ਆਸਟ੍ਰੇਲੀਆ ਵਲੋਂ ਭਾਰਤ ਨੂੰ ਪੁਰਾਤਨ ਕਲਾਕ੍ਰਿਤੀਆਂ ਵਾਪਸ
ਮੈਲਬੌਰਨ, 14 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)- ਭਾਰਤ ਅਤੇ ਆਸਟ੍ਰੇਲੀਆ ਦੇ ਆਪਸੀ ਸਬੰਧਾਂ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਵੱਲ ਅਹਿਮ ਕਦਮ ਚੁੱਕਦਿਆਂ ਬੀਤੇ ਦਿਨੀਂ ਆਸਟ੍ਰੇਲੀਆ ਦੀ ਨੈਸ਼ਨਲ ਗੈਲਰੀ ਨੇ ਤਿੰਨ ਪੁਰਾਤਨ ਭਾਰਤੀ ਕਲਾਕ੍ਰਿਤੀਆਂ ਕੈਨਬਰਾ ਸਥਿਤ ਭਾਰਤੀ ਹਾਈ ਕਮਿਸ਼ਨ ਨੂੰ ਰਸਮੀ ਤੌਰ ’ਤੇ ਸੌਂਪ ਦਿੱਤੀਆਂ ਹਨ। ਇਹ ਕਲਾਕ੍ਰਿਤੀਆਂ ਭਾਰਤ ਦੀ ਪ੍ਰਾਚੀਨ ਕਲਾ ਅਤੇ ਸੱਭਿਆਚਾਰਕ ਵਿਰਾਸਤ ਨਾਲ ਸਬੰਧਿਤ ਹਨ।
ਮੈਲਬੌਰਨ, 14 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)- ਭਾਰਤ ਅਤੇ ਆਸਟ੍ਰੇਲੀਆ ਦੇ ਆਪਸੀ ਸਬੰਧਾਂ ਅਤੇ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਵੱਲ ਅਹਿਮ ਕਦਮ ਚੁੱਕਦਿਆਂ ਬੀਤੇ ਦਿਨੀਂ ਆਸਟ੍ਰੇਲੀਆ ਦੀ ਨੈਸ਼ਨਲ ਗੈਲਰੀ ਨੇ ਤਿੰਨ ਪੁਰਾਤਨ ਭਾਰਤੀ ਕਲਾਕ੍ਰਿਤੀਆਂ ਕੈਨਬਰਾ ਸਥਿਤ ਭਾਰਤੀ ਹਾਈ ਕਮਿਸ਼ਨ ਨੂੰ ਰਸਮੀ ਤੌਰ ’ਤੇ ਸੌਂਪ ਦਿੱਤੀਆਂ ਹਨ। ਇਹ ਕਲਾਕ੍ਰਿਤੀਆਂ ਭਾਰਤ ਦੀ ਪ੍ਰਾਚੀਨ ਕਲਾ ਅਤੇ ਸੱਭਿਆਚਾਰਕ ਵਿਰਾਸਤ ਨਾਲ ਸਬੰਧਿਤ ਹਨ। ਭਾਰਤੀ ਹਾਈ ਕਮਿਸ਼ਨ ਨੇ ਕਲਾਕ੍ਰਿਤੀਆਂ ਦਾ ਰਸਮੀ ਕਬਜ਼ਾ ਲੈਣ ਦੀ ਪੁਸ਼ਟੀ ਕਰਦਿਆਂ ਇਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਨੈਸ਼ਨਲ ਗੈਲਰੀ ਆਫ਼ ਆਸਟ੍ਰੇਲੀਆ ਵਲੋਂ ਦਿੱਤੇ ਸਹਿਯੋਗ ਦੀ ਸ਼ਲਾਘਾ ਕੀਤੀ। ਦੋਵਾਂ ਦੇਸ਼ਾਂ ਦਰਮਿਆਨ ਸੱਭਿਆਚਾਰਕ ਵਿਰਾਸਤ ਦੀ ਸੰਭਾਲ ਅਤੇ ਇਤਿਹਾਸਕ ਵਸਤੂਆਂ ਦੀ ਵਾਪਸੀ ਨੂੰ ਆਪਸੀ ਸਹਿਯੋਗ ਦਾ ਅਹਿਮ ਹਿੱਸਾ ਮੰਨਿਆ ਜਾ ਰਿਹਾ ਹੈ।