08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਦੀਵਾਲੀ ਦੇ ਜਸ਼ਨਾਂ ਦੌਰਾਨ ਹੰਗਾਮਾ

ਵਾਸ਼ਿੰਗਟਨ, 9 ਨਵੰਬਰ (ਪੀ. ਟੀ.

Ad Position 21
No active advertisement
ਅਜੀਤ ਡੈਸਕ 10-11-2026
ਵਾਸ਼ਿੰਗਟਨ, 9 ਨਵੰਬਰ (ਪੀ.ਟੀ.ਆਈ.)-ਜੇਕ ਲੈਂਗ ਦੀ ਅਗਵਾਈ ਹੇਠ ਕੁਝ ਕਾਰਕੁਨਾਂ ਨੇ ਅਮਰੀਕਾ ਦੇ ਸਿਆਟਲ ਸ਼ਹਿਰ ’ਚ ਹੋ ਰਹੇ ਦੀਵਾਲੀ ਦੇ ਜਸ਼ਨਾਂ ਵਿਚ ਜ਼ਬਰਦਸਤੀ ਦਾਖਲ ਹੋ ਕੇ ਹੰਗਾਮਾ ਕੀਤਾ। ਉਹ ਆਪਣੇ ਹੱਥਾਂ ’ਚ ਅਜਿਹੇ ਪੋਸਟਰ ਫੜੇ ਹੋਏ ਸਨ, ਜਿਨ੍ਹਾਂ ਉੱਤੇ ਸਾਰੇ ਭਾਰਤੀਆਂ ਨੂੰ ਦੇਸ਼ ਵਿਚੋਂ ਕੱਢਣ ਦੀ ਮੰਗ ਕੀਤੀ ਗਈ ਸੀ। ਇਸ ਘਟਨਾ ਦੀ ਅਮਰੀਕੀ ਸੰਸਦ ਮੈਂਬਰਾਂ ਅਤੇ ਭਾਈਚਾਰੇ ਦੇ ਆਗੂਆਂ ਨੇ ਤੁਰੰਤ ਨਿੰਦਾ ਕੀਤੀ। ਦੀਵਾਲੀ ਦੇ ਜਸ਼ਨਾਂ ਦੌਰਾਨ ਹੋਏ ਇਸ ਹੰਗਾਮੇ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਗਈਆਂ। ਕੁਝ ਸਮੇਂ ਬਾਅਦ ਸੁਰੱਖਿਆ ਕਰਮਚਾਰੀਆਂ ਨੇ ਇਨ੍ਹਾਂ ਕਾਰਕੁਨਾਂ ਨੂੰ ਦੀਵਾਲੀ ਸਮਾਗਮ ਵਾਲੀ ਥਾਂ ਤੋਂ ਬਾਹਰ ਕੱਢ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਜੌਹਨ ਸਵਿੰਨੀ ਨੇ ਦੀਵਾਲੀ ਦੀ ਦਿੱਤੀ ਵਧਾਈ ਅਗਲੀ ਖ਼ਬਰ ਗਾਖਲ ਪਰਿਵਾਰ ਨਨਕਾਣਾ ਸਾਹਿਬ ਵਿਖੇ ਪੀਣ ਵਾਲੇ ਪਾਣੀ ਦੀ ਕਰੇਗਾ ਸੇਵਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਕ...
Ad Position 24