16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਕ੍ਰਿਸਮਸ ਮੌਕੇ ਲੋੜਵੰਦ ਬੱਚਿਆਂ ਲਈ ਖਿਡੌਣੇ ਇਕੱਠਿਆਂ ਕਰੇਗੀ ਰਿਚਮੰਡ ਪੁਲਿਸ

ਵੈਨਕੂਵਰ, 15 ਨਵੰਬਰ (ਮਲਕੀਤ ਸਿੰਘ)-ਵੈਨਕੂਵਰ ਦੇ ਨਾਲ ਲੱਗਦੇ ਚੀਨੀ ਭਾਈਚਾਰੇ ਦੀ ਬਹੁਵਸੋਂ ਵਾਲੇ ਰਿਚਮੰਡ ਸ਼ਹਿਰ ਵਿੱਚ ਕ੍ਰਿਸਮਸ ਦੇ ਤਿਉਹਾਰ ਮੌਕੇ ਲੋੜਵੰਦ ਪਰਿਵਾਰਾਂ ਅਤੇ ਬੱਚਿਆਂ ਦੀ ਸਹਾਇਤਾ ਲਈ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਵੱਲੋਂ ਖਿਡੌਣੇ ਅਤੇ ਦਾਨ ਇਕੱਠਾ ਕਰਨ ਦੀ ਮੁਹਿੰਮ ਚਲਾਈ ਜਾ ਰਹੀ ਹੈ । ਇਸ ਸਬੰਧੀ 21 ਨਵੰਬਰ, ਸ਼ਨੀਵਾਰ ਨੂੰ 12ਵੀਂ ਸਾਲਾਨਾ ਖਿਡੌਣੇ ਇਕੱਠੇ ਕਰਨ ਦੀ ਮੁਹਿੰਮ ਕਰਵਾਈ ਜਾਵੇਗੀ।

Ad Position 21
No active advertisement
ਅਜੀਤ ਡੈਸਕ 16-11-2026
ਵੈਨਕੂਵਰ, 15 ਨਵੰਬਰ (ਮਲਕੀਤ ਸਿੰਘ)-ਵੈਨਕੂਵਰ ਦੇ ਨਾਲ ਲੱਗਦੇ ਚੀਨੀ ਭਾਈਚਾਰੇ ਦੀ ਬਹੁਵਸੋਂ ਵਾਲੇ ਰਿਚਮੰਡ ਸ਼ਹਿਰ ਵਿੱਚ ਕ੍ਰਿਸਮਸ ਦੇ ਤਿਉਹਾਰ ਮੌਕੇ ਲੋੜਵੰਦ ਪਰਿਵਾਰਾਂ ਅਤੇ ਬੱਚਿਆਂ ਦੀ ਸਹਾਇਤਾ ਲਈ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਵੱਲੋਂ ਖਿਡੌਣੇ ਅਤੇ ਦਾਨ ਇਕੱਠਾ ਕਰਨ ਦੀ ਮੁਹਿੰਮ ਚਲਾਈ ਜਾ ਰਹੀ ਹੈ । ਇਸ ਸਬੰਧੀ 21 ਨਵੰਬਰ, ਸ਼ਨੀਵਾਰ ਨੂੰ 12ਵੀਂ ਸਾਲਾਨਾ ਖਿਡੌਣੇ ਇਕੱਠੇ ਕਰਨ ਦੀ ਮੁਹਿੰਮ ਕਰਵਾਈ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੁਹਿੰਮ ਦਾ ਮੁੱਖ ਉਦੇਸ਼ ਕ੍ਰਿਸਮਸ ਦੇ ਤਿਉਹਾਰ ਦੌਰਾਨ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਪਰਿਵਾਰਾਂ ਦੇ ਬੱਚਿਆਂ ਦੇ ਚਿਹਰਿਆਂ ਉੱਤੇ ਖੁਸ਼ੀਆਂ ਲਿਆਉਣਾ ਹੈ। ਇਸ ਮੁਹਿੰਮ ਰਾਹੀਂ ਲੋਕਾਂ ਨੂੰ ਖਿਡੌਣੇ ਅਤੇ ਆਰਥਿਕ ਸਹਾਇਤਾ ਦੇ ਕੇ ਲੋੜਵੰਦਾਂ ਦੀ ਮਦਦ ਕਰਨ ਲਈ ਉਤਸ਼ਾਹਿਤ ਕੀਤਾ ਜਾਦਾ ਰਿਹਾ ਹੈ। ਰਿਚਮੰਡ ਪੁਲਿਸ ਵੱਲੋਂ ਕਰਵਾਈ ਜਾਣ ਵਾਲੀ ਇਹ ਸਾਲਾਨਾ ਮੁਹਿੰਮ ਭਾਈਚਾਰਕ ਸਾਂਝ ਅਤੇ ਮਨੁੱਖਤਾ ਦੀ ਸੇਵਾ ਦਾ ਸੁਨੇਹਾ ਦਿੰਦੀ ਹੈ। ਕ੍ਰਿਸਮਸ ਮੌਕੇ ਅਜਿਹੇ ਉਪਰਾਲਿਆਂ ਰਾਹੀਂ ਸਮਾਜ ਦੇ ਕਮਜ਼ੋਰ ਵਰਗਾਂ ਦੀ ਸਹਾਇਤਾ ਕਰਨ ਅਤੇ ਬੱਚਿਆਂ ਦੀਆਂ ਖੁਸ਼ੀਆਂ ਵਿੱਚ ਵਾਧਾ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ ਉੱਤਰੀ ਅਮਰੀਕਾ ਦੀ ਮਹੀਨੇਵਾਰ ਬੈਠਕ ਤੇ ਕਵੀ ਦਰਬਾਰ 14 ਨਵੰਬਰ ਨੂੰ ਅਗਲੀ ਖ਼ਬਰ ਸਰੀ ਵਿਚ ਲੱਗਣਗੀਆਂ ਸੰਗੀਤਕ ਰੌਣਕਾਂ — ਪ੍ਰਸਿੱਧ ਗਾਇਕਾਂ ਦੇ ਗੀਤਾਂ ਨਾਲ ਗੂੰਜਣਗੇ ਵੱਖ-ਵੱਖ ਮੰਚ
Ad Position 24