08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗਲਾਸਗੋ ਦੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਵਿਖੇ ਵਿਸ਼ਵ ਜੰਗਾਂ ਦੇ ਸਿੱਖ ਸ਼ਹੀਦਾਂ ਨੂੰ ਸ਼ਰਧਾਂਜਲੀ

ਗਲਾਸਗੋ, 9 ਨਵੰਬਰ (ਹਰਜੀਤ ਸਿੰਘ ਦੁਸਾਂਝ)-ਗਲਾਸਗੋ ਦੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਜੀ ਵਿਖੇ ਯਾਦਗਾਰੀ ਦਿਵਸ (ਰਿਮੈਂਬਰਸ ਡੇਅ) ਐਤਵਾਰ ਮੌਕੇ ਵਿਸ਼ਵ ਜੰਗਾਂ ਦੌਰਾਨ ਬ੍ਰਿਟਿਸ਼ ਫ਼ੌਜ ’ਚ ਸੇਵਾ ਕਰਦਿਆਂ ਸ਼ਹੀਦ ਹੋਏ ਸਿੱਖ ਸੈਨਿਕਾਂ ਸਮੇਤ ਸਮੂਹ ਕੁਰਬਾਨੀਆਂ ਦੇਣ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮੱਖਣ ਸਿੰਘ ਸਮੇਤ ਸੰਗਤ ਨੇ ਸੈਨਿਕਾਂ ਦੀ ਬਹਾਦਰੀ, ਨਿਸ਼ਕਾਮ ਸੇਵਾ ਅਤੇ ਕੁਰਬਾਨੀਆਂ ਨੂੰ ਸ਼ਰਧਾ ਤੇ ਸਤਿਕਾਰ ਨਾਲ ਯਾਦ ਕੀਤਾ।

Ad Position 21
No active advertisement
ਅਜੀਤ ਡੈਸਕ 10-11-2026
ਗਲਾਸਗੋ, 9 ਨਵੰਬਰ (ਹਰਜੀਤ ਸਿੰਘ ਦੁਸਾਂਝ)-ਗਲਾਸਗੋ ਦੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਜੀ ਵਿਖੇ ਯਾਦਗਾਰੀ ਦਿਵਸ (ਰਿਮੈਂਬਰਸ ਡੇਅ) ਐਤਵਾਰ ਮੌਕੇ ਵਿਸ਼ਵ ਜੰਗਾਂ ਦੌਰਾਨ ਬ੍ਰਿਟਿਸ਼ ਫ਼ੌਜ ’ਚ ਸੇਵਾ ਕਰਦਿਆਂ ਸ਼ਹੀਦ ਹੋਏ ਸਿੱਖ ਸੈਨਿਕਾਂ ਸਮੇਤ ਸਮੂਹ ਕੁਰਬਾਨੀਆਂ ਦੇਣ ਵਾਲੇ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਮੱਖਣ ਸਿੰਘ ਸਮੇਤ ਸੰਗਤ ਨੇ ਸੈਨਿਕਾਂ ਦੀ ਬਹਾਦਰੀ, ਨਿਸ਼ਕਾਮ ਸੇਵਾ ਅਤੇ ਕੁਰਬਾਨੀਆਂ ਨੂੰ ਸ਼ਰਧਾ ਤੇ ਸਤਿਕਾਰ ਨਾਲ ਯਾਦ ਕੀਤਾ। ਸਮਾਗਮ ਦੌਰਾਨ ਸ਼ਹੀਦਾਂ ਦੀ ਯਾਦ ’ਚ ਇਕ ਮਿੰਟ ਲਈ ਵਾਹਿਗੁਰੂ ਦਾ ਸਿਮਰਨ ਕੀਤਾ ਗਿਆ। ਉਪਰੰਤ ਗਿਆਨੀ ਮਨਪ੍ਰੀਤ ਸਿੰਘ ਨੇ ਅਰਦਾਸ ਕੀਤੀ ਤੇ ਗੁਰਦੁਆਰਾ ਸਾਹਿਬ ਦੇ ਨਿਸ਼ਾਨ ਸਾਹਿਬ ਅੱਗੇ ਲਾਲ ਪੌਪੀ ਫੁੱਲਾਂ ਦੇ ਬਣੇ ਯਾਦਗਾਰੀ ਚੱਕਰ ਭੇਟ ਕੀਤੇ ਗਏ। ਇਸ ਮੌਕੇ ਔਰਤਾਂ, ਬੱਚਿਆਂ ਅਤੇ ਹੋਰ ਸੰਗਤ ਨੇ ਵੀ ਹਾਜ਼ਰੀ ਭਰ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਗੁਰਦੁਆਰਾ ਸਾਹਿਬ ਵਲੋਂ ਸਾਂਝੇ ਕੀਤੇ ਸੰਦੇਸ਼ ਵਿਚ ਕਿਹਾ ਗਿਆ ਕਿ ਅਜਿਹੇ ਯਾਦਗਾਰੀ ਸਮਾਗਮ ਸਾਨੂੰ ਸੈਨਿਕਾਂ ਦੀ ਦਲੇਰੀ ਤੇ ਮਨੁੱਖਤਾ ਪ੍ਰਤੀ ਨਿਭਾਈ ਨਿਸ਼ਕਾਮ ਸੇਵਾ ਦੀ ਯਾਦ ਦਿਵਾਉਂਦੇ ਹਨ। ਸਿੱਖ ਸੈਨਿਕਾਂ ਸਮੇਤ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲਿਆਂ ਦੇ ਬਲੀਦਾਨ ਕਦੇ ਭੁਲਾਏ ਨਹੀਂ ਜਾਣਗੇ। ਇਸ ਮੌਕੇ ਸਮੂਹ ਸੇਵਾ ਨਿਭਾਉਣ ਵਾਲਿਆਂ ਉੱਤੇ ਵਾਹਿਗੁਰੂ ਦੀ ਮਿਹਰ ਅਤੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਕੈਲੀਫੋਰਨੀਆ ’ਚ ਪੈਰਾਸ਼ੂਟ ਆਪਸ ’ਚ ਟਕਰਾਉਣ ਕਾਰਨ 2 ਸਕਾਈਡਾਈਵਰਾਂ ਦੀ ਮੌਤ ਅਗਲੀ ਖ਼ਬਰ ਸੈਂਟਰਲ ਗੁਰਦੁਆਰਾ ਗਲਾਸਗੋ ਦੇ ਪੰਜਾਬੀ ਸਕੂਲ ’ ਚ ਕਹਾਣੀਕਾਰ ਅਜਮੇਰ ਸਿੱਧੂ ਦਾ ਨਿੱਘਾ ਸਵਾਗਤ
Ad Position 24