08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਬੰਦੀ ਛੋੜ ਦਿਵਸ ਧੂਮ ਧਾਮ ਨਾਲ ਮਨਾਇਆ ਸਾਊਥਾਲ ’ਚ ਗ਼ੈਰਕਾਨੂੰਨੀ ਤਰੀਕੇ ਨਾਲ ਪਟਾਕੇ ਚਲਾਉਣ ਵਾਲੇ ਪੰਜਾਬੀ ਗ੍ਰਿਫ਼ਤਾਰੀ

ਲੰਡਨ, 9 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਪ੍ਰਸਿੱਧ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਪੂਰੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੀ ਵਿਸ਼ਾਲ ਇਮਾਰਤ ਨੂੰ ਸੁੰਦਰ ਬਿਜਲਈ ਲੜੀਆਂ ਨਾਲ ਸਜਾਇਆ ਗਿਆ, ਜਿਸ ਦਾ ਰਾਤ ਸਮੇਂ ਮਨਮੋਹਕ ਨਜ਼ਾਰਾ ਬਣਿਆ ਹੋਇਆ ਸੀ।

Ad Position 21
No active advertisement
ਅਜੀਤ ਡੈਸਕ 10-11-2026
ਲੰਡਨ, 9 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਪ੍ਰਸਿੱਧ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਬੰਦੀ ਛੋੜ ਦਿਵਸ ਤੇ ਦੀਵਾਲੀ ਪੂਰੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਦੀ ਵਿਸ਼ਾਲ ਇਮਾਰਤ ਨੂੰ ਸੁੰਦਰ ਬਿਜਲਈ ਲੜੀਆਂ ਨਾਲ ਸਜਾਇਆ ਗਿਆ, ਜਿਸ ਦਾ ਰਾਤ ਸਮੇਂ ਮਨਮੋਹਕ ਨਜ਼ਾਰਾ ਬਣਿਆ ਹੋਇਆ ਸੀ। ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਦੀ ਆਮਦ ਕਾਰਨ ਖ਼ਾਸ ਰੌਣਕਾਂ ਦੇਖਣ ਨੂੰ ਮਿਲੀਆਂ। ਸੰਗਤ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਿੱਖ ਸ਼ਰਧਾਲੂਆਂ ਦੀਵੇ ਤੇ ਮੋਮਬੱਤੀਆਂ ਜਗਾਈਆਂ ਅਤੇ ਮਠਿਆਈਆਂ ਵੰਡੀਆਂ। ਗੁਰਦੁਆਰਾ ਸਾਹਿਬ ਵਿਖੇ ਸਾਰਾ ਦਿਨ ਗੁਰਬਾਣੀ ਕੀਰਤਨ, ਕਥਾ ਵਿਚਾਰ ਅਤੇ ਢਾਡੀ ਵਾਰਾਂ ਨਾਲ ਗੁਰ ਇਤਿਹਾਸ ਅਤੇ ਦੀਵਾਲੀ ਨਾਲ ਸਬੰਧਿਤ ਸਿੱਖ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ ਗਿਆ। ਸਾਊਥਾਲ ਦੇ ਰਾਮ ਮੰਦਰ ਵਿਖੇ ਵੀ ਦੀਵਾਲੀ ਨੂੰ ਲੈ ਕੇ ਖੂਬ ਰੌਣਕਾਂ ਰਹੀਆਂ ਤੇ ਹਿੰਦੂ ਭਾਈਚਾਰੇ ਨੇ ਮੰਦਰ ਵਿਚ ਨਤਮਸਤਕ ਹੋ ਕੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਸਾਊਥਾਲ ਬਰਾਡਵੇਅ ਤੇ ਪੁਲਿਸ ਨੇ ਦੇਰ ਸ਼ਾਮੀਂ ਕੁਝ ਪੰਜਾਬੀ ਨੌਜਵਾਨਾਂ ਨੂੰ ਗ਼ੈਰਕਾਨੂੰਨੀ ਤਰੀਕੇ ਨਾਲ ਪਟਾਕੇ ਚਲਾਉਣ ਕਾਰਨ ਹਿਰਾਸਤ ’ਚ ਲਿਆ ਹੈ। ਪੁਲਿਸ ਅਨੁਸਾਰ ਜਨਤਕ ਥਾਂਵਾਂ ਤੇ ਗਲਤ ਤਰੀਕੇ ਨਾਲ ਪਟਾਕੇ ਚਲਾਉਣ ਨਾਲ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਐਂਡੀ ਬਰਨਹਮ, ਸਥਾਨਿਕ ਰਾਸ਼ਟਰੀ ਸਿਹਤ ਸੇਵਾ ਸਮੇਤ ਵੱਖ-ਵੱਖ ਵਿਭਾਗਾਂ ਨੇ ਦੀਵਾਲੀ ਮੌਕੇ ਵਿਸ਼ੇਸ਼ ਸੰਦੇਸ਼ ਜਾਰੀ ਕਰਕੇ ਭਾਰਤੀ ਭਾਈਚਾਰੇ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਬਰਨਹਮ ਨੇ ਭਾਰਤੀਆਂ ਦੇ ਯੋਗਦਾਨ ਅਤੇ ਭਵਿੱਖ ਵਿੱਚ ਦੋਵਾਂ ਦੇਸ਼ਾਂ ਦੇ ਦੁਵੱਲੇ ਆਰਥਿਕ ਰਿਸ਼ਤਿਆਂ ਦੀ ਮਹੱਤਤਾ ਬਾਰੇ ਗੱਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਕੈਨੇਡਾ ’ ਚ ਪੰਜਾਬੀਆਂ ਨੇ ਮਨਾਇਆ ਦੀਵਾਲੀ ਦਾ ਤਿਉਹਾਰ ਅਗਲੀ ਖ਼ਬਰ ਸੱਤ ਸਾਲਾ ਟੌਮ ਬਲੈਕ ਨੇ ਹਾਫ਼ ਮੈਰਾਥਨ ’ ਚ ਪਿੱਛੇ ਛੱਡਿਆ ਆਪਣੀ ਉਮਰ ਦਾ ਰਿਕਾਰਡ
Ad Position 24