28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਦੀਵਾਲੀ ਤੇ ਹੈਲੋਵੀਨ ਦੇ ਤਿਉਹਾਰਾਂ ਮੌਕੇ ਵੈਨਕੂਵਰ , ਸਰੀ ਤੇ ਵਾਈਟ ਰੌਕ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਸੁਰੱਖਿਆ ਸੰਬੰਧੀ ਸਾਵਧਾਨੀਆਂ ਵਰਤਣ ਦੀ ਅਪੀਲ

ਵੈਨਕੂਵਰ, 27 ਅਕਤੂਬਰ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਦੀਵਾਲੀ ਅਤੇ ਹੈਲੋਵੀਨ ਦੇ ਤਿਉਹਾਰਾਂ ਦੇ ਮੱਦੇਨਜ਼ਰ ਵੈਨਕੂਵਰ, ਸਰੀ ਅਤੇ ਵਾਈਟ ਰੌਕ ਦੇ ਨਗਰ ਪ੍ਰਸ਼ਾਸਨਾਂ ਵਲੋਂ ਲੋਕਾਂ ਨੂੰ ਸੁਰੱਖਿਆ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਤਿਉਹਾਰਾਂ ਦੌਰਾਨ ਘਰਾਂ ਅਤੇ ਜਨਤਕ ਥਾਵਾਂ ਤੇ ਵਧਣ ਵਾਲੀਆਂ ਸਰਗਰਮੀਆਂ ਨੂੰ ਦੇਖਦਿਆਂ ਲੋਕਾਂ ਨੂੰ ਵਿਸ਼ੇਸ਼ ਸਾਵਧਾਨੀਆਂ ਵਰਤਣ ਲਈ ਕਿਹਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 28-10-2026
ਵੈਨਕੂਵਰ, 27 ਅਕਤੂਬਰ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਦੀਵਾਲੀ ਅਤੇ ਹੈਲੋਵੀਨ ਦੇ ਤਿਉਹਾਰਾਂ ਦੇ ਮੱਦੇਨਜ਼ਰ ਵੈਨਕੂਵਰ, ਸਰੀ ਅਤੇ ਵਾਈਟ ਰੌਕ ਦੇ ਨਗਰ ਪ੍ਰਸ਼ਾਸਨਾਂ ਵਲੋਂ ਲੋਕਾਂ ਨੂੰ ਸੁਰੱਖਿਆ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਤਿਉਹਾਰਾਂ ਦੌਰਾਨ ਘਰਾਂ ਅਤੇ ਜਨਤਕ ਥਾਵਾਂ ਤੇ ਵਧਣ ਵਾਲੀਆਂ ਸਰਗਰਮੀਆਂ ਨੂੰ ਦੇਖਦਿਆਂ ਲੋਕਾਂ ਨੂੰ ਵਿਸ਼ੇਸ਼ ਸਾਵਧਾਨੀਆਂ ਵਰਤਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਦੀਵਾਲੀ ਅਤੇ ਹੈਲੋਵੀਨ ਦੇ ਤਿਉਹਾਰਾਂ ਦੇ ਮੌਕੇ ਲੋਕਾਂ ਵਲੋਂ ਆਪਣੇ ਘਰਾਂ ਵਿੱਚ ਦੀਵੇ, ਮੋਮਬੱਤੀਆਂ ਜਗਾਉਣ ਦੇ ਨਾਲ ਨਾਲ ਬਿਜਲੀ ਦੀਆਂ ਸਜਾਵਟੀ ਲੜੀਆਂ ਲਗਾਈਆਂ ਜਾਂਦੀਆਂ ਹਨ। ਅਜਿਹੇ ਮੌਕਿਆਂ ਉੱਤੇ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਬਚਣ ਲਈ ਜਲਣਸ਼ੀਲ ਵਸਤੂਆਂ ਨੂੰ ਅੱਗ ਤੋਂ ਦੂਰ ਰੱਖਣ ਅਤੇ ਬਿਜਲੀ ਦੇ ਸਾਮਾਨ ਦੀ ਸੁਰੱਖਿਅਤ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। । ਇਸੇ ਤਰ੍ਹਾਂ ਆਤਿਸ਼ਬਾਜ਼ੀ ਸੰਬੰਧੀ ਸਥਾਨਕ ਨਿਯਮਾਂ ਦੀ ਪਾਲਣਾ ਕਰਨ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਵੀ ਦੱਸਣਯੋਗ ਹੈ ਕਿ ਹੈਲੋਵੀਨ ਦੇ ਤਿਉਹਾਰ ਦੌਰਾਨ ਵੱਡੀ ਗਿਣਤੀ ਵਿੱਚ ਬੱਚੇ ਵੱਖ-ਵੱਖ ਤਰ੍ਹਾਂ ਦੇ ਪਹਿਰਾਵੇ ਪਾ ਕੇ ਘਰਾਂ ਵਿੱਚੋਂ ਮਠਿਆਈਆਂ ਅਤੇ ਟੋਫੀਆਂ ਇਕੱਠੀਆਂ ਕਰਨ ਲਈ ਨਿਕਲਦੇ ਹਨ। ਇਸ ਦੌਰਾਨ ਮਾਪਿਆਂ ਨੂੰ ਬੱਚਿਆਂ ਦੀ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਣ, ਸੜਕਾਂ ਪਾਰ ਕਰਦੇ ਸਮੇਂ ਸਾਵਧਾਨੀ ਵਰਤਣ ਅਤੇ ਵਾਹਨ ਚਾਲਕਾਂ ਨੂੰ ਰਿਹਾਇਸ਼ੀ ਇਲਾਕਿਆਂ ਵਿੱਚ ਹੌਲੀ ਰਫ਼ਤਾਰ ਨਾਲ ਗੱਡੀਆਂ ਚਲਾਉਣ ਦੀ ਸਲਾਹ ਵੀ ਜਾਰੀ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਜਗਤਾਰ ਸਿੰਘ ਜੌਹਲ ਦੀ ਰਿਹਾਈ ਤੇ ਬਰਤਾਨੀਆ ਵਾਪਸੀ ਲਈ ਸਿੱਖ ਸੰਸਦ ਮੈਂਬਰਾਂ ਵਲੋਂ ਵਿਦੇਸ਼ ਮੰਤਰੀ ਐਡ ਮਿਲੀਬੈਂਡ ਨਾਲ ਮੁਲ... ਅਗਲੀ ਖ਼ਬਰ ਵਿਕਟੋਰੀਆ ਦੇ ਪੁਰਾਣੇ ਹੋਟਲ ਨੂੰ ਲੱਗੀ ਭਿਆਨਕ ਅੱਗ, ਇਕ ਵਿਅਕਤੀ ਲਾਪਤਾ
Ad Position 24