ਮੈਲਬੌਰਨ ’ ਚ ਹਿੰਸਕ ਘਟਨਾਵਾਂ ਨੇ ਮਚਾਈ ਦਹਿਸ਼ਤ
ਮੈਲਬੌਰਨ, 23 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਮੈਲਬੌਰਨ ਵਿਚ ਬੀਤੇ ਹਫ਼ਤੇ ਦੌਰਾਨ ਵਾਪਰੀਆਂ ਹਿੰਸਾ ਦੀਆਂ ਵੱਖ-ਵੱਖ ਘਟਨਾਵਾਂ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 2 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਸ਼ਹਿਰ ਵਿਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ।
ਮੈਲਬੌਰਨ, 23 ਨਵੰਬਰ (ਪਰਮਵੀਰ ਸਿੰਘ ਆਹਲੂਵਾਲੀਆ)-ਮੈਲਬੌਰਨ ਵਿਚ ਬੀਤੇ ਹਫ਼ਤੇ ਦੌਰਾਨ ਵਾਪਰੀਆਂ ਹਿੰਸਾ ਦੀਆਂ ਵੱਖ-ਵੱਖ ਘਟਨਾਵਾਂ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 2 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਸ਼ਹਿਰ ਵਿਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਇਨ੍ਹਾਂ ਘਟਨਾਵਾਂ ਦੇ ਮੱਦੇਨਜ਼ਰ ਮੇਅਰ ਨਿਕ ਰੀਸ ਨੇ ਮਾਨਸਿਕ ਸਿਹਤ ਸੰਕਟ ਦੇ ਮੁੱਦੇ ’ਤੇ ਵਿਸ਼ੇਸ਼ ਬੈਠਕ ਸੱਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸ਼ਹਿਰ ਵਿਚ ਪੁਲਿਸ ਦੀ ਗਸ਼ਤ ਵਧਾਉਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਦੌਰਾਨ ਵਾਪਰੀਆਂ ਹਿੰਸਕ ਵਾਰਦਾਤਾਂ ਕਾਰਨ ਮੈਲਬੌਰਨ ਵਾਸੀਆਂ ਵਿਚ ਸੁਰੱਖਿਆ ਨੂੰ ਲੈ ਕੇ ਚਿੰਤਾ ਅਤੇ ਡਰ ਦਾ ਮਾਹੌਲ ਬਣਿਆ ਹੋਇਆ ਹੈ।