10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ 22 ਨਵੰਬਰ ਨੂੰ ਹੋਵੇਗੀ ਸਿੱਖ ਕਾਨਫਰੰਸ

ਲੰਡਨ, 10 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਭਾਈਚਾਰੇ ਨੂੰ ਦਰਪੇਸ਼ ਮੌਜੂਦਾ ਚੁਣੌਤੀਆਂ ਅਤੇ ਅਹਿਮ ਮਸਲਿਆਂ ’ਤੇ ਵਿਚਾਰ-ਚਰਚਾ ਕਰਨ ਲਈ 22 ਨਵੰਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਇੱਕ ਵਿਸ਼ੇਸ਼ ਸਿੱਖ ਕਾਨਫਰੰਸ ਕਰਵਾਈ ਜਾ ਰਹੀ ਹੈ। ਇਹ ਕਾਨਫਰੰਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਾਰਕ ਐਵੇਨਿਊ, ਸਾਊਥਾਲ ਵਿਖੇ ਹੋਵੇਗੀ, ਜਿਸ ਵਿਚ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਸਾਧ ਸੰਗਤ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 11-11-2026
ਲੰਡਨ, 10 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਪ੍ਰਬੰਧਕ ਕਮੇਟੀ ਵਲੋਂ ਸਿੱਖ ਭਾਈਚਾਰੇ ਨੂੰ ਦਰਪੇਸ਼ ਮੌਜੂਦਾ ਚੁਣੌਤੀਆਂ ਅਤੇ ਅਹਿਮ ਮਸਲਿਆਂ ’ਤੇ ਵਿਚਾਰ-ਚਰਚਾ ਕਰਨ ਲਈ 22 ਨਵੰਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਇੱਕ ਵਿਸ਼ੇਸ਼ ਸਿੱਖ ਕਾਨਫਰੰਸ ਕਰਵਾਈ ਜਾ ਰਹੀ ਹੈ। ਇਹ ਕਾਨਫਰੰਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਾਰਕ ਐਵੇਨਿਊ, ਸਾਊਥਾਲ ਵਿਖੇ ਹੋਵੇਗੀ, ਜਿਸ ਵਿਚ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਸਾਧ ਸੰਗਤ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਕਾਨਫਰੰਸ ਦੌਰਾਨ ਅੰਮ੍ਰਿਤਧਾਰੀ ਸਿੱਖਾਂ ਦੇ ਕਿਰਪਾਨ ਪਹਿਨਣ ਦੇ ਮੌਜੂਦਾ ਅਧਿਕਾਰਾਂ ਦੀ ਰਾਖੀ, ਸਿੱਖ ਭਾਈਚਾਰੇ ਦੀ ਸੁਰੱਖਿਆ, ਨਸਲੀ ਅਤੇ ਧਾਰਮਿਕ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ, ਗਰੂਮਿੰਗ, ਧਰਮ ਪਰਿਵਰਤਨ, ਸਿੱਖ ਸਰਗਰਮੀਆਂ ਨਾਲ ਜੁੜੀਆਂ ਚੁਣੌਤੀਆਂ ਅਤੇ ਬੋਲਣ ਦੀ ਆਜ਼ਾਦੀ ਵਰਗੇ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਮੇਲ ਸਿੰਘ ਮੱਲੀ, ਜਨਰਲ ਸਕੱਤਰ ਸ਼ਰਨਬੀਰ ਸਿੰਘ ਸੰਘਾ, ਮੀਤ ਪ੍ਰਧਾਨ ਹਰਜੀਤ ਸਿੰਘ ਸਰਪੰਚ ਨੇ ਕਿਹਾ ਕਿ ਬੀਤੇ ਕੁਝ ਸਮੇਂ ਤੋਂ ਸਿੱਖਾਂ ਨੂੰ ਕ੍ਰਿਪਾਨ ਦੇ ਮਾਮਲੇ ਤੇ ਚਿੰਤਾਵਾਂ ਹੋ ਰਹੀਆਂ ਹਨ, ਹੈਨਰੀ ਨੋਵਾਕ ਕਤਲ ਮਾਮਲੇ ਵਿੱਚ ਦੋਸ਼ੀ ਵਿਕਰਮ ਦਿਗਵਾ ਵੱਲੋਂ ਵਰਤੇ ਗਏ ਹਥਿਆਰ ਨੂੰ ਲੈ ਕੇ ਅਦਾਲਤ ਵਿੱਚ ਹੋਈਆਂ ਸੁਣਵਾਈਆਂ ਤੋਂ ਬਾਅਦ ਗਲਤ ਧਾਰਨਾਵਾਂ ਬਣਾਈਆਂ ਜਾ ਰਹੀਆਂ ਹਨ। ਉਹਨਾਂ ਸ਼ਪਸ਼ਟ ਕੀਤਾ ਕਿ ਕ੍ਰਿਪਾਨ ਸਿੱਖਾਂ ਦਾ ਅਨਿੱਖੜਵਾਂ ਅੰਗ ਹੈ ਅਤੇ ਸਰਕਾਰ ਨੂੰ ਵੀ ਇਸ ਬਾਰੇ ਸਥਿਤੀ ਸ਼ਪ਼ਸ਼ਟ ਕਰਨੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਵੈਬ——————-ਸੰਤ ਬਾਬਾ ਅਮਰ ਸਿੰਘ ਨਾਨਕਸਰ ਬੜੂੰਦੀ ਨੇ ਕੀਤਾ ਸੀ ਇੰਗਲੈਂਡ ’ਚ ਪਹਿਲਾ ਸਿੱਖ ਸਕੂਲ ਸਥਾਪਤ ਅਗਲੀ ਖ਼ਬਰ ‘ ਪੰਜਾਬ ਹਾਕੀ ਕਲੱਬ ਹਮਬਰਗ ’ ਵਲੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦਾ ਸਵਾਗਤ
Ad Position 24