ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਗੁਰਮੇਲ ਸਿੰਘ ਮੱਲੀ ਨੇ ਕੀਤਾ ਦੁੱਖ ਸਾਂਝਾ , ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ
ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਨੂੰ ਸਾਂਝੇ ਯਤਨ ਕਰਨ ਦੀ ਲੋੜ-ਗੁਰਮੇਲ ਸਿੰਘ ਮੱਲੀ ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਪ੍ਰਧਾਨ ਗੁਰਮੇਲ ਸਿੰਘ ਮੱਲੀ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ, ਪਤਨੀ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਹਮਦਰਦੀ ਪ੍ਰਗਟਾਈ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਵਲੋਂ ਪਰਿਵਾਰ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਨੂੰ ਸਾਂਝੇ ਯਤਨ ਕਰਨ ਦੀ ਲੋੜ-ਗੁਰਮੇਲ ਸਿੰਘ ਮੱਲੀ ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਪ੍ਰਧਾਨ ਗੁਰਮੇਲ ਸਿੰਘ ਮੱਲੀ ਨੇ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਮਰਹੂਮ ਪਰਵਿੰਦਰ ਸਿੰਘ ਝੋਟਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ, ਪਤਨੀ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਹਮਦਰਦੀ ਪ੍ਰਗਟਾਈ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਵਲੋਂ ਪਰਿਵਾਰ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਗੁਰਮੇਲ ਸਿੰਘ ਮੱਲੀ ਨੇ ਪ੍ਰਸ਼ਾਸਨ ਤੋਂ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿਚ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਵਧ ਰਿਹਾ ਰੁਝਾਨ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਸਰਕਾਰ, ਪ੍ਰਸ਼ਾਸਨ, ਧਾਰਮਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਇਕਜੁੱਟ ਹੋ ਕੇ ਠੋਸ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮੁੱਚੇ ਸਮਾਜ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਮੱਲੀ ਨੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੇ ਰਹਿਣ ਦਾ ਭਰੋਸਾ ਦਿੰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।