ਵੱਖ - ਵੱਖ ਸ਼ਹਿਰਾਂ ’ ਚ ਸ਼ਹੀਦ ਫ਼ੌਜੀਆਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਏ
ਵੈਨਕੂਵਰ, 12 ਨਵੰਬਰ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਰਿਮੈਂਬਰਸ ਡੇਅ (ਯਾਦਗਾਰੀ ਦਿਵਸ) ਮੌਕੇ ਦੇਸ਼ ਦੀ ਰੱਖਿਆ ਅਤੇ ਵਿਸ਼ਵ ਸ਼ਾਂਤੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਫ਼ੌਜੀ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸੂਬੇ ਦੇ ਕਈ ਸ਼ਹਿਰਾਂ ਵਿੱਚ ਦਰਜਨਾਂ ਯਾਦਗਾਰੀ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿੱਚ ਸਾਬਕਾ ਫ਼ੌਜੀਆਂ, ਮੌਜੂਦਾ ਫ਼ੌਜੀ ਅਧਿਕਾਰੀਆਂ, ਸਰਕਾਰੀ ਨੁਮਾਇੰਦਿਆਂ ਅਤੇ ਆਮ ਨਾਗਰਿਕਾਂ ਨੇ ਸ਼ਮੂਲੀਅਤ ਕੀਤੀ।
ਵੈਨਕੂਵਰ, 12 ਨਵੰਬਰ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਰਿਮੈਂਬਰਸ ਡੇਅ (ਯਾਦਗਾਰੀ ਦਿਵਸ) ਮੌਕੇ ਦੇਸ਼ ਦੀ ਰੱਖਿਆ ਅਤੇ ਵਿਸ਼ਵ ਸ਼ਾਂਤੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਫ਼ੌਜੀ ਜਵਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸੂਬੇ ਦੇ ਕਈ ਸ਼ਹਿਰਾਂ ਵਿੱਚ ਦਰਜਨਾਂ ਯਾਦਗਾਰੀ ਸਮਾਗਮ ਕਰਵਾਏ ਗਏ, ਜਿਨ੍ਹਾਂ ਵਿੱਚ ਸਾਬਕਾ ਫ਼ੌਜੀਆਂ, ਮੌਜੂਦਾ ਫ਼ੌਜੀ ਅਧਿਕਾਰੀਆਂ, ਸਰਕਾਰੀ ਨੁਮਾਇੰਦਿਆਂ ਅਤੇ ਆਮ ਨਾਗਰਿਕਾਂ ਨੇ ਸ਼ਮੂਲੀਅਤ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਦੌਰਾਨ ਲੋਕਾਂ ਨੇ ਜੰਗੀ ਯਾਦਗਾਰਾਂ ਅੱਗੇ ਫੁੱਲਾਂ ਦੇ ਹਾਰ ਚੜ੍ਹਾਏ ਅਤੇ ਸ਼ਹੀਦ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਜ਼ਿਕਰਯੋਗ ਹੈ ਕਿ ਕੈਨੇਡਾ ਵਿਚ ਹਰ ਸਾਲ 11 ਨਵੰਬਰ ਨੂੰ ਯਾਦਗਾਰੀ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਦੋ ਮਿੰਟ ਦਾ ਮੌਨ ਧਾਰਨ ਕਰਕੇ ਜੰਗਾਂ ਵਿੱਚ ਸ਼ਹੀਦ ਹੋਏ ਫ਼ੌਜੀਆਂ ਨੂੰ ਯਾਦ ਕੀਤਾ ਜਾਂਦਾ ਹੈ। ਇਹ ਦਿਨ ਪਹਿਲੀ ਅਤੇ ਦੂਜੀ ਵਿਸ਼ਵ ਜੰਗ ਸਮੇਤ ਵੱਖ-ਵੱਖ ਫ਼ੌਜੀ ਮੁਹਿੰਮਾਂ ਵਿੱਚ ਸੇਵਾਵਾਂ ਨਿਭਾਉਣ ਵਾਲੇ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਹੁੰਦਾ ਹੈ। ਯਾਦਗਾਰੀ ਸਮਾਗਮਾਂ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਫ਼ੌਜੀਆਂ ਦੇ ਇਤਿਹਾਸ ਤੋਂ ਜਾਣੂ ਕਰਵਾਉਣਾ ਅਤੇ ਵਿਸ਼ਵ ਵਿੱਚ ਅਮਨ-ਸ਼ਾਂਤੀ ਦੀ ਮਹੱਤਤਾ ਦਾ ਸੁਨੇਹਾ ਦੇਣਾ ਹੈ।