07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਕਿਰਪਾਨ ਸੰਬੰਧੀ ਕਾਨੂੰਨ ’ ਚ ਤਬਦੀਲੀ ਤੋਂ ਪਹਿਲਾਂ ਠੋਸ ਸਬੂਤ ਤੇ ਸਿੱਖ ਭਾਈਚਾਰੇ ਨਾਲ ਸਲਾਹ - ਮਸ਼ਵਰਾ ਜ਼ਰੂਰੀ - ਸੀਤਲ ਸਿੰਘ ਗਿੱਲ

ਲੈਸਟਰ (ਇੰਗਲੈਂਡ), 7 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਇੰਡੀਅਨ ਵਰਕਰਜ਼ ਐਸੋਸੀਏਸ਼ਨ (ਗ੍ਰੇਟ ਬ੍ਰਿਟੇਨ) ਨੇ ਬਰਤਾਨੀਆ ਦੀ ਗ੍ਰਹਿ ਮੰਤਰੀ ਸ਼ਬਾਨਾ ਮਹਿਮੂਦ ਨੂੰ ਅਪੀਲ ਕੀਤੀ ਹੈ ਕਿ ਸਿੱਖਾਂ ਦੀ ਧਾਰਮਿਕ ਆਸਥਾ ਨਾਲ ਜੁੜੀ ਕਿਰਪਾਨ ਸਬੰਧੀ ਮੌਜੂਦਾ ਕਾਨੂੰਨ ਵਿਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਕਰਨ ਤੋਂ ਪਹਿਲਾਂ ਠੋਸ ਸਬੂਤ ਇਕੱਠੇ ਕੀਤੇ ਜਾਣ ਅਤੇ ਸਿੱਖ ਧਾਰਮਿਕ ਸੰਸਥਾਵਾਂ ਸਮੇਤ ਸਾਰੀਆਂ ਸਬੰਧਤ ਧਿਰਾਂ ਨਾਲ ਵਿਆਪਕ ਸਲਾਹ-ਮਸ਼ਵਰਾ ਕੀਤਾ ਜਾਵੇ। ਇਸ ਸਬੰਧੀ ਜਾਰੀ ਬਿਆਨ ਵਿਚ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੀਤਲ ਸਿੰਘ ਗਿੱਲ ਨੇ ਕਿਹਾ ਕਿ ਸਾਊਥੈਂਪਟਨ ਵਿਖੇ ਹੈਨਰੀ ਨੋਵਾਕ ਦੇ ਹੋਏ ਕਤਲ ਦੀ ਜਥੇਬੰਦੀ ਸਖ਼ਤ ਨਿਖੇਧੀ ਕਰਦੀ ਹੈ ਅਤੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੀ ਹੈ।

Ad Position 21
No active advertisement
ਅਜੀਤ ਡੈਸਕ 08-11-2026
ਲੈਸਟਰ (ਇੰਗਲੈਂਡ), 7 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਇੰਡੀਅਨ ਵਰਕਰਜ਼ ਐਸੋਸੀਏਸ਼ਨ (ਗ੍ਰੇਟ ਬ੍ਰਿਟੇਨ) ਨੇ ਬਰਤਾਨੀਆ ਦੀ ਗ੍ਰਹਿ ਮੰਤਰੀ ਸ਼ਬਾਨਾ ਮਹਿਮੂਦ ਨੂੰ ਅਪੀਲ ਕੀਤੀ ਹੈ ਕਿ ਸਿੱਖਾਂ ਦੀ ਧਾਰਮਿਕ ਆਸਥਾ ਨਾਲ ਜੁੜੀ ਕਿਰਪਾਨ ਸਬੰਧੀ ਮੌਜੂਦਾ ਕਾਨੂੰਨ ਵਿਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਕਰਨ ਤੋਂ ਪਹਿਲਾਂ ਠੋਸ ਸਬੂਤ ਇਕੱਠੇ ਕੀਤੇ ਜਾਣ ਅਤੇ ਸਿੱਖ ਧਾਰਮਿਕ ਸੰਸਥਾਵਾਂ ਸਮੇਤ ਸਾਰੀਆਂ ਸਬੰਧਤ ਧਿਰਾਂ ਨਾਲ ਵਿਆਪਕ ਸਲਾਹ-ਮਸ਼ਵਰਾ ਕੀਤਾ ਜਾਵੇ। ਇਸ ਸਬੰਧੀ ਜਾਰੀ ਬਿਆਨ ਵਿਚ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੀਤਲ ਸਿੰਘ ਗਿੱਲ ਨੇ ਕਿਹਾ ਕਿ ਸਾਊਥੈਂਪਟਨ ਵਿਖੇ ਹੈਨਰੀ ਨੋਵਾਕ ਦੇ ਹੋਏ ਕਤਲ ਦੀ ਜਥੇਬੰਦੀ ਸਖ਼ਤ ਨਿਖੇਧੀ ਕਰਦੀ ਹੈ ਅਤੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਧਰਮ ਵਿਚ ਕਤਲ ਜਾਂ ਹਿੰਸਾ ਲਈ ਕੋਈ ਥਾਂ ਨਹੀਂ ਹੈ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਲੋਕਾਂ ਦੀ ਸੁਰੱਖਿਆ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ, ਪਰ ਕਿਸੇ ਇਕ ਵਿਅਕਤੀ ਵਲੋਂ ਕੀਤੇ ਅਪਰਾਧ ਦੇ ਆਧਾਰ ‘ਤੇ ਸਮੁੱਚੇ ਸਿੱਖ ਭਾਈਚਾਰੇ, ਖ਼ਾਸ ਕਰਕੇ ਧਾਰਮਿਕ ਮਰਿਆਦਾ ਅਨੁਸਾਰ ਕਿਰਪਾਨ ਧਾਰਨ ਕਰਨ ਵਾਲੇ ਅੰਮ੍ਰਿਤਧਾਰੀ ਸਿੱਖਾਂ ਨੂੰ ਸ਼ੱਕ ਦੀ ਨਜ਼ਰ ਨਾਲ ਵੇਖਣਾ ਉਚਿਤ ਨਹੀਂ ਹੈ।
Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਦੇ ਹਿੰਸਾ ਅਤੇ ਨਸਲਵਾਦ ਦੇ ਅਤੀਤ ਨਾਲ ਭਰੇ ਇਲਾਕੇ ਨੂੰ ਭਾਰਤੀਆਂ ਨੇ ਵਸਾਇਆ ਅਗਲੀ ਖ਼ਬਰ ਜਾਨਲੇਵਾ ਹਮਲਾ ਕਰਨ ਵਾਲੇ ਸ਼ੱਕੀ ਰਿੱਛ ਦੀ ਪਛਾਣ ਲਈ ਡੀ . ਐੱਨ . ਏ . ਜਾਂਚ ਸ਼ੁਰੂ
Ad Position 24