30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਓਂਟਾਰੀਓ ਖ਼ਾਲਸਾ ਦਰਬਾਰ ਗੁਰੂਘਰ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਟੋਰਾਂਟੋ, 30 ਅਕਤੂਬਰ (ਹਰਜੀਤ ਸਿੰਘ ਬਾਜਵਾ)-ਓਂਟਾਰੀਓ ਖ਼ਾਲਸਾ ਦਰਬਾਰ ਗੁਰੂਘਰ (ਡਿਕਸੀ ਰੋਡ ਮਿਸੀਸਾਗਾ) ਵਿਖੇ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ, ਜਿਥੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ ਗਏ, ਜਿਸ ਵਿਚ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ, ਢਾਡੀ ਅਤੇ ਰਾਗੀ ਜਥਿਆਂ ਵਲੋਂ ਹਾਜ਼ਰੀ ਭਰੀ ਗਈ। ਇਸ ਮੌਕੇ ਗੁਰੂਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਭੁਪਿੰਦਰ ਸਿੰਘ ਅਤੇ ਦੂਜੇ ਗ੍ਰੰਥੀ ਸਿੰਘਾਂ ਵਲੋਂ ਆਰੰਭ ਸਾਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਸਾਰਾ ਦਿਨ ਹੀ ਕਿਰਤਨ ਦਰਬਾਰ ਸਜਾਏ ਗਏ।

Ad Position 21
No active advertisement
ਅਜੀਤ ਡੈਸਕ 31-10-2026
ਟੋਰਾਂਟੋ, 30 ਅਕਤੂਬਰ (ਹਰਜੀਤ ਸਿੰਘ ਬਾਜਵਾ)-ਓਂਟਾਰੀਓ ਖ਼ਾਲਸਾ ਦਰਬਾਰ ਗੁਰੂਘਰ (ਡਿਕਸੀ ਰੋਡ ਮਿਸੀਸਾਗਾ) ਵਿਖੇ ਚੌਥੇ ਪਾਤਸ਼ਾਹ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ, ਜਿਥੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਏ ਗਏ, ਜਿਸ ਵਿਚ ਸਿੱਖ ਪੰਥ ਦੇ ਪ੍ਰਸਿੱਧ ਕਥਾਵਾਚਕ, ਢਾਡੀ ਅਤੇ ਰਾਗੀ ਜਥਿਆਂ ਵਲੋਂ ਹਾਜ਼ਰੀ ਭਰੀ ਗਈ।ਇਸ ਮੌਕੇ ਗੁਰੂਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਭੁਪਿੰਦਰ ਸਿੰਘ ਅਤੇ ਦੂਜੇ ਗ੍ਰੰਥੀ ਸਿੰਘਾਂ ਵਲੋਂ ਆਰੰਭ ਸਾਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਸਾਰਾ ਦਿਨ ਹੀ ਕਿਰਤਨ ਦਰਬਾਰ ਸਜਾਏ ਗਏ।ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਨਿਭਾਉਂਦਿਆਂ ਗੁਰੂ ਘਰ ਦੇ ਮੁੱਖ ਸਕੱਤਰ ਭਾਈ ਪਰਮਜੀਤ ਸਿੰਘ ਗਿੱਲ ਨੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਕੱਤਰ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੇ’ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ਜਦੋਂ ਕਿ ਗੁਰੂਘਰ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਹਰਪਾਲ ਸਿੰਘ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਸਭ ਨੂੰ ਵਧਾਈਆਂ ਦਿੰਦਿਆਂ ਇਸ ਦਿਹਾੜੇ ਦੀ ਮਹਾਨਤਾ ਬਾਰੇ ਦੱਸਿਆ।ਇਸ ਮੌਕੇ ਸੰਗਤਾਂ ਨੂੰ ਹਜ਼ੂਰੀ ਰਾਗੀ ਭਾਈ ਸ਼ਮਸ਼ੇਰ ਸਿੰਘ,ਭਾਈ ਬਲਜੀਤ ਸਿੰਘ, ਭਾਈ ਕਰਨੈਲ ਸਿੰਘ, ਭਾਈ ਹਰਪਾਲ ਸਿੰਘ, ਭਾਈ ਮਨਜੋਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਉੱਧਮ ਸਿੰਘ, ਭਾਈ ਨਵਜੋਤ ਸਿੰਘ, ਭਾਈ ਸਤਨਾਮ ਸਿੰਘ, ਭਾਈ ਕੁਲਵਿੰਦਰ ਸਿੰਘ,ਭਾਈ ਸੁੰਦਰ ਸਿੰਘ ਆਦਿ ਨੇ ਜਥਿਆਂ ਦੇ ਰੂਪ ਵਿਚ ਗੁਰਬਾਣੀ ਕਿਰਤਨ ਦੀ ਸੇਵਾ ਨਿਭਾਈ ਅਤੇ ਭਾਈ ਗੁਰਬਚਨ ਸਿੰਘ ਵਲੋਂ ਕਥਾ ਵਿਚਾਰਾਂ ਨਾਲ ਗੁਰੂ ਸਾਹਿਬ ਦੀ ਜੀਵਨੀ ਨੂੰ ਸੰਗਤਾਂ ਸਾਹਵੇਂ ਪੇਸ਼ ਕੀਤਾ ਜਦੋਂ ਕਿ ਗਿਆਨੀ ਅਮਨਦੀਪ ਸਿੰਘ ਭੁੱਲਰਾਈ ਦੇ ਜਥੇ ਵਲੋਂ ਢਾਡੀ ਵਾਰਾਂ ਸਰਵਣ ਕਰਵਾਈਆਂ ਗਈਆਂ।ਇਸ ਮੌਕੇ ਗੁਰੂਘਰ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਸੇਵਾਦਾਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬੱਸ ਵਿਚ ਸਵਾਰੀ ਦਾ ਗਲਾ ਵੱਢਣ ਵਾਲੇ ਹਮਲਾਵਰ ਨੂੰ 16 ਸਾਲ 8 ਮਹੀਨੇ ਦੀ ਕੈਦ ਅਗਲੀ ਖ਼ਬਰ ਬਰਤਾਨੀਆ ਦੇ ਪ੍ਰਧਾਨ ਮੰਤਰੀ ਐਂਡੀ ਬਰਨਹਮ ਨੇ ਭਾਰਤੀ ਭਾਈਚਾਰੇ ਨਾਲ ਦੀਵਾਲੀ ਮਨਾਈ
Ad Position 24