤਿਕਤਾ ਦੇ ਅਧਾਰ ’ਤੇ ਪਾਰਟੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਚੋਣ ਨਤੀਜਿਆਂ ਨੂੰ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਸਿਆਸਤ ਵਿਚ ਇਕ ਇਤਿਹਾਸਿਕ ਤਬਦੀਲੀ ਵਜੋਂ ਵੇਖਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਐਨ.ਡੀ.ਪੀ. ਆਗੂ ਅਤੇ ਸਾਬਕਾ ਪ੍ਰੀਮੀਅਰ ਡੇਵਿਡ ਏਬੀ ਵਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਉਣ ਦਾ ਫੈਸਲਾ ਉਨ੍ਹਾਂ ਦੀ ਪਾਰਟੀ ਲਈ ਪੁੱਠਾ ਸਾਬਤ ਹੋਇਆ, ਕਿਉਂਕਿ ਬਹੁਗਿਣਤੀ ਲੋਕ ਅਗਾਊ ਚੋਣਾਂ ਕਰਵਾਏ ਜਾਣ ਦੇ ਫੈਸਲੇ ਤੋਂ ਅਸਹਿਮਤ ਸਨ, ਜਿਸਦਾ ਖਮਿਆਜਾ ਐਨ. ਡੀ.ਪੀ. ਨੂੰ ਭੁਗਤਣਾ ਪਿਆ।
Ad Position 22
No active advertisement
ਪਿਛਲੀ ਖ਼ਬਰ ਲਗਾਤਾਰ 11 ਵੀਂ ਵਾਰ ਯੰਗ ਤੋਂ ਹਾਰੀ ਸਿੰਧੂ ਅਗਲੀ ਖ਼ਬਰ ਸਤਿਗੁਰੂ ਰਵਿਦਾਸ ਟੈਂਪਲ ਸਬਾਊਦੀਆਂ ਦੀ ਆਲੀਸ਼ਾਨ ਇਮਾਰਤ ਦਾ ਉਦਘਾਟਨ
Ad Position 24