28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਜਥੇਦਾਰ ਗੜਗੱਜ ਵਲੋਂ ਨਾਰਵੇ ਦੀ ਸੰਸਦ ਦੇ ਪ੍ਰਧਾਨ ਗ੍ਹਰਾਹਖ਼ਾਨੀ ਨਾਲ ਮੁਲਾਕਾਤ

ਓਸਲੋ, 27 ਅਕਤੂਬਰ (ਡਿੰਪਾ ਵਿਰਕ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਨਾਰਵੇ ਦੀ ਸੰਸਦ ਦੇ ਪ੍ਰਧਾਨ ਸ੍ਰੀ ਮਸੂਦ ਗ੍ਹਰਾਹਖ਼ਾਨੀ ਦੀ ਇਕ ਵਿਸ਼ੇਸ਼ ਮੁਲਾਕਾਤ ਓਸਲੋ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ। ਮਸੂਦ ਗ੍ਹਰਾਹਖ਼ਾਨੀ ਵਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਉਨ੍ਹਾਂ ਨਾਲ ਗਏ ਸਿੱਖ ਵਫ਼ਦ ਦਾ ਨਿੱਘਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 28-10-2026
ਓਸਲੋ, 27 ਅਕਤੂਬਰ (ਡਿੰਪਾ ਵਿਰਕ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਨਾਰਵੇ ਦੀ ਸੰਸਦ ਦੇ ਪ੍ਰਧਾਨ ਸ੍ਰੀ ਮਸੂਦ ਗ੍ਹਰਾਹਖ਼ਾਨੀ ਦੀ ਇਕ ਵਿਸ਼ੇਸ਼ ਮੁਲਾਕਾਤ ਓਸਲੋ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ। ਮਸੂਦ ਗ੍ਹਰਾਹਖ਼ਾਨੀ ਵਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਉਨ੍ਹਾਂ ਨਾਲ ਗਏ ਸਿੱਖ ਵਫ਼ਦ ਦਾ ਨਿੱਘਾ ਸਵਾਗਤ ਕੀਤਾ ਗਿਆ। ਜਥੇਦਾਰ ਗੜਗੱਜ ਨੇ ਇਸ ਮੌਕੇ ਸ੍ਰੀ ਗ੍ਹਰਾਹਖ਼ਾਨੀ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਆਉਣ ਦਾ ਵਿਸ਼ੇਸ਼ ਸੱਦਾ ਦਿੱਤਾ ਗਿਆ। ਮੁਲਾਕਾਤ ਦੌਰਾਨ ਨਾਰਵੇ ਤੋਂ ਗੁਰਦਿਆਲ ਸਿੰਘ, ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ, ਬਲਜੀਤ ਸਿੰਘ, ਗੁਰਿੰਦਰ ਸਿੰਘ, ਭੁਪਿੰਦਰ ਸਿੰਘ, ਇਕਬਾਲ ਸਿੰਘ ਅਤੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਡੀਆ ਸਲਾਹਕਾਰ ਜਸਕਰਨ ਸਿੰਘ ਵੀ ਹਾਜ਼ਰ ਰਹੇ।ਮਸੂਦ ਗ੍ਹਰਾਹਖ਼ਾਨੀ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਚਕਾਰ ਨਾਰਵੇ ਵਿਖੇ ਸਿੱਖਾਂ ਵਲੋਂ ਕੀਤੇ ਜਾ ਰਹੇ ਕਾਰਜਾਂ ਅਤੇ ਇਸ ਦੇਸ਼ ਦੀ ਤਰੱਕੀ ਤੇ ਵਿਕਾਸ ਵਿਚ ਪਾਏ ਜਾ ਰਹੇ ਯੋਗਦਾਨ ਬਾਰੇ ਚਰਚਾ ਹੋਈ। ਉਨ੍ਹਾਂ ਸ੍ਰੀ ਗ੍ਹਰਾਹਖ਼ਾਨੀ ਨੂੰ ਨਾਰਵੇ ਅੰਦਰ ਸਿੱਖਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਜਾਣੂ ਕਰਵਾਇਆ ਗਿਆ, ਜਿਸ ਉਤੇ ਉਨ੍ਹਾਂ ਸਿੱਖ ਵਫ਼ਦ ਨੂੰ ਸਕਾਰਾਤਮਕ ਹੱਲ ਦਾ ਭਰੋਸਾ ਦਿੱਤਾ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਾਰਵੇ ਸਰਕਾਰ ਵਲੋਂ ਵਿਸਾਖੀ ਮੌਕੇ ਹਰ ਸਾਲ ਸਿੱਖ ਦਸਤਾਰ ਦਿਵਸ ਮਨਾਉਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਅਤੇ ਇਸ ਲਈ ਸਰਕਾਰ ਦਾ ਧੰਨਵਾਦ ਕੀਤਾ। ਮਸੂਦ ਗ੍ਹਰਾਹਖ਼ਾਨੀ ਨੇ ਕੋਵਿਡ-19 ਮਹਾਮਾਰੀ ਦੌਰਾਨ ਨਾਰਵੇ ਅੰਦਰ ਸਿੱਖਾਂ ਤੇ ਸਿੱਖ ਸੰਸਥਾਵਾਂ ਵਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ।ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਨਾਰਵੇ ਵਿਚ ਸਿੱਖਾਂ ਨੇ ਦੇਸ਼ ਦੇ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਜੀਵਨ ਵਿਚ ਵਡਮੁੱਲਾ ਯੋਗਦਾਨ ਪਾਇਆ ਹੈ। ਆਪਣੀ ਮਿਹਨਤ, ਉੱਦਮ, ਪੇਸ਼ੇਵਰ ਸੇਵਾਵਾਂ, ਭਾਈਚਾਰਕ ਸ਼ਮੂਲੀਅਤ ਅਤੇ ਸਿੱਖੀ ਸਿਧਾਂਤਾਂ ਅਨੁਸਾਰ ਸੇਵਾ ਦੇ ਉਪਰਾਲਿਆਂ ਰਾਹੀਂ ਸਿੱਖਾਂ ਨੇ ਨਾਰਵੇ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਨਾਲ ਹੀ ਇਸ ਦੇ ਬਹੁ-ਸੱਭਿਆਚਾਰਕ ਸਮਾਜ ਨੂੰ ਹੋਰ ਸਮਰੱਥ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸੇਵਾ, ਸਮਾਨਤਾ, ਆਪਸੀ ਸਾਂਝ ਅਤੇ ਸਾਰੇ ਧਰਮਾਂ ਦੇ ਸਤਿਕਾਰ ਪ੍ਰਤੀ ਸਿੱਖਾਂ ਦੀ ਵਚਨਬੱਧਤਾ ਅਜਿਹੇ ਮੁੱਲਾਂ ਦੀ ਪ੍ਰਤੀਕ ਹੈ, ਜੋ ਸਮਾਜਿਕ ਏਕਤਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਐਫ. ਬੀ. ਆਈ. ਦੇ ਸਾਬਕਾ ਮੁਖੀ ਦੀ ਧੀ ਦੀ ਬਰਖ਼ਾਸਤਗੀ ਗੈਰ-ਕਾਨੂੰਨੀ ਕਰਾਰ ਅਗਲੀ ਖ਼ਬਰ ਅਮਰੀਕਾ ’ਚ ਚੋਣ ਅਪਰਾਧਾਂ ਦੇ ਦੋਸ਼ ਵਿਚ ਪੰਜਾਬਣ ਸਮੇਤ 48 ਨਾਮਜ਼ਦ
Ad Position 24