08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸੈਂਟਰਲ ਗੁਰਦੁਆਰਾ ਗਲਾਸਗੋ ਦੇ ਪੰਜਾਬੀ ਸਕੂਲ ’ ਚ ਕਹਾਣੀਕਾਰ ਅਜਮੇਰ ਸਿੱਧੂ ਦਾ ਨਿੱਘਾ ਸਵਾਗਤ

ਗਲਾਸਗੋ, 9 ਨਵੰਬਰ (ਹਰਜੀਤ ਸਿੰਘ ਦੁਸਾਂਝ)-ਪੰਜਾਬੀ ਸਾਹਿਤ ਸਭਾ ਗਲਾਸਗੋ ਦੇ ਸੱਦੇ ’ਤੇ ਸਕਾਟਲੈਂਡ ਆਏ ਕਹਾਣੀਕਾਰ ਅਜਮੇਰ ਸਿੱਧੂ ਦਾ ਸੈਂਟਰਲ ਗੁਰਦੁਆਰਾ ਗਲਾਸਗੋ ਵਿਖੇ ਚੱਲ ਰਹੇ ਪੰਜਾਬੀ ਸਕੂਲ ਵਿਚ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਡੀਆਂ ਜਮਾਤਾਂ ਦੇ ਵਿਦਿਆਰਥੀਆਂ ਨਾਲ ਪੰਜਾਬੀ ਬੋਲੀ, ਸਾਹਿਤ ਤੇ ਸੱਭਿਆਚਾਰ ਬਾਰੇ ਵਿਚਾਰ ਸਾਂਝੇ ਕੀਤੇ।

Ad Position 21
No active advertisement
ਅਜੀਤ ਡੈਸਕ 10-11-2026
ਗਲਾਸਗੋ, 9 ਨਵੰਬਰ (ਹਰਜੀਤ ਸਿੰਘ ਦੁਸਾਂਝ)-ਪੰਜਾਬੀ ਸਾਹਿਤ ਸਭਾ ਗਲਾਸਗੋ ਦੇ ਸੱਦੇ ’ਤੇ ਸਕਾਟਲੈਂਡ ਆਏ ਕਹਾਣੀਕਾਰ ਅਜਮੇਰ ਸਿੱਧੂ ਦਾ ਸੈਂਟਰਲ ਗੁਰਦੁਆਰਾ ਗਲਾਸਗੋ ਵਿਖੇ ਚੱਲ ਰਹੇ ਪੰਜਾਬੀ ਸਕੂਲ ਵਿਚ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਡੀਆਂ ਜਮਾਤਾਂ ਦੇ ਵਿਦਿਆਰਥੀਆਂ ਨਾਲ ਪੰਜਾਬੀ ਬੋਲੀ, ਸਾਹਿਤ ਤੇ ਸੱਭਿਆਚਾਰ ਬਾਰੇ ਵਿਚਾਰ ਸਾਂਝੇ ਕੀਤੇ। ਸਕੂਲ ਦੀ ਇੰਚਾਰਜ ਸਤਬਿੰਦਰ ਸੰਧੂ ਨੇ ਅਜਮੇਰ ਸਿੱਧੂ ਨੂੰ ਵੱਖ-ਵੱਖ ਜਮਾਤਾਂ ਦਾ ਦੌਰਾ ਕਰਵਾਇਆ ਤੇ ਸਕੂਲ ਦੀਆਂ ਵਿੱਦਿਅਕ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੰਜਾਬੀ ਸਾਹਿਤ ਨਾਲ ਸਬੰਧਿਤ ਸਵਾਲ ਪੁੱਛੇ, ਜਿਨ੍ਹਾਂ ਦੇ ਜਵਾਬ ਸਿੱਧੂ ਨੇ ਸਰਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਦਿੱਤੇ। ਇਸ ਮੌਕੇ ਸਕੂਲ ਦੇ ਅਧਿਆਪਕਾਂ ਤੋਂ ਇਲਾਵਾ ਪੰਜਾਬੀ ਸਾਹਿਤ ਸਭਾ ਗਲਾਸਗੋ ਵਲੋਂ ਤਰਲੋਚਨ ਮੁਠੱਡਾ, ਜਗਦੀਸ਼ ਸਿੰਘ ਤੇ ਜਗਰੂਪ ਕੌਰ ਵੀ ਹਾਜ਼ਰ ਸਨ। ਸਕੂਲ ਪ੍ਰਬੰਧਕਾਂ ਅਨੁਸਾਰ ਇੱਥੇ ਹਰ ਹਫ਼ਤੇ 200 ਤੋਂ ਵੱਧ ਬੱਚੇ ਪੰਜਾਬੀ ਸਿੱਖਣ ਆਉਂਦੇ ਹਨ। ਇਹ ਸਕੂਲ ਵਿਦੇਸ਼ ਵਿਚ ਨਵੀਂ ਪੀੜ੍ਹੀ ਨੂੰ ਮਾਂ-ਬੋਲੀ ਤੇ ਪੰਜਾਬੀ ਵਿਰਸੇ ਨਾਲ ਜੋੜਨ ਲਈ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਅੰਤ ਵਿਚ ਸਕੂਲ ਪ੍ਰਬੰਧਕਾਂ ਨੇ ਅਜਮੇਰ ਸਿੱਧੂ ਦੀ ਆਮਦ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗਲਾਸਗੋ ਦੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਵਿਖੇ ਵਿਸ਼ਵ ਜੰਗਾਂ ਦੇ ਸਿੱਖ ਸ਼ਹੀਦਾਂ ਨੂੰ ਸ਼ਰਧਾਂਜਲੀ ਅਗਲੀ ਖ਼ਬਰ ਗਲਾਸਗੋ ਦੇ ਜਾਰਜ ਸਕੁਏਅਰ ਵਿਖੇ ਲਾਰਡ ਪ੍ਰੋਵੋਸਟ ਜੈਕਲੀਨ ਮੈਕਲਰਨ ਤੇ ਹੋਰ ਸ਼ਰਧਾਂਜਲੀ ਭੇਂਟ ਕਰਦੇ ਹੋਏ। ਸਕਾਟਲੈਂਡ ’ ਚ...
Ad Position 24