08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੁਰਦੁਆਰਾ ਸਾਹਿਬ ਗਲੈਨਵੁੱਡ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਸ਼ਰਧਾ ਨਾਲ ਮਨਾਇਆ

ਸਿਡਨੀ, 9 ਨਵੰਬਰ (ਹਰਕੀਰਤ ਸਿੰਘ ਸੰਧਰ)-ਸਿਡਨੀ ਦੇ ਪ੍ਰਮੁੱਖ ਗੁਰੂ ਘਰ ਗੁਰਦੁਆਰਾ ਸਾਹਿਬ ਗਲੈਨਵੁੱਡ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਹਜ਼ਾਰਾਂ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਅਤੇ ਕਥਾ ਦਾ ਆਨੰਦ ਮਾਣਿਆ।

Ad Position 21
No active advertisement
ਅਜੀਤ ਡੈਸਕ 10-11-2026
ਸਿਡਨੀ, 9 ਨਵੰਬਰ (ਹਰਕੀਰਤ ਸਿੰਘ ਸੰਧਰ)-ਸਿਡਨੀ ਦੇ ਪ੍ਰਮੁੱਖ ਗੁਰੂ ਘਰ ਗੁਰਦੁਆਰਾ ਸਾਹਿਬ ਗਲੈਨਵੁੱਡ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਹਜ਼ਾਰਾਂ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਅਤੇ ਕਥਾ ਦਾ ਆਨੰਦ ਮਾਣਿਆ। ਸਮਾਗਮ ਦੀ ਸ਼ੁਰੂਆਤ ਅੰਮ੍ਰਿਤ ਵੇਲੇ ਨਿਤਨੇਮ ਦੀਆਂ ਬਾਣੀਆਂ ਨਾਲ ਹੋਈ, ਜਿਸ ਉਪਰੰਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਦੁਪਹਿਰ ਤੋਂ ਸਜੇ ਦੀਵਾਨਾਂ ਵਿਚ ਭਾਈ ਪ੍ਰਿਤਪਾਲ ਸਿੰਘ ਦੇ ਕੀਰਤਨੀ ਜਥੇ ਨੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਉਪਰੰਤ ਕਥਾਕਾਰ ਗਿਆਨੀ ਰਵਿੰਦਰ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਬੰਦੀ ਛੋੜ ਦਿਵਸ ਦੇ ਇਤਿਹਾਸਕ ਤੇ ਅਧਿਆਤਮਿਕ ਮਹੱਤਵ ਬਾਰੇ ਚਾਨਣਾ ਪਾਇਆ। ਸ਼ਾਮ ਦੇ ਵਿਸ਼ੇਸ਼ ਦੀਵਾਨ ਵਿਚ ਕਥਾਕਾਰ ਭਾਈ ਅਮਨਦੀਪ ਸਿੰਘ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਸੰਦੇਸ਼ ਨੂੰ ਵਿਸਥਾਰ ਨਾਲ ਸਮਝਾਇਆ। ਉਨ੍ਹਾਂ ਸੰਗਤਾਂ ਨੂੰ ਇਨ੍ਹਾਂ ਦਿਹਾੜਿਆਂ ਤੋਂ ਮਿਲਦੀਆਂ ਸਿੱਖਿਆਵਾਂ ਆਪਣੇ ਜੀਵਨ ਵਿਚ ਅਪਣਾਉਣ ਅਤੇ ਗੁਰਬਾਣੀ ਦੇ ਲੜ ਲੱਗ ਕੇ ਸੇਵਾ, ਸਿਮਰਨ ਤੇ ਸਰਬੱਤ ਦੇ ਭਲੇ ਲਈ ਉੱਦਮ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਸੁੰਦਰ ਰੌਸ਼ਨੀਆਂ ਨਾਲ ਸਜਾਈ ਗਈ। ਗੁਰੂ ਘਰ ਦੇ ਇਕ ਪਾਸੇ ਸੰਗਤਾਂ ਵੱਲੋਂ ਦੀਵੇ ਅਤੇ ਮੋਮਬੱਤੀਆਂ ਜਗਾ ਕੇ ਦੀਪਮਾਲਾ ਕੀਤੀ ਗਈ, ਜਿਸ ਨਾਲ ਸਮੁੱਚਾ ਮਾਹੌਲ ਰੌਸ਼ਨ ਅਤੇ ਮਨਮੋਹਕ ਬਣ ਗਿਆ। ਸਵੇਰ ਤੋਂ ਦੇਰ ਸ਼ਾਮ ਤੱਕ ਸੰਗਤਾਂ ਦੀ ਆਮਦ ਜਾਰੀ ਰਹੀ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਅਤੇ ਸੇਵਾਦਾਰਾਂ ਨੇ ਵੱਖ-ਵੱਖ ਸੇਵਾਵਾਂ ਵਿਚ ਸ਼ਰਧਾ ਨਾਲ ਹਿੱਸਾ ਪਾਇਆ।
Ad Position 22
No active advertisement
ਪਿਛਲੀ ਖ਼ਬਰ ਓਸਲੋ ਦੇ ਗੁਰੂ ਘਰ ਵਿਖੇ ਸਮੂਹ ਸੰਗਤ ਵਲੋਂ ਬੰਦੀ ਛੋੜ ਮਨਾਇਆ ਅਗਲੀ ਖ਼ਬਰ ਕੈਨੇਡਾ ’ ਚ ਪੰਜਾਬੀਆਂ ਨੇ ਮਨਾਇਆ ਦੀਵਾਲੀ ਦਾ ਤਿਉਹਾਰ
Ad Position 24