21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਨੌਟਿੰਘਮਸ਼ਾਇਰ ’ ਚ ਔਰਤ ਨਾਲ ਜਬਰ ਜਨਾਹ

ਲੈਸਟਰ (ਇੰਗਲੈਂਡ), 21 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਨੌਟਿੰਘਮਸ਼ਾਇਰ ਕਾਊਂਟੀ ਅਧੀਨ ਪੈਂਦੇ ਨਿਊਆਰਕ ਸ਼ਹਿਰ ’ਚ ਰੇਲਵੇ ਪਟੜੀਆਂ ਦੇ ਨੇੜੇ ਸਥਿਤ ਇਕ ਸਾਈਕਲ ਮਾਰਗ ’ਤੇ ਔਰਤ ਜਬਰ-ਜਨਾਹ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵਲੋਂ ਵੱਡੇ ਪੱਧਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਨੂੰ ਲੈ ਕੇ ਸਥਾਨਕ ਲੋਕਾਂ ’ਚ ਚਿੰਤਾ ਪਾਈ ਜਾ ਰਹੀ ਹੈ, ਜਦਕਿ ਪੁਲਿਸ ਨੇ ਲੋਕਾਂ ਨੂੰ ਸੁਰੱਖਿਆ ਦਾ ਭਰੋਸਾ ਦਿਵਾਉਂਦਿਆਂ ਇਲਾਕੇ ਵਿਚ ਗਸ਼ਤ ਵਧਾਉਣ ਦਾ ਫ਼ੈਸਲਾ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 22-11-2026
ਲੈਸਟਰ (ਇੰਗਲੈਂਡ), 21 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਨੌਟਿੰਘਮਸ਼ਾਇਰ ਕਾਊਂਟੀ ਅਧੀਨ ਪੈਂਦੇ ਨਿਊਆਰਕ ਸ਼ਹਿਰ ’ਚ ਰੇਲਵੇ ਪਟੜੀਆਂ ਦੇ ਨੇੜੇ ਸਥਿਤ ਇਕ ਸਾਈਕਲ ਮਾਰਗ ’ਤੇ ਔਰਤ ਜਬਰ-ਜਨਾਹ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵਲੋਂ ਵੱਡੇ ਪੱਧਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਨੂੰ ਲੈ ਕੇ ਸਥਾਨਕ ਲੋਕਾਂ ’ਚ ਚਿੰਤਾ ਪਾਈ ਜਾ ਰਹੀ ਹੈ, ਜਦਕਿ ਪੁਲਿਸ ਨੇ ਲੋਕਾਂ ਨੂੰ ਸੁਰੱਖਿਆ ਦਾ ਭਰੋਸਾ ਦਿਵਾਉਂਦਿਆਂ ਇਲਾਕੇ ਵਿਚ ਗਸ਼ਤ ਵਧਾਉਣ ਦਾ ਫ਼ੈਸਲਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬੁੱਧਵਾਰ ਨੂੰ ਦੁਪਹਿਰ ਕਰੀਬ 3 ਵਜੇ ਨਿਊਆਰਕ ਦੇ ਇਕ ਪ੍ਰਸਿੱਧ ਸਾਈਕਲ ਮਾਰਗ ’ਤੇ ਵਾਪਰੀ, ਜੋ ਰੇਲਵੇ ਲਾਈਨ ਦੇ ਨਾਲ ਲੱਗਦਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਆਰੰਭ ਦਿੱਤੀ। ਨੌਟਿੰਘਮਸ਼ਾਇਰ ਪੁਲਿਸ ਵਲੋਂ ਪੀੜਤ ਔਰਤ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਸਿਖਲਾਈ ਪ੍ਰਾਪਤ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ ਜਾਂਚ ਅਧਿਕਾਰੀਆਂ ਦੀ ਟੀਮ ਘਟਨਾ ਨਾਲ ਸੰਬੰਧਿਤ ਸਬੂਤ ਇਕੱਠੇ ਕਰਨ ਅਤੇ ਪੂਰੇ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਲਈ ਕੰਮ ਕਰ ਰਹੀ ਹੈ। ਇਸ ਸਬੰਧੀ ਡਿਟੈਕਟਿਵ ਇੰਸਪੈਕਟਰ ਡੈਨੀਅਲ ਬਕਲ ਨੇ ਦੱਸਿਆ ਕਿ ਪੁਲਿਸ ਅਜਿਹੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਪੈਦਾ ਹੋਣ ਵਾਲੀ ਚਿੰਤਾ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਤੇ ਭਰੋਸਾ ਬਣਾਈ ਰੱਖਣ ਲਈ ਵਰਦੀਧਾਰੀ ਪੁਲਿਸ ਅਧਿਕਾਰੀ ਇਲਾਕੇ ਵਿਚ ਗਸ਼ਤ ਕਰਨਗੇ, ਜਦਕਿ ਵਿਸ਼ੇਸ਼ ਜਾਂਚ ਟੀਮ ਵਲੋਂ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਵਾਲਮਾਰਟ ਬਾਹਰੋਂ ਆਈਸ ਵਲੋਂ ਕੀਤੀ ਗ੍ਰਿਫ਼ਤਾਰੀ ਗ਼ੈਰ-ਕਾਨੂੰਨੀ ਕਰਾਰ ਅਗਲੀ ਖ਼ਬਰ ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ’ਚ ਸੈਂਟਰ ਸਾਹਦੜਾ ਰਿਹਾ ਮੋਹਰੀ
Ad Position 24