30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

71 ਸਾਲਾ ਬਜ਼ੁਰਗ ਨੇ 500 ਵਾਰ ਖ਼ੂਨਦਾਨ ਕਰਕੇ ਕਾਇਮ ਕੀਤੀ ਮਿਸਾਲ

ਵੈਨਕੂਵਰ, 29 ਅਕਤੂਬਰ (ਮਲਕੀਤ ਸਿੰਘ)-ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ 71 ਸਾਲਾ ਜਾਰਜ ਕੇਵੀ ਨੇ ਆਪਣੀ ਜ਼ਿੰਦਗੀ ਦੌਰਾਨ 500 ਵਾਰ ਖ਼ੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਦੀ ਵਿਲੱਖਣ ਮਿਸਾਲ ਪੇਸ਼ ਕੀਤੀ ਹੈ। ਇਸ ਉਮਰ ਵਿੱਚ ਵੀ ਖ਼ੂਨਦਾਨ ਪ੍ਰਤੀ ਉਨ੍ਹਾਂ ਦਾ ਉਤਸ਼ਾਹ ਘੱਟ ਨਹੀਂ ਹੋਇਆ ਅਤੇ ਉਹ ਹੋਰਨਾਂ ਲੋਕਾਂ ਨੂੰ ਵੀ ਇਸ ਨੇਕ ਕਾਰਜ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰ ਰਹੇ ਹਨ।

Ad Position 21
No active advertisement
ਜਾਰਜ ਕੇਵੀ ਖ਼ੂਨਦਾਨ ਕਰਦੇ ਹੋਏ। 30-10-2026

ਵੈਨਕੂਵਰ, 29 ਅਕਤੂਬਰ (ਮਲਕੀਤ ਸਿੰਘ)-ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ 71 ਸਾਲਾ ਜਾਰਜ ਕੇਵੀ ਨੇ ਆਪਣੀ ਜ਼ਿੰਦਗੀ ਦੌਰਾਨ 500 ਵਾਰ ਖ਼ੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਦੀ ਵਿਲੱਖਣ ਮਿਸਾਲ ਪੇਸ਼ ਕੀਤੀ ਹੈ। ਇਸ ਉਮਰ ਵਿੱਚ ਵੀ ਖ਼ੂਨਦਾਨ ਪ੍ਰਤੀ ਉਨ੍ਹਾਂ ਦਾ ਉਤਸ਼ਾਹ ਘੱਟ ਨਹੀਂ ਹੋਇਆ ਅਤੇ ਉਹ ਹੋਰਨਾਂ ਲੋਕਾਂ ਨੂੰ ਵੀ ਇਸ ਨੇਕ ਕਾਰਜ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰ ਰਹੇ ਹਨ।ਜਾਣਕਾਰੀ ਅਨੁਸਾਰ ਜਾਰਜ ਕੇਵੀ ਨੇ ਹੁਣ ਤੱਕ 500 ਵਾਰ ਖ਼ੂਨਦਾਨ ਕਰਕੇ ਇੱਕ ਮਹੱਤਵਪੂਰਨ ਪ੍ਰਾਪਤੀ ਹਾਸਲ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਖ਼ੂਨਦਾਨ ਕਰਨ ਨਾਲ ਅਸਲ ਵਿੱਚ ਲੋੜਵੰਦ ਲੋਕਾਂ ਨੂੰ ਲਾਭ ਪਹੁੰਚਦਾ ਹੈ ਅਤੇ ਕਿਸੇ ਦੀ ਜ਼ਿੰਦਗੀ ਬਚਾਉਣ ਵਿੱਚ ਯੋਗਦਾਨ ਪਾਉਣ ਤੋਂ ਵੱਡੀ ਸੰਤੁਸ਼ਟੀ ਹੋਰ ਕੋਈ ਨਹੀਂ ਹੋ ਸਕਦੀ।ਜਾਰਜ ਕੇਵੀ ਨੇ ਦੱਸਿਆ ਕਿ ਖ਼ੂਨਦਾਨ ਕਰਨ ਦੀ ਪ੍ਰੇਰਨਾ ਉਨ੍ਹਾਂ ਨੂੰ ਆਪਣੀ ਮਾਤਾ ਤੋਂ ਮਿਲੀ ਸੀ। ਇਸ ਪ੍ਰੇਰਨਾ ਨੇ ਉਨ੍ਹਾਂ ਦੇ ਜੀਵਨ ਵਿੱਚ ਮਨੁੱਖਤਾ ਦੀ ਸੇਵਾ ਕਰਨ ਦੀ ਭਾਵਨਾ ਪੈਦਾ ਕੀਤੀ। ਉਹ ਚਾਹੁੰਦੇ ਹਨ ਕਿ ਵੱਧ ਤੋਂ ਵੱਧ ਲੋਕ ਖ਼ੂਨਦਾਨ ਦੀ ਮਹੱਤਤਾ ਨੂੰ ਸਮਝਣ ਅਤੇ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਅੱਗੇ ਆਉਣ।ਜ਼ਿਕਰਯੋਗ ਹੈ ਕਿ ਹਸਪਤਾਲਾਂ ਵਿੱਚ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ, ਹਾਦਸਿਆਂ ਵਿੱਚ ਜ਼ਖ਼ਮੀ ਵਿਅਕਤੀਆਂ ਅਤੇ ਵੱਡੇ ਅਪਰੇਸ਼ਨਾਂ ਦੌਰਾਨ ਖ਼ੂਨ ਦੀ ਲੋੜ ਪੈਂਦੀ ਹੈ। ਅਜਿਹੇ ਹਾਲਾਤ ਵਿੱਚ ਖ਼ੂਨਦਾਨੀਆਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੁੰਦਾ ਹੈ।ਜਾਰਜ ਕੇਵੀ ਦੀ ਇ ਹ ਪ੍ਰਾਪਤੀ ਸਮਾਜ ਲਈ ਪ੍ਰੇਰਨਾਦਾਇਕ ਬਣੀ ਹੋਈ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਵਿਅਕਤੀ ਸਿਹਤ ਪੱਖੋਂ ਯੋਗ ਹਨ, ਉਹ ਖ਼ੂਨਦਾਨ ਕਰਨ ਬਾਰੇ ਜ਼ਰੂਰ ਵਿਚਾਰ ਕਰਨ। ਉਨ੍ਹਾਂ ਅਨੁਸਾਰ ਖ਼ੂਨਦਾਨ ਸਿਰਫ਼ ਇੱਕ ਸਮਾਜਿਕ ਸੇਵਾ ਨਹੀਂ, ਸਗੋਂ ਲੋੜਵੰਦ ਮਨੁੱਖਾਂ ਦੀ ਸਹਾਇਤਾ ਕਰਨ ਦਾ ਮਹੱਤਵਪੂਰਨ ਸਾਧਨ ਹੈ।

Ad Position 22
No active advertisement
ਪਿਛਲੀ ਖ਼ਬਰ ਕੈਨੇਡੀਅਨ ਪੁਲਾੜ ਯਾਤਰੀ ਜੈਰੇਮੀ ਹੈਨਸਨ ਵੈਨਕੂਵਰ ਦੇ ਸਮਾਗਮ ’ ਚ ਕਰਨਗੇ ਸ਼ਿਰਕਤ ਅਗਲੀ ਖ਼ਬਰ ਮੋਟਰਸਾਈਕਲ ਤੇ ਕਾਰ ਦੀ ਭਿਆਨਕ ਟੱਕਰ ’ਚ 17 ਸਾਲਾ ਨੌਜਵਾਨ ਦੀ ਮੌਤ
Ad Position 24