31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਟੌਡ ਮਾਤਸੁਮੋਟੋ ਸਰੀ ਦੇ ਨਵੇਂ ਪੁਲਿਸ ਮੁਖੀ ਨਿਯੁਕਤ ਸਾਬਕਾ ਪੁਲਿਸ ਮੁਖੀ ਨੂੰ ਅਹੁਦੇ ਤੋਂ ਹਟਾਉਣ ਮਗਰੋਂ ਸਰੀ ਪੁਲਿਸ ਪ੍ਰਸ਼ਾਸਨ ਵਿਚ ਵੱਡੀ ਤਬਦੀਲੀ

ਵੈਨਕੂਵਰ, 31 ਅਕਤੂਬਰ (ਮਲਕੀਤ ਸਿੰਘ)-ਸਰੀ ਸ਼ਹਿਰ ਵਿਚ ਪੁਲਿਸ ਪ੍ਰਸ਼ਾਸਨ ਨੂੰ ਲੈ ਕੇ ਪੈਦਾ ਹੋਏ ਸਿਆਸੀ ਵਿਵਾਦ ਅਤੇ ਸਾਬਕਾ ਪੁਲਿਸ ਮੁਖੀ ਨੂੰ ਅਹੁਦੇ ਤੋਂ ਹਟਾਏ ਜਾਣ ਮਗਰੋਂ ਟੌਡ ਮਾਤਸੁਮੋਟੋ ਨੂੰ ਸਰੀ ਦਾ ਨਵਾਂ ਪੁਲਿਸ ਮੁਖੀ ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਰੀ ਦੇ ਸਾਬਕਾ ਪੁਲਿਸ ਮੁਖੀ ਨੂੰ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਸ਼ਹਿਰ ਵਿੱਚ ਵੱਡਾ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਸੀ।

Ad Position 21
No active advertisement
ਅਜੀਤ ਡੈਸਕ 01-11-2026
ਵੈਨਕੂਵਰ, 31 ਅਕਤੂਬਰ (ਮਲਕੀਤ ਸਿੰਘ)-ਸਰੀ ਸ਼ਹਿਰ ਵਿਚ ਪੁਲਿਸ ਪ੍ਰਸ਼ਾਸਨ ਨੂੰ ਲੈ ਕੇ ਪੈਦਾ ਹੋਏ ਸਿਆਸੀ ਵਿਵਾਦ ਅਤੇ ਸਾਬਕਾ ਪੁਲਿਸ ਮੁਖੀ ਨੂੰ ਅਹੁਦੇ ਤੋਂ ਹਟਾਏ ਜਾਣ ਮਗਰੋਂ ਟੌਡ ਮਾਤਸੁਮੋਟੋ ਨੂੰ ਸਰੀ ਦਾ ਨਵਾਂ ਪੁਲਿਸ ਮੁਖੀ ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਰੀ ਦੇ ਸਾਬਕਾ ਪੁਲਿਸ ਮੁਖੀ ਨੂੰ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਸ਼ਹਿਰ ਵਿੱਚ ਵੱਡਾ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਸੀ। ਇਸ ਵਿਵਾਦ ਦਾ ਅਸਰ ਸਰੀ ਪੁਲਿਸ ਬੋਰਡ ਉੱਤੇ ਵੀ ਪਿਆ ਅਤੇ ਬੋਰਡ ਦੇ ਕਈ ਮੈਂਬਰਾਂ ਵੱਲੋਂ ਅਸਤੀਫ਼ੇ ਦਿੱਤੇ ਗਏ ਸਨ।ਇਸ ਘਟਨਾਕ੍ਰਮ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਦੀ ਅਗਵਾਈ ਨੂੰ ਲੈ ਕੇ ਪੈਦਾ ਹੋਈ ਸਥਿਤੀ ਦਰਮਿਆਨ ਟੌਡ ਮਾਤਸੁਮੋਟੋ ਨੂੰ ਨਵੇਂ ਪੁਲਿਸ ਮੁਖੀ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ।ਸਰੀ ਪੁਲਿਸ ਪ੍ਰਸ਼ਾਸਨ ਵਿਚ ਹੋਈ ਇਸ ਤਬਦੀਲੀ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਨਵੇਂ ਪੁਲਿਸ ਮੁਖੀ ਸਾਹਮਣੇ ਪੁਲਿਸ ਵਿਭਾਗ ਵਿੱਚ ਸਥਿਰਤਾ ਬਣਾਈ ਰੱਖਣ ਅਤੇ ਲੋਕਾਂ ਦਾ ਭਰੋਸਾ ਮਜ਼ਬੂਤ ਕਰਨ ਦੀ ਅਹਿਮ ਜ਼ਿੰਮੇਵਾਰੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸਕਾਟਲੈਂਡ ਨੂੰ ਹੋਰ ਅਧਿਕਾਰ ਦੇਣ ਲਈ ਸਾਂਝੇ ਕੰਮ ’ਤੇ ਸਹਿਮਤੀ ਨੌਜਵਾਨਾਂ ਦੇ ਰੁਜ਼ਗਾਰ ਤੇ ਉਦਯੋਗਿਕ ਵਿਕਾਸ ਬਾਰੇ ਚਰਚਾ ਅਗਲੀ ਖ਼ਬਰ ਸਿੱਧਪੁਰ ਦੇ ਰਵੀਪਾਲ ਬੈਂਸ ਕੈਨੇਡਾ ਦੇ ਟੌਪ 40 ਨੌਜਵਾਨ ਆਗੂਆਂ ’ ਚ ਸ਼ਾਮਿਲ
Ad Position 24