10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਿੰਘ ਸਭਾ , ਪਾਰਮਾ ਵਲੋਂ ਵਾਤਾਵਰਨ ਦੀ ਸੰਭਾਲ ਲਈ ਵਿਲੱਖਣ ਉਪਰਾਲਾ

ਬਰੇਸ਼ੀਆ (ਇਟਲੀ), 10 ਨਵੰਬਰ (ਬਲਦੇਵ ਸਿੰਘ ਬੂਰੇ ਜੱਟਾਂ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਨੂੰ ਸਮਾਜ ਸੇਵਾ, ਕੁਦਰਤ ਪ੍ਰੇਮ ਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨਾਲ ਜੋੜਦਿਆਂ ਗੁਰਦੁਆਰਾ ਸਿੰਘ ਸਭਾ, ਪਾਰਮਾ (ਇਟਲੀ) ਵਲੋਂ ਇਕ ਬੇਹੱਦ ਸ਼ਲਾਘਾਯੋਗ ਤੇ ਪ੍ਰੇਰਨਾਦਾਇਕ ਉਪਰਾਲਾ ਕੀਤਾ ਗਿਆ। ਇਟਲੀ ਦੇ ਸੰਤ ਇਲਾਰੀਓ ਦ ਐਨਸਾ ਦੀ ਨਗਰ ਪਾਲਿਕਾ ਨੂੰ ਵੱਡੀ ਗਿਣਤੀ ਵਿਚ ਰੁੱਖਾਂ ਦੇ ਬੂਟੇ ਭੇਟ ਕਰਕੇ ਸੰਸਥਾ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਅਮਲੀ ਰੂਪ ’ਚ ਸਮਾਜ ਤੱਕ ਪਹੁੰਚਾਉਣ ਦਾ ਸੁਨੇਹਾ ਦਿੱਤਾ।

Ad Position 21
No active advertisement
ਨਗਰ ਪਾਲਿਕਾ ਨੂੰ ਬੂਟੇ ਭੇਟ ਕਰਦੇ ਹੋਏ ਪ੍ਰਬੰਧਕ ਕਮੇਟੀ ਤੇ ਭਾਰਤੀ ਕੌਂਸਲੇਟ ਦਫਤਰ ਦਾ ਸਟਾਫ। 11-11-2026
ਬਰੇਸ਼ੀਆ (ਇਟਲੀ), 10 ਨਵੰਬਰ (ਬਲਦੇਵ ਸਿੰਘ ਬੂਰੇ ਜੱਟਾਂ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਨੂੰ ਸਮਾਜ ਸੇਵਾ, ਕੁਦਰਤ ਪ੍ਰੇਮ ਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨਾਲ ਜੋੜਦਿਆਂ ਗੁਰਦੁਆਰਾ ਸਿੰਘ ਸਭਾ, ਪਾਰਮਾ (ਇਟਲੀ) ਵਲੋਂ ਇਕ ਬੇਹੱਦ ਸ਼ਲਾਘਾਯੋਗ ਤੇ ਪ੍ਰੇਰਨਾਦਾਇਕ ਉਪਰਾਲਾ ਕੀਤਾ ਗਿਆ। ਇਟਲੀ ਦੇ ਸੰਤ ਇਲਾਰੀਓ ਦ ਐਨਸਾ ਦੀ ਨਗਰ ਪਾਲਿਕਾ ਨੂੰ ਵੱਡੀ ਗਿਣਤੀ ਵਿਚ ਰੁੱਖਾਂ ਦੇ ਬੂਟੇ ਭੇਟ ਕਰਕੇ ਸੰਸਥਾ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਅਮਲੀ ਰੂਪ ’ਚ ਸਮਾਜ ਤੱਕ ਪਹੁੰਚਾਉਣ ਦਾ ਸੁਨੇਹਾ ਦਿੱਤਾ। ਇਸ ਵਿਸ਼ੇਸ਼ ਮੌਕੇ ਨਗਰ ਪਾਲਿਕਾ ਦੇ ਦਫ਼ਤਰ ਵਿਖੇ ਭਾਰਤ ਦੇ ਮਿਲਾਨ ਸਥਿਤ ਕੌਂਸਲੇਟ ਜਨਰਲ ਦੇ ਕੌਂਸਲ ਜਨਰਲ ਸ੍ਰੀ ਲਾਵਨਿਆ ਕੁਮਾਰ ਨੇ ਆਪਣੇ ਅਧਿਕਾਰੀਆਂ ਮਿਸ ਕਿਰਨ, ਅਤੁਲ ਸ਼ਰਮਾ, ਬਿਕਰਮਜੀਤ ਸਿੰਘ ਗਿੱਲ ਸਮੇਤ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਭ ਤੋਂ ਪਹਿਲਾਂ ਸ਼ਹਿਰ ਦੇ ਮੇਅਰ ਮਰਚੈਲੋ ਮੋਰੇਤੀ ਨੇ ਆਪਣੇ ਸਾਥੀਆਂ ਮਾਸਿਮੋ ਬਿਲੇਈ ਤੇ ਫਾਬਰੀਸੀਉ ਫੇਰੀ ਸਮੇਤ ਇੰਡੀਅਨ ਵਫ਼ਦ ਦਾ ਸਵਾਗਤ ਕੀਤਾ। ਭਾਰਤੀ ਭਾਈਚਾਰੇ ਅਤੇ ਗੁਰਦੁਆਰਾ ਸਿੰਘ ਸਭਾ ,ਪਾਰਮਾ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭੁਪਿੰਦਰ ਸਿੰਘ ਨੇ ਰੁੱਖਾਂ ਦੀ ਭੇਟ ਨੂੰ ਸਥਾਨਕ ਪ੍ਰਸ਼ਾਸਨ ਅਤੇ ਭਾਰਤੀ ਭਾਈਚਾਰੇ ਦਰਮਿਆਨ ਆਪਸੀ ਸਤਿਕਾਰ, ਸਹਿਯੋਗ ਅਤੇ ਮਿੱਤਰਤਾ ਦੀ ਇਕ ਅਹਿਮ ਕੜੀ ਵਜੋਂ ਦੱਸਿਆ। ਨਗਰ ਪਾਲਿਕਾ ਵਲੋਂ ਇਸ ਉਪਰਾਲੇ ਲਈ ਗੁਰਦੁਆਰਾ ਸਿੰਘ ਸਭਾ ਪਰਮਾ ਤੇ ਸਮੁੱਚੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ। ਪ੍ਰੋਫੈਸਰ ਜਸਪਾਲ ਸਿੰਘ ਨੇ ਕਿਹਾ ਕਿ ਰੁੱਖ ਲਗਾਉਣ ਦਾ ਇਹ ਉਪਰਾਲਾ ਸਿਰਫ਼ ਧਰਤੀ ਨੂੰ ਹਰਿਆ-ਭਰਿਆ ਬਣਾਉਣ ਦੀ ਕੋਸ਼ਿਸ਼ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਪਿਆਰ ਤੇ ਸਾਂਝ ਦਾ ਇੱਕ ਜੀਵੰਤ ਸੁਨੇਹਾ ਵੀ ਹੈ। ਇਸ ਮੋਕੇ ਤੇ ਗੁਰਦੇਵ ਸਿੰਘ ਧਾਲੀਵਾਲ, ਜਸਵੀਰ ਸਿੰਘ, ਪ੍ਰਿਥੀਪਾਲ ਸਿੰਘ, ਅਮਿਤੋਜ ਸਿੰਘ, ਜੋਗਰਾਜ ਸਿੰਘ, ਅਰਸ਼ ਸਿੰਘ, ਗੁਰਮੁੱਖ ਸਿੰਘ ਸੋਹਲ, ਰਣਜੀਤ ਸਿੰਘ ਤੇ ਹੋਰ ਬਹੁਤ ਸਾਰੇ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਈ. ਐੱਸ. ਐੱਸ. ਐੱਫ. ਵਿਸ਼ਵ ਚੈਂਪੀਅਨਸ਼ਿਪ ਅਗਲੀ ਖ਼ਬਰ ਅਮਰੀਕਾ ’ ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ
Ad Position 24