21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਕੁਐਮਿਸ਼ ਨੇੜੇ ਕਿਸ਼ਤੀ ਪਲਟਣ ਕਾਰਨ 29 ਸਾਲਾ ਮੁਟਿਆਰ ਦੀ ਮੌਤ

ਵੈਨਕੂਵਰ, 21 ਨਵੰਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸੇਚੇਲਟ ਇਲਾਕੇ ਵਿੱਚ ਸੜਕ ਹਾਦਸੇ ਦੌਰਾਨ 16 ਸਾਲਾ ਲੜਕੇ ਦੀ ਮੌਤ ਹੋ ਜਾਣ ਦੀ ਦੁਖਦਾਈ ਸੂਚਨਾ ਮਿਲੀ ਹੈ। ਲੜਕਾ ਸਨਸ਼ਾਈਨ ਕੋਸਟ ਹਾਈਵੇਅ ਉੱਤੇ ਪੈਦਲ ਜਾ ਰਿਹਾ ਸੀ ਕਿ ਇੱਕ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ।

Ad Position 21
No active advertisement
ਅਜੀਤ ਡੈਸਕ 22-11-2026
ਵੈਨਕੂਵਰ, 21 ਨਵੰਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸੇਚੇਲਟ ਇਲਾਕੇ ਵਿੱਚ ਸੜਕ ਹਾਦਸੇ ਦੌਰਾਨ 16 ਸਾਲਾ ਲੜਕੇ ਦੀ ਮੌਤ ਹੋ ਜਾਣ ਦੀ ਦੁਖਦਾਈ ਸੂਚਨਾ ਮਿਲੀ ਹੈ। ਲੜਕਾ ਸਨਸ਼ਾਈਨ ਕੋਸਟ ਹਾਈਵੇਅ ਉੱਤੇ ਪੈਦਲ ਜਾ ਰਿਹਾ ਸੀ ਕਿ ਇੱਕ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਲੜਕਾ ਸੇਚੇਲਟ ਦਾ ਰਹਿਣ ਵਾਲਾ ਸੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪੁਲਿਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫ਼ਰਾਰ ਵਾਹਨ ਚਾਲਕ ਦੀ ਭਾਲ ਲਈ ਲੋਕਾਂ ਤੋਂ ਸਹਿਯੋਗ ਮੰਗਿਆ ਗਿਆ ਹੈ। ਪੁਲਿਸ ਅਨੁਸਾਰ ਇੱਕ ਚਿੱਟੇ ਰੰਗ ਦੀ ਪਿਕਅੱਪ ਗੱਡੀ, ਜਿਸ ਦੇ ਪਿੱਛੇ ਸਮਾਨ ਢੋਣ ਵਾਲੀ ਖੁੱਲ੍ਹੀ ਟਰਾਲੀ ਲੱਗੀ ਹੋਈ ਸੀ, ਜਾਂਚ ਦੇ ਸਬੰਧ ਵਿੱਚ ਮਹੱਤਵਪੂਰਨ ਹੋ ਸਕਦੀ ਹੈ। ਪੁਲਿਸ ਇਸ ਗੱਡੀ ਅਤੇ ਇਸ ਦੇ ਚਾਲਕ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ। ਹਾਦਸੇ ਦੇ ਅਸਲ ਕਾਰਨਾਂ ਅਤੇ ਜ਼ਿੰਮੇਵਾਰ ਵਾਹਨ ਚਾਲਕ ਦੀ ਪਛਾਣ ਬਾਰੇ ਹੋਰ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।
Ad Position 22
No active advertisement
ਪਿਛਲੀ ਖ਼ਬਰ ਬਰਤਾਨੀਆ ਤੋਂ ਵੱਖ ਹੋ ਕੇ ਆਜ਼ਾਦ ਰਾਜ ਬਣਾਉਣ ਦੇ ਹੱਕ ’ਚ ਪਿੰਡ ਵਾਸੀਆਂ ਦਾ ਫ਼ਤਵਾ, 285 ਲੋਕਾਂ ਨੇ ਪਾਈਆਂ ਵੋਟਾਂ ਅਗਲੀ ਖ਼ਬਰ ਵਿਸ਼ਾਲ ਮਾਤਾ ਕੀ ਚੌਂਕੀ ਦੌਰਾਨ ਭਜਨਾਂ ਨੇ ਸੰਗਤ ਨੂੰ ਕੀਤਾ ਮੰਤਰਮੁਗਧ, ਸ਼ਰਧਾਲੂ ਭਗਤੀ ਰੰਗ ’ਚ ਰੰਗੇ
Ad Position 24