28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਗਲਾਸਗੋ, 28 ਅਕਤੂਬਰ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼ ਵਫ਼ਦ ਨੇ ਮੁੰਬਈ ਦੌਰੇ ਦੌਰਾਨ ਭਾਰਤ ਦੇ ਫ਼ਿਲਮ ਅਤੇ ਟੈਲੀਵਿਜ਼ਨ ਉਦਯੋਗ ਨਾਲ ਜੁੜੀਆਂ ਪ੍ਰਮੁੱਖ ਹਸਤੀਆਂ ਤੇ ਨਿਰਮਾਣ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤਾਂ ਕੀਤੀਆਂ। ਇਨ੍ਹਾਂ ਮੁਲਾਕਾਤਾਂ ਦੌਰਾਨ ਦੋਵਾਂ ਮੁਲਕਾਂ ਵਿਚਾਲੇ ਫ਼ਿਲਮਾਂ ਦੇ ਸਾਂਝੇ ਨਿਰਮਾਣ, ਰਚਨਾਤਮਕ ਭਾਈਵਾਲੀ ਅਤੇ ਸੱਭਿਆਚਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ-ਵਟਾਂਦਰਾ ਹੋਇਆ।

Ad Position 21
No active advertisement
ਅਜੀਤ ਡੈਸਕ 29-10-2026
ਗਲਾਸਗੋ, 28 ਅਕਤੂਬਰ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼ ਵਫ਼ਦ ਨੇ ਮੁੰਬਈ ਦੌਰੇ ਦੌਰਾਨ ਭਾਰਤ ਦੇ ਫ਼ਿਲਮ ਅਤੇ ਟੈਲੀਵਿਜ਼ਨ ਉਦਯੋਗ ਨਾਲ ਜੁੜੀਆਂ ਪ੍ਰਮੁੱਖ ਹਸਤੀਆਂ ਤੇ ਨਿਰਮਾਣ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤਾਂ ਕੀਤੀਆਂ। ਇਨ੍ਹਾਂ ਮੁਲਾਕਾਤਾਂ ਦੌਰਾਨ ਦੋਵਾਂ ਮੁਲਕਾਂ ਵਿਚਾਲੇ ਫ਼ਿਲਮਾਂ ਦੇ ਸਾਂਝੇ ਨਿਰਮਾਣ, ਰਚਨਾਤਮਕ ਭਾਈਵਾਲੀ ਅਤੇ ਸੱਭਿਆਚਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀਆਂ ਸੰਭਾਵਨਾਵਾਂ ਬਾਰੇ ਵਿਚਾਰ-ਵਟਾਂਦਰਾ ਹੋਇਆ।ਸਕਾਟਿਸ਼ ਵਫ਼ਦ ਨੇ ਅਦਾਕਾਰ ਤੇ ਫ਼ਿਲਮ ਨਿਰਮਾਤਾ ਆਮਿਰ ਖ਼ਾਨ, ਫ਼ਿਲਮ ਨਿਰਮਾਤਾ ਅਤੇ ਨਿਰਦੇਸ਼ਕ ਕਰਨ ਜੌਹਰ ਸਮੇਤ ਬਨਿਜੇ ਏਸ਼ੀਆ, ਆਮਿਰ ਖ਼ਾਨ ਪ੍ਰੋਡਕਸ਼ਨਜ਼, ਧਰਮਾ ਪ੍ਰੋਡਕਸ਼ਨਜ਼ ਅਤੇ ਪ੍ਰੋਡਿਊਸਰਜ਼ ਗਿਲਡ ਆਫ਼ ਇੰਡੀਆ ਦੀਆਂ ਟੀਮਾਂ ਨਾਲ ਸੰਪਰਕ ਅਤੇ ਚਰਚਾਵਾਂ ਕੀਤੀਆਂ। ਗੱਲਬਾਤ ਦਾ ਕੇਂਦਰ ਭਾਰਤ ਦੀ ਕਹਾਣੀ ਕਹਿਣ ਦੀ ਪ੍ਰਤਿਭਾ ਅਤੇ ਫ਼ਿਲਮ ਨਿਰਮਾਣ ਸਮਰੱਥਾ ਨੂੰ ਸਕਾਟਲੈਂਡ ਦੀਆਂ ਸ਼ੂਟਿੰਗ ਥਾਵਾਂ ਅਤੇ ਫ਼ਿਲਮ ਤੇ ਟੈਲੀਵਿਜ਼ਨ ਖੇਤਰ ਦੀ ਮੁਹਾਰਤ ਨਾਲ ਜੋੜਨਾ ਰਿਹਾ। ਇਸ ਰਾਹੀਂ ਸਾਂਝੇ ਪ੍ਰਾਜੈਕਟਾਂ ਅਤੇ ਦੋਵਾਂ ਪਾਸਿਆਂ ਦੇ ਰਚਨਾਤਮਕ ਪੇਸ਼ੇਵਰਾਂ ਵਿਚਾਲੇ ਨੇੜਲੇ ਸਹਿਯੋਗ ਲਈ ਨਵੇਂ ਮੌਕੇ ਤਲਾਸ਼ੇ ਗਏ।ਇਨ੍ਹਾਂ ਮੁਲਾਕਾਤਾਂ ਨੇ ਭਾਰਤ ਅਤੇ ਸਕਾਟਲੈਂਡ ਵਿਚਾਲੇ ਪਹਿਲਾਂ ਤੋਂ ਮੌਜੂਦ ਫ਼ਿਲਮੀ ਸਾਂਝ ਨੂੰ ਅੱਗੇ ਵਧਾਉਣ ਦਾ ਮੌਕਾ ਵੀ ਪ੍ਰਦਾਨ ਕੀਤਾ। ਉਹਨਾਂ ਨੇ ‘ਕੁਛ ਕੁਛ ਹੋਤਾ ਹੈ’ ਵਰਗੀਆਂ ਫ਼ਿਲਮਾਂ ਰਾਹੀਂ ਬਣੇ ਸਿਨੇਮਾਈ ਨਾਤੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਜਿਹੇ ਆਦਾਨ-ਪ੍ਰਦਾਨ ਦੋਵਾਂ ਮੁਲਕਾਂ ਦੇ ਸੱਭਿਆਚਾਰਕ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਖੇਤਰ ਨਾਲ ਜੁੜੇ ਪੇਸ਼ੇਵਰਾਂ ਲਈ ਮੌਕੇ ਪੈਦਾ ਕਰਨ ਦੀਆਂ ਨਵੀਆਂ ਸੰਭਾਵਨਾਵਾਂ ਪੇਸ਼ ਕਰਦੇ ਹਨ। ਜਿਕਰਯੋਗ ਹੈ ਕਿ ਕੁੱਛ ਕੁਛ ਹੋਤਾ ਹੈ ਸਮੇਤ ਅਨੇਕਾਂ ਬਾਲੀਵੁੱਡ ਫ਼ਿਲਮਾਂ ਦੀ ਸ਼ੂਟਿੰਗ ਸਕਾਟਲੈਂਡ ਵਿੱਚ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਧੱਕਾ ਕਰਨ ਦੀ ਬਜਾਏ , ਪੀੜਤ ਪਰਿਵਾਰਾਂ ਦਾ ਦੁੱਖ ਸਮਝਣ ਦੀ ਕੋਸ਼ਿਸ਼ ਕਰੇ - ਗੁਰਪ੍ਰੀਤ ਰੂੜੇਕੇ ਅਗਲੀ ਖ਼ਬਰ ਕੈਲਵਿਨਗਰੋਵ ਅਜਾਇਬ ਘਰ ਸਾਹਮਣੇ ‘ ਪੌਪੀ ਗਾਰਡਨ ਡੇਅ ’ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ
Ad Position 24