30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਬੱਸ ਵਿਚ ਸਵਾਰੀ ਦਾ ਗਲਾ ਵੱਢਣ ਵਾਲੇ ਹਮਲਾਵਰ ਨੂੰ 16 ਸਾਲ 8 ਮਹੀਨੇ ਦੀ ਕੈਦ

ਵੈਨਕੂਵਰ, 30 ਅਕਤੂਬਰ (ਮਲਕੀਤ ਸਿੰਘ)-ਸਰੀ ਵਿਚ ਸਾਲ 2023 ਦੌਰਾਨ ਇੱਕ ਬੱਸ ਵਿੱਚ ਸਫ਼ਰ ਕਰ ਰਹੇ ਮੁਸਾਫ਼ਰ ਦਾ ਚਾਕੂ ਨਾਲ ਗਲਾ ਵੱਢਣ ਦੇ ਮਾਮਲੇ ਵਿੱਚ ਦੋਸ਼ੀ ਅਬਦੁਲ ਅਜ਼ੀਜ਼ ਕਵਾਮ ਨੂੰ ਮਾਣਯੋਗ ਅਦਾਲਤ ਨੇ 16 ਸਾਲ ਅਤੇ 8 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ। ਸਰਕਾਰੀ ਵਕੀਲਾਂ ਵੱਲੋਂ ਇਸ ਵਾਰਦਾਤ ਨੂੰ ਅੱਤਵਾਦੀ ਹਮਲਾ ਕਰਾਰ ਦਿੱਤਾ ਗਿਆ ਸੀ।

Ad Position 21
No active advertisement
ਅਜੀਤ ਡੈਸਕ 31-10-2026
ਵੈਨਕੂਵਰ, 30 ਅਕਤੂਬਰ (ਮਲਕੀਤ ਸਿੰਘ)-ਸਰੀ ਵਿਚ ਸਾਲ 2023 ਦੌਰਾਨ ਇੱਕ ਬੱਸ ਵਿੱਚ ਸਫ਼ਰ ਕਰ ਰਹੇ ਮੁਸਾਫ਼ਰ ਦਾ ਚਾਕੂ ਨਾਲ ਗਲਾ ਵੱਢਣ ਦੇ ਮਾਮਲੇ ਵਿੱਚ ਦੋਸ਼ੀ ਅਬਦੁਲ ਅਜ਼ੀਜ਼ ਕਵਾਮ ਨੂੰ ਮਾਣਯੋਗ ਅਦਾਲਤ ਨੇ 16 ਸਾਲ ਅਤੇ 8 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ। ਸਰਕਾਰੀ ਵਕੀਲਾਂ ਵੱਲੋਂ ਇਸ ਵਾਰਦਾਤ ਨੂੰ ਅੱਤਵਾਦੀ ਹਮਲਾ ਕਰਾਰ ਦਿੱਤਾ ਗਿਆ ਸੀ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸਾਲ 2023 ਵਿੱਚ ਸਰੀ ਦੀ ਇੱਕ ਬੱਸ ਵਿੱਚ ਵਾਪਰੀ ਸੀ, ਜਦੋਂ ਹਮਲਾਵਰ ਨੇ ਇੱਕ ਮੁਸਾਫ਼ਰ ਉੱਤੇ ਚਾਕੂ ਨਾਲ ਹਮਲਾ ਕਰਦਿਆਂ ਉਸ ਦੇ ਗਲੇ ਉੱਤੇ ਗੰਭੀਰ ਵਾਰ ਕੀਤਾ ਸੀ। ਇਸ ਘਟਨਾ ਨੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਸੀ ਅਤੇ ਜਨਤਕ ਆਵਾਜਾਈ ਵਿੱਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਦੀ ਸੁਰੱਖਿਆ ਸਬੰਧੀ ਚਿੰਤਾਵਾਂ ਵੀ ਵਧ ਗਈਆਂ ਸਨ।ਇਸ ਮਾਮਲੇ ਵਿੱਚ ਅਬਦੁਲ ਅਜ਼ੀਜ਼ ਕਵਾਮ ਨੂੰ ਸਾਲ 2025 ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਹੁਣ ਅਦਾਲਤ ਵੱਲੋਂ ਉਸ ਨੂੰ 16 ਸਾਲ 8 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਏ ਜਾਣ ਨਾਲ ਮਾਮਲੇ ਵਿੱਚ ਅਹਿਮ ਫ਼ੈਸਲਾ ਸਾਹਮਣੇ ਆਇਆ ਹੈ
Ad Position 22
No active advertisement
ਪਿਛਲੀ ਖ਼ਬਰ ਮੇਗਨ ਮਾਰਕਲ ਦੇ ਪਿਤਾ ਖ਼ਿਲਾਫ਼ ਗੰਭੀਰ ਦੋਸ਼ਾਂ ਵਾਲੇ ਪੱਤਰ ਦੇ ਮਾਮਲੇ ਵਿੱਚ ਬਰਤਾਨਵੀ ਪੁਲਿਸ ਦੀ ਭੂਮਿਕਾ ਦੀ ਹੋਵੇਗੀ ਸਮ... ਅਗਲੀ ਖ਼ਬਰ ਓਂਟਾਰੀਓ ਖ਼ਾਲਸਾ ਦਰਬਾਰ ਗੁਰੂਘਰ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24