ਅਦਾਲਤ ਵਲੋਂ ਜੇਲ੍ਹ ’ਚ ਬੁਸ਼ਰਾ ਬੀਬੀ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼
ਅੰਮ੍ਰਿਤਸਰ, 18 ਨਵੰਬਰ (ਸੁਰਿੰਦਰ ਕੋਛੜ)-ਇਸਲਾਮਾਬਾਦ ਹਾਈ ਕੋਰਟ ਨੇ 19 ਕਰੋੜ ਪੌਂਡ ਦੇ ਭ੍ਰਿਸ਼ਟਾਚਾਰ ਮਾਮਲੇ ’ਚ ਸੁਣਾਈਆਂ ਗਈਆਂ ਸਜ਼ਾਵਾਂ ਵਿਰੁੱਧ ਦਾਇਰ ਅਪੀਲਾਂ ’ਤੇ ਸੁਣਵਾਈ ਕਰਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ ਉਨ੍ਹਾਂ ਦੀ ਕੈਦ ਦੌਰਾਨ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾਵੇ। ਅਦਾਲਤ ਨੇ ਹੁਕਮ ਦਿੱਤਾ ਕਿ ਲੋੜ ਪੈਣ ’ਤੇ ਬੁਸ਼ਰਾ ਬੀਬੀ ਲਈ ਮਾਹਿਰ ਡਾਕਟਰ ਦਾ ਪ੍ਰਬੰਧ ਕੀਤਾ ਜਾਵੇ ਅਤੇ ਉਨ੍ਹਾਂ ਦੀ ਜੇਲ੍ਹ ਕੋਠੜੀ ’ਚ ਮੌਜੂਦ ਸਹੂਲਤਾਂ ਸੰਬੰਧੀ ਚਿੰਤਾਵਾਂ ਨੂੰ ਦੂਰ ਕੀਤਾ ਜਾਵੇ।
ਅੰਮ੍ਰਿਤਸਰ, 18 ਨਵੰਬਰ (ਸੁਰਿੰਦਰ ਕੋਛੜ)-ਇਸਲਾਮਾਬਾਦ ਹਾਈ ਕੋਰਟ ਨੇ 19 ਕਰੋੜ ਪੌਂਡ ਦੇ ਭ੍ਰਿਸ਼ਟਾਚਾਰ ਮਾਮਲੇ ’ਚ ਸੁਣਾਈਆਂ ਗਈਆਂ ਸਜ਼ਾਵਾਂ ਵਿਰੁੱਧ ਦਾਇਰ ਅਪੀਲਾਂ ’ਤੇ ਸੁਣਵਾਈ ਕਰਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਤਨੀ ਬੁਸ਼ਰਾ ਬੀਬੀ ਨੂੰ ਉਨ੍ਹਾਂ ਦੀ ਕੈਦ ਦੌਰਾਨ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾਵੇ। ਅਦਾਲਤ ਨੇ ਹੁਕਮ ਦਿੱਤਾ ਕਿ ਲੋੜ ਪੈਣ ’ਤੇ ਬੁਸ਼ਰਾ ਬੀਬੀ ਲਈ ਮਾਹਿਰ ਡਾਕਟਰ ਦਾ ਪ੍ਰਬੰਧ ਕੀਤਾ ਜਾਵੇ ਅਤੇ ਉਨ੍ਹਾਂ ਦੀ ਜੇਲ੍ਹ ਕੋਠੜੀ ’ਚ ਮੌਜੂਦ ਸਹੂਲਤਾਂ ਸੰਬੰਧੀ ਚਿੰਤਾਵਾਂ ਨੂੰ ਦੂਰ ਕੀਤਾ ਜਾਵੇ। ਹਾਈ ਕੋਰਟ ਨੇ ਅੱਗੇ ਕਿਹਾ ਕਿ ਜੇਲ੍ਹ ਨਿਯਮਾਂ ਮੁਤਾਬਿਕ ਅਤੇ ਉਨ੍ਹਾਂ ਦੀ ਪਸੰਦ ਤੇ ਬੇਨਤੀ ਅਨੁਸਾਰ ਲਾਗੂ ਕਾਨੂੰਨਾਂ ਦੇ ਦਾਇਰੇ ’ਚ ਰਹਿੰਦੇ ਹੋਏ ਉਨ੍ਹਾਂ ਨੂੰ ਢੁਕਵਾਂ ਡਾਕਟਰੀ ਇਲਾਜ ਦਿੱਤਾ ਜਾਵੇ। ਅਦਾਲਤ ਨੇ ਐਡਵੋਕੇਟ ਜਨਰਲ ਇਸਲਾਮਾਬਾਦ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਸੰਬੰਧਿਤ ਜੇਲ੍ਹ ਅਧਿਕਾਰੀਆਂ ਰਾਹੀਂ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ।