07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਬਰੇਸ਼ੀਆ ਵਿਖੇ ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 15 ਨੂੰ

ਬਰੇਸ਼ੀਆ (ਇਟਲੀ), 7 ਨਵੰਬਰ (ਬਲਦੇਵ ਸਿੰਘ ਬੂਰੇ ਜੱਟਾਂ)-ਇਟਲੀ ਦੇ ਗੁਰਦੁਆਰਾ ਬਾਬਾ ਬੁੱਢਾ ਜੀ ਸਿੱਖ ਸੈਂਟਰ, ਕਸਤੇਨੇਦੋਲੋ (ਬਰੇਸ਼ੀਆ) ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 15 ਨਵੰਬਰ ਦਿਨ ਐਤਵਾਰ ਨੂੰ ਸਜਾਇਆ ਜਾਵੇਗਾ। ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਹ ਨਗਰ ਕੀਰਤਨ ਬਾਅਦ ਦੁਪਹਿਰ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰੰਭ ਹੋਵੇਗਾ, ਜੋ ਕਿ ਕਸਤੇਨੇਦੋਲੋ ਸ਼ਹਿਰ ਦੀ ਪ੍ਰਕਰਮਾ ਕਰਕੇ ਵਾਪਸ ਗੁਰਦੁਆਰਾ ਸਾਹਿਬ ਆ ਕੇ ਸਮਾਪਤ ਹੋਵੇਗਾ।

Ad Position 21
No active advertisement
ਅਜੀਤ ਡੈਸਕ 08-11-2026
ਬਰੇਸ਼ੀਆ (ਇਟਲੀ), 7 ਨਵੰਬਰ (ਬਲਦੇਵ ਸਿੰਘ ਬੂਰੇ ਜੱਟਾਂ)-ਇਟਲੀ ਦੇ ਗੁਰਦੁਆਰਾ ਬਾਬਾ ਬੁੱਢਾ ਜੀ ਸਿੱਖ ਸੈਂਟਰ, ਕਸਤੇਨੇਦੋਲੋ (ਬਰੇਸ਼ੀਆ) ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 15 ਨਵੰਬਰ ਦਿਨ ਐਤਵਾਰ ਨੂੰ ਸਜਾਇਆ ਜਾਵੇਗਾ। ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਹ ਨਗਰ ਕੀਰਤਨ ਬਾਅਦ ਦੁਪਹਿਰ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰੰਭ ਹੋਵੇਗਾ, ਜੋ ਕਿ ਕਸਤੇਨੇਦੋਲੋ ਸ਼ਹਿਰ ਦੀ ਪ੍ਰਕਰਮਾ ਕਰਕੇ ਵਾਪਸ ਗੁਰਦੁਆਰਾ ਸਾਹਿਬ ਆ ਕੇ ਸਮਾਪਤ ਹੋਵੇਗਾ। ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਵਿਚ ਸਿੱਖ ਧਰਮ ਦੇ ਮਸ਼ਹੂਰ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ। ਨਗਰ ਕੀਰਤਨ ਦੌਰਾਨ ਸਿੰਘਾਂ ਵੱਲੋਂ ਗਤਕੇ ਦੇ ਜੌਹਰ ਦਿਖਾਏ ਜਾਣਗੇ। ਵਰਨਣਯੋਗ ਹੈ ਕਿ ਇਸ ਗੁਰਦੁਆਰਾ ਸਾਹਿਬ ਦੀ ਹੋਂਦ ਤੋਂ ਲੈ ਕੇ ਇਹ ਨਗਰ ਕੀਰਤਨ ਸਜਾਏ ਜਾਂਦੇ ਹਨ ਅਤੇ ਇਸ ਸਾਲ ਇਹ 15ਵਾਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਸ਼ਹਿਰ ਦੇ ਪ੍ਰਸ਼ਾਸਨ ਤੇ ਪੁਲਿਸ ਵਲੋਂ ਹਰੇਕ ਸਾਲ ਦੀ ਤਰ੍ਹਾਂ ਵਿਸ਼ੇਸ਼ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਇਟਲੀ ਭਰ ਦੀਆਂ ਸਮੂਹ ਸੰਗਤਾਂ ਨੂੰ ਇਸ ਨਗਰ ਕੀਰਤਨ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਕੈਨੇਡਾ ’ਚ ਵਿਦੇਸ਼ੀਆਂ ਨੂੰ ਜ਼ਮਾਨਤ ਮਿਲਣੀ ਹੋਈ ਔਖੀ ਦੇਸ਼ ਨਿਕਾਲੇ ਨੂੰ ਦਿੱਤੀ ਜਾ ਰਹੀ ਪਹਿਲ ਅਗਲੀ ਖ਼ਬਰ ਗਲਾਸਗੋ ਵਿਖੇ ਗੁਰੂ ਰਵਿਦਾਸ ਜੀ ਦਾ 650 ਵਾਂ ਜਨਮ ਦਿਵਸ ਮਨਾਇਆ ਜਾਵੇਗਾ
Ad Position 24