20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਰੀ ਪੁਲਿਸ ਵਲੋਂ ਨੌਜਵਾਨਾਂ ਨੂੰ ਗਰੋਹਬੰਦੀ ਦੇ ਜਾਲ ਤੋਂ ਬਚਾਉਣ ਲਈ ਨਵੀਂ ਮੁਹਿੰਮ ਸ਼ੁਰੂ

ਵੈਨਕੂਵਰ, 20 ਨਵੰਬਰ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਨੌਜਵਾਨਾਂ ਨੂੰ ਅਪਰਾਧਿਕ ਗਰੋਹਾਂ ਦੇ ਪ੍ਰਭਾਵ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਸਹੀ ਰਸਤਾ ਚੁਣਨ ਲਈ ਪ੍ਰੇਰਿਤ ਕਰਨ ਲਈ ਸਰੀ ਪੁਲਿਸ ਸੇਵਾ ਵੱਲੋਂ ਇੱਕ ਨਵੀਂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਗਿਰੋਹਬੰਦੀ ਦੀ ਅਸਲੀਅਤ, ਇਸ ਨਾਲ ਜੁੜੇ ਖ਼ਤਰਿਆਂ ਅਤੇ ਜ਼ਿੰਦਗੀ ਵਿੱਚ ਲਏ ਜਾਣ ਵਾਲੇ ਫ਼ੈਸਲਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 21-11-2026
ਵੈਨਕੂਵਰ, 20 ਨਵੰਬਰ (ਮਲਕੀਤ ਸਿੰਘ)-ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਨੌਜਵਾਨਾਂ ਨੂੰ ਅਪਰਾਧਿਕ ਗਰੋਹਾਂ ਦੇ ਪ੍ਰਭਾਵ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਸਹੀ ਰਸਤਾ ਚੁਣਨ ਲਈ ਪ੍ਰੇਰਿਤ ਕਰਨ ਲਈ ਸਰੀ ਪੁਲਿਸ ਸੇਵਾ ਵੱਲੋਂ ਇੱਕ ਨਵੀਂ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਗਿਰੋਹਬੰਦੀ ਦੀ ਅਸਲੀਅਤ, ਇਸ ਨਾਲ ਜੁੜੇ ਖ਼ਤਰਿਆਂ ਅਤੇ ਜ਼ਿੰਦਗੀ ਵਿੱਚ ਲਏ ਜਾਣ ਵਾਲੇ ਫ਼ੈਸਲਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਸਰੀ ਪੁਲਿਸ ਵੱਲੋਂ ਇਸ ਨਵੇਂ ਜਾਗਰੂਕਤਾ ਪ੍ਰੋਗਰਾਮ ਦਾ ਨਾਂ ‘ਚੂਜ਼ ਯੂਅਰ ਪਾਥ’ ਭਾਵ ‘ਆਪਣਾ ਰਾਹ ਖੁਦ ਚੁਣੋ’ ਰੱਖਿਆ ਗਿਆ ਹੈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਮਝਾਉਣਾ ਹੈ ਕਿ ਉਨ੍ਹਾਂ ਵੱਲੋਂ ਅੱਜ ਲਏ ਗਏ ਫ਼ੈਸਲੇ ਉਨ੍ਹਾਂ ਦੇ ਭਵਿੱਖ ਉੱਤੇ ਡੂੰਘਾ ਪ੍ਰਭਾਵ ਪਾ ਸਕਦੇ ਹਨ। ਪੁਲਿਸ ਦੀ ਇਸ ਪਹਿਲ ਰਾਹੀਂ ਨੌਜਵਾਨਾਂ ਦੇ ਨਾਲ-ਨਾਲ ਮਾਪਿਆਂ ਨੂੰ ਵੀ ਗਿਰੋਹਾਂ ਦੀ ਅਸਲੀਅਤ ਤੋਂ ਜਾਣੂ ਕਰਵਾਇਆ ਜਾਵੇਗਾ, ਤਾਂ ਜੋ ਪਰਿਵਾਰ ਆਪਣੇ ਬੱਚਿਆਂ ਨੂੰ ਅਪਰਾਧਿਕ ਗਤੀਵਿਧੀਆਂ ਤੋਂ ਦੂਰ ਰੱਖਣ ਲਈ ਵਧੇਰੇ ਸੁਚੇਤ ਹੋ ਸਕਣ। ਸਰੀ ਵਰਗੇ ਬਹੁ-ਸੱਭਿਆਚਾਰਕ ਸ਼ਹਿਰ ਵਿੱਚ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਦੀ ਵਿਸ਼ੇਸ਼ ਮਹੱਤਤਾ ਹੈ। ਨੌਜਵਾਨਾਂ ਨੂੰ ਸਹੀ ਮਾਰਗਦਰਸ਼ਨ ਦੇਣ, ਪਰਿਵਾਰਾਂ ਵਿੱਚ ਆਪਸੀ ਗੱਲਬਾਤ ਵਧਾਉਣ ਅਤੇ ਗਰੋਹਬੰਦੀ ਦੇ ਮਾੜੇ ਨਤੀਜਿਆਂ ਬਾਰੇ ਸਮਝ ਪੈਦਾ ਕਰਨ ਨਾਲ ਅਪਰਾਧ ਰੋਕਥਾਮ ਦੇ ਯਤਨਾਂ ਨੂੰ ਮਜ਼ਬੂਤੀ ਮਿਲ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਬਰਤਾਨੀਆ ਤੇ ਯੂਰਪੀ ਯੂਨੀਅਨ ਵਿਚਾਲੇ ਨਵਾਂ ਸਮਝੌਤਾ ਤੈਅ ਵਿਦਿਆਰਥੀਆਂ ਦੀਆਂ ਫੀਸਾਂ ਨੂੰ ਲੈ ਕੇ ਪੇਚ ਫਸਿਆ, ਕੁਝ ਅਹਿਮ ਮ... ਅਗਲੀ ਖ਼ਬਰ ਰਿਹਾਅ ਕੀਤੇ ਲੋਕਾਂ ਨੂੰ ਮੁੜ ਫੜ ਕੇ ਆਈਸ ਨੇ ਅਦਾਲਤੀ ਹੁਕਮਾਂ ਦਾ ਮਜ਼ਾਕ ਬਣਾਇਆ: ਜੱਜ
Ad Position 24