06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਟਰੰਪ ਵ੍ਹਾਈਟ ਹਾਊਸ ’ਚ ਦੀਵਾਲੀ ਦੇ ਜਸ਼ਨ ਵਿਚ ਹੋਣਗੇ ਸ਼ਾਮਿਲ

ਵਾਸ਼ਿੰਗਟਨ, 6 ਨਵੰਬਰ (ਪੀ. ਟੀ.

Ad Position 21
No active advertisement
ਅਜੀਤ ਡੈਸਕ 07-11-2026
ਵਾਸ਼ਿੰਗਟਨ, 6 ਨਵੰਬਰ (ਪੀ.ਟੀ.ਆਈ.)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵ੍ਹਾਈਟ ਹਾਊਸ ’ਚ ਹੋਣ ਵਾਲੇ ਦੀਵਾਲੀ ਦੇ ਜਸ਼ਨ ’ਚ ਸ਼ਾਮਲ ਹੋਣਗੇ। ਇਹ ਸਮਾਗਮ ਵ੍ਹਾਈਟ ਹਾਊਸ ਦੇ ਓਵਲ ਆਫਿਸ ’ਚ ਕਰਵਾਇਆ ਜਾਵੇਗਾ। ਇਸ ਦੀ ਸ਼ੁਰੂਆਤ ਰਾਸ਼ਟਰਪਤੀ ਜਾਰਜ ਡਬਲਯੂ. ਬੁਸ਼ ਦੇ ਸਮੇਂ ਹੋਈ ਸੀ ਅਤੇ ਹੁਣ ਇਹ ਇਕ ਰਵਾਇਤ ਬਣ ਗਈ ਹੈ। ਇਸ ਤੋਂ ਪਹਿਲਾਂ ਦੀਵਾਲੀ ਦੇ ਸਮਾਗਮ ਜ਼ਿਆਦਾਤਰ ਆਈਜ਼ਨਹਾਵਰ ਐਗਜ਼ੀਕਿਊਟਿਵ ਆਫਿਸ ਬਿਲਡਿੰਗ ’ਚ ਕਰਵਾਏ ਜਾਂਦੇ ਸਨ। ਇਨ੍ਹਾਂ ਵਿਚ ਭਾਰਤੀ-ਅਮਰੀਕੀ ਭਾਈਚਾਰੇ ਦੇ ਲੋਕ ਤੇ ਭਾਰਤੀ ਡਿਪਲੋਮੈਟ ਸ਼ਾਮਲ ਹੁੰਦੇ ਸਨ। ਸਾਲ 2009 ’ਚ ਰਾਸ਼ਟਰਪਤੀ ਬਰਾਕ ਓਬਾਮਾ ਵ੍ਹਾਈਟ ਹਾਊਸ ਵਿਚ ਦੀਵਾ ਜਗਾਉਣ ਵਾਲੇ ਪਹਿਲੇ ਰਾਸ਼ਟਰਪਤੀ ਬਣੇ ਸਨ। ਇਹ ਸਮਾਗਮ ਵ੍ਹਾਈਟ ਹਾਊਸ ਦੇ ਈਸਟ ਰੂਮ ਵਿਚ ਹੋਇਆ ਸੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਮੂਲ ਦੀ ਹਰਮੀਤ ਢਿੱਲੋਂ ਨੇ ਅਮਰੀਕੀ ਨਿਆਂ ਵਿਭਾਗ ਤੋਂ ਦਿੱਤਾ ਅਸਤੀਫ਼ਾ ਅਗਲੀ ਖ਼ਬਰ ਤਨਵੀ ਨੇ ਯੂਥ ਉਲੰਪਿਕ ’ਚ ਚਾਂਦੀ ਦਾ ਤਗ਼ਮਾ ਜਿੱਤਿਆ
Ad Position 24