ਬਰਤਾਨੀਆ ਪਹੁੰਚਣ ’ ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਨਿੱਘਾ ਸਵਾਗਤ
ਲੰਡਨ, 27 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਿੱਖ ਪੰਥ ਦੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਬਰਤਾਨੀਆ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ 27 ਅਕਤੂਬਰ ਤੋਂ 2 ਨਵੰਬਰ 2026 ਤੱਕ ਬਰਤਾਨੀਆ ਦੇ ਵੱਖ-ਵੱਖ ਸ਼ਹਿਰਾਂ ਦਾ ਦੌਰਾ ਕਰਦਿਆਂ ਗੁਰਦੁਆਰਾ ਸਾਹਿਬਾਨ ਵਿਖੇ ਕਰਵਾਏ ਜਾ ਰਹੇ ਧਾਰਮਿਕ ਅਤੇ ਗੁਰਮਤਿ ਸਮਾਗਮਾਂ ਵਿੱਚ ਸ਼ਮੂਲੀਅਤ ਕਰਨਗੇ।
ਲੰਡਨ, 27 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਿੱਖ ਪੰਥ ਦੀ ਸਰਵਉੱਚ ਧਾਰਮਿਕ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਬਰਤਾਨੀਆ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ 27 ਅਕਤੂਬਰ ਤੋਂ 2 ਨਵੰਬਰ 2026 ਤੱਕ ਬਰਤਾਨੀਆ ਦੇ ਵੱਖ-ਵੱਖ ਸ਼ਹਿਰਾਂ ਦਾ ਦੌਰਾ ਕਰਦਿਆਂ ਗੁਰਦੁਆਰਾ ਸਾਹਿਬਾਨ ਵਿਖੇ ਕਰਵਾਏ ਜਾ ਰਹੇ ਧਾਰਮਿਕ ਅਤੇ ਗੁਰਮਤਿ ਸਮਾਗਮਾਂ ਵਿੱਚ ਸ਼ਮੂਲੀਅਤ ਕਰਨਗੇ। ਜਾਣਕਾਰੀ ਅਨੁਸਾਰ ਇਸ ਦੌਰੇ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਿੱਖ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਇਨ੍ਹਾਂ ਸਮਾਗਮਾਂ ਦੌਰਾਨ ਸਿੱਖ ਧਰਮ ਦੇ ਬੁਨਿਆਦੀ ਸਿਧਾਂਤਾਂ, ਗੁਰਬਾਣੀ ਦੀਆਂ ਸਿੱਖਿਆਵਾਂ, ਸਿੱਖ ਰਹਿਤ ਮਰਿਆਦਾ, ਸਿੱਖ ਇਤਿਹਾਸ ਅਤੇ ਪੰਥ ਨੂੰ ਦਰਪੇਸ਼ ਵੱਖ-ਵੱਖ ਮਸਲਿਆਂ ਸਬੰਧੀ ਵਿਚਾਰ ਸਾਂਝੇ ਕਰਨਗੇ।। ਇਸ ਮੌਕੇ ਭਾਈ ਅਮਰਜੀਤ ਸਿੰਘ, ਭਾਈ ਸਤਿੰਦਰ ਸਿੰਘ ਮੰਗੂਵਾਲ, ਭਾਈ ਸੁਖਦੀਪ ਸਿੰਘ ਰੰਧਾਵਾ, ਮਨਵਿੰਦਰ ਸਿੰਘ ਲਾਡੀ ਆਦਿ ਹਾਜ਼ਰ ਸਨ।