ਵੋਟਾਂ ਦੌਰਾਨ ਆਸਟ੍ਰੇਲੀਆ ’ਚ ਵੀ ਧਾਰਮਿਕ ਰਾਜਨੀਤੀ ਦੇ ਚਰਚੇ
ਮੈਲਬੌਰਨ, 12 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟਰੇਲੀਆ ਦੇ ਸੂਬੇ ਵਿਕਟੋਰੀਆ ’ਚ ਇਸ ਮਹੀਨੇ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਅਤੇ ਆਗੂਆਂ ਵਲੋਂ ਭਾਰਤੀ ਭਾਈਚਾਰੇ ਨਾਲ ਸੰਪਰਕ ਵਧਾਇਆ ਜਾ ਰਿਹਾ ਹੈ। ਇਸ ਦੌਰਾਨ ਕੁਝ ਸਿਆਸੀ ਆਗੂ ਭਾਰਤੀ ਭਾਈਚਾਰੇ ਦੇ ਧਾਰਮਿਕ ਅਸਥਾਨਾਂ ’ਤੇ ਪਹੁੰਚ ਕੇ ਲੋਕਾਂ ਨਾਲ ਮੁਲਾਕਾਤਾਂ ਕਰ ਰਹੇ ਹਨ ਤੇ ਵੱਖ-ਵੱਖ ਤਰ੍ਹਾਂ ਦੇ ਵਾਅਦੇ ਵੀ ਕੀਤੇ ਜਾ ਰਹੇ ਹਨ।
ਮੈਲਬੌਰਨ, 12 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟਰੇਲੀਆ ਦੇ ਸੂਬੇ ਵਿਕਟੋਰੀਆ ’ਚ ਇਸ ਮਹੀਨੇ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਅਤੇ ਆਗੂਆਂ ਵਲੋਂ ਭਾਰਤੀ ਭਾਈਚਾਰੇ ਨਾਲ ਸੰਪਰਕ ਵਧਾਇਆ ਜਾ ਰਿਹਾ ਹੈ। ਇਸ ਦੌਰਾਨ ਕੁਝ ਸਿਆਸੀ ਆਗੂ ਭਾਰਤੀ ਭਾਈਚਾਰੇ ਦੇ ਧਾਰਮਿਕ ਅਸਥਾਨਾਂ ’ਤੇ ਪਹੁੰਚ ਕੇ ਲੋਕਾਂ ਨਾਲ ਮੁਲਾਕਾਤਾਂ ਕਰ ਰਹੇ ਹਨ ਤੇ ਵੱਖ-ਵੱਖ ਤਰ੍ਹਾਂ ਦੇ ਵਾਅਦੇ ਵੀ ਕੀਤੇ ਜਾ ਰਹੇ ਹਨ। ਸਿਆਸੀ ਆਗੂਆਂ ਵਲੋਂ ਧਾਰਮਿਕ ਅਸਥਾਨਾਂ ਦੇ ਵਿਕਾਸ ਤੇ ਹੋਰ ਸਹੂਲਤਾਂ ਲਈ ਸਰਕਾਰੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ। ਚੋਣਾਂ ਨੇੜੇ ਆਉਣ ਦੇ ਨਾਲ ਧਾਰਮਿਕ ਅਸਥਾਨਾਂ ਨੂੰ ਦਿੱਤੇ ਜਾ ਰਹੇ ਅਜਿਹੇ ਭਰੋਸਿਆਂ ਨੂੰ ਲੈ ਕੇ ਭਾਰਤੀ ਭਾਈਚਾਰੇ ਵਿਚ ਸਿਆਸੀ ਅਤੇ ਧਾਰਮਿਕ ਮੁੱਦਿਆਂ ਦੇ ਆਪਸੀ ਸਬੰਧਾਂ ਨੂੰ ਲੈ ਕੇ ਚਰਚਾ ਵੀ ਛਿੜੀ ਹੋਈ ਹੈ।