08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਡਾ . ਨਰਿੰਦਰ ਸਿੰਘ ਕਪਾਨੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸਿਡਨੀ ਵਿਚ ਪ੍ਰਦਰਸ਼ਨੀ

ਸਿਡਨੀ, 9 ਨਵੰਬਰ (ਹਰਕੀਰਤ ਸਿੰਘ ਸੰਧਰ)-ਫਾਈਬਰ ਆਪਟਿਕਸ ਦੇ ਪਿਤਾਮਾ ਵਜੋਂ ਜਾਣੇ ਜਾਂਦੇ ਉੱਘੇ ਸਿੱਖ ਵਿਗਿਆਨੀ ਡਾ. ਨਰਿੰਦਰ ਸਿੰਘ ਕਪਾਨੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਪ੍ਰਦਰਸ਼ਨੀ ਗੁਰਦੁਆਰਾ ਸਾਹਿਬ ਗਲੈਨਵੁੱਡ ਵਿਖੇ ਲਗਾਈ ਗਈ।

Ad Position 21
No active advertisement
ਅਜੀਤ ਡੈਸਕ 10-11-2026
ਸਿਡਨੀ, 9 ਨਵੰਬਰ (ਹਰਕੀਰਤ ਸਿੰਘ ਸੰਧਰ)-ਫਾਈਬਰ ਆਪਟਿਕਸ ਦੇ ਪਿਤਾਮਾ ਵਜੋਂ ਜਾਣੇ ਜਾਂਦੇ ਉੱਘੇ ਸਿੱਖ ਵਿਗਿਆਨੀ ਡਾ. ਨਰਿੰਦਰ ਸਿੰਘ ਕਪਾਨੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਪ੍ਰਦਰਸ਼ਨੀ ਗੁਰਦੁਆਰਾ ਸਾਹਿਬ ਗਲੈਨਵੁੱਡ ਵਿਖੇ ਲਗਾਈ ਗਈ। ਪੰਜਾਬੀ ਹੈਰੀਟੇਜ ਆਫ਼ ਆਸਟ੍ਰੇਲੀਆ ਤੇ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਦੇ ਸਾਂਝੇ ਸਹਿਯੋਗ ਨਾਲ ਲਗਾਈ ਇਸ ਪ੍ਰਦਰਸ਼ਨੀ ਵਿਚ ਡਾ. ਕਪਾਨੀ ਦੇ ਜੀਵਨ, ਵਿਗਿਆਨਕ ਖੋਜਾਂ ਤੇ ਪ੍ਰਾਪਤੀਆਂ ਨੂੰ ਦਰਸਾਉਂਦੇ ਤਸਵੀਰਾਂ ਵਾਲੇ ਪੋਸਟਰ ਤੇ ਬੈਨਰ ਪ੍ਰਦਰਸ਼ਿਤ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬੀ ਹੈਰੀਟੇਜ ਆਫ਼ ਆਸਟ੍ਰੇਲੀਆ ਦੇ ਪ੍ਰਧਾਨ ਦਵਿੰਦਰ ਸਿੰਘ ਧਾਰੀਆ ਨੇ ਕਿਹਾ ਕਿ ਡਾ. ਕਪਾਨੀ ਵਿਸ਼ਵ ਪੱਧਰ ਦੇ ਵਿਗਿਆਨੀ ਹੋਣ ਦੇ ਨਾਲ-ਨਾਲ ਆਪਣੀ ਸਿੱਖ ਪਛਾਣ ਤੇ ਵਿਰਸੇ ਨਾਲ ਡੂੰਘਾ ਲਗਾਅ ਰੱਖਣ ਵਾਲੀ ਸ਼ਖ਼ਸੀਅਤ ਸਨ। ਉਨ੍ਹਾਂ ਕਿਹਾ ਕਿ ਫਾਈਬਰ ਆਪਟਿਕਸ ਦੇ ਖੇਤਰ ਵਿਚ ਡਾ. ਕਪਾਨੀ ਦੇ ਯੋਗਦਾਨ ਨੇ ਆਧੁਨਿਕ ਸੰਚਾਰ ਪ੍ਰਣਾਲੀਆਂ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਸਮੁੱਚੇ ਭਾਈਚਾਰੇ ਲਈ ਮਾਣ ਦਾ ਵਿਸ਼ਾ ਹਨ। ਪ੍ਰਦਰਸ਼ਨੀ ਦੌਰਾਨ ਬੱਚਿਆਂ ਨੂੰ ਡਾ. ਕਪਾਨੀ ਦੀਆਂ ਤਸਵੀਰਾਂ ਤੇ ਉਨ੍ਹਾਂ ਦੇ ਜੀਵਨ ਤੇ ਖੋਜਾਂ ਬਾਰੇ ਜਾਣਕਾਰੀ ਵਾਲੇ ਪਰਚੇ ਵੀ ਵੰਡੇ ਗਏ। ਇਸ ਉਪਰਾਲੇ ਦਾ ਉਦੇਸ਼ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੀ ਵਿਗਿਆਨਕ ਦੇਣ ਤੋਂ ਜਾਣੂ ਕਰਵਾਉਣਾ ਤੇ ਬੱਚਿਆਂ ਅੰਦਰ ਵਿਗਿਆਨ ਤੇ ਖੋਜ ਪ੍ਰਤੀ ਰੁਚੀ ਪੈਦਾ ਕਰਨਾ ਸੀ। ਅਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਤੋਂ ਰਦਾਰ ਹਰਮੀਕ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਜਿਹੀਆਂ ਪ੍ਰੇਰਨਾਦਾਇਕ ਸ਼ਖ਼ਸੀਅਤਾਂ ਦੇ ਜੀਵਨ ਅਤੇ ਪ੍ਰਾਪਤੀਆਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਡਾ. ਕਪਾਨੀ ਦਾ ਜੀਵਨ ਬੱਚਿਆਂ ਨੂੰ ਮਿਹਨਤ, ਲਗਨ ਅਤੇ ਨਵੀਂ ਸੋਚ ਨਾਲ ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਹੈ ਅਤੇ ਆਪਣੀ ਸਿੱਖ ਪਛਾਣ ’ਤੇ ਮਾਣ ਕਰਨਾ ਸਿਖਾਉਂਦਾ ਹੈ।
Ad Position 22
No active advertisement
ਪਿਛਲੀ ਖ਼ਬਰ 20 ਲੱਖ ਡਾਲਰ ਦੀ ਨਿਵੇਸ਼ ਠੱਗੀ ਦੇ ਮਾਮਲੇ ’ਚ ਭਾਰਤੀ ਵਿਅਕਤੀ ’ਤੇ ਤਿੰਨ ਦੋਸ਼ ਅਗਲੀ ਖ਼ਬਰ ਕੈਲਗਰੀ ’ਚ ਬੰਦੀ ਛੋੜ ਦਿਵਸ ਮਨਾਇਆ ਅਲਬਰਟਾ ਦੀ ਮੁੱਖ ਮੰਤਰੀ ਡੈਨੀਅਲ ਸਮਿੱਥ ਨੇ ਸਿੱਖ ਜਗਤ ਨੂੰ ਦਿੱਤੀ ਵਧਾਈ
Ad Position 24