2027 ਦੀਆਂ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਨਿਭਾਏਗਾ ਅਹਿਮ ਭੂਮਿਕਾ-ਮੋਨੂੰ ਇਟਲੀ
ਵੈਨਿਸ (ਇਟਲੀ), 23 ਨਵੰਬਰ (ਹਰਦੀਪ ਸਿੰਘ ਕੰਗ)-ਸ਼੍ਰੋਮਣੀ ਅਕਾਲੀ ਦਲ ਐੱਸ. ਸੀ.
ਵੈਨਿਸ (ਇਟਲੀ), 23 ਨਵੰਬਰ (ਹਰਦੀਪ ਸਿੰਘ ਕੰਗ)-ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਇਟਲੀ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਮੋਨੂੰ ਇਟਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਸੂਬੇ ਨੂੰ ਦੁਬਾਰਾ ਖੁਸ਼ਹਾਲ ਪੰਜਾਬ ਬਣਾਉਣ ਦੇ ਟੀਚੇ ਨੂੰ ਪੂਰਾ ਕਰਨ ਲਈ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਸੂਬੇ ਦੀ ਰਾਜਨੀਤੀ ਵਿਚ ਅਹਿਮ ਭੂਮਿਕਾ ਨਿਭਾਏਗਾ ਤੇ ਵਿਰੋਧੀ ਪਾਰਟੀਆਂ ਨੂੰ ਮੂੰਹ ਤੋੜ ਜਵਾਬ ਦੇਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਕੀਤੇ ਗਏ ਵਿਕਾਸ ਕਾਰਜਾਂ ਤੇ ਲੋਕ-ਪੱਖੀ ਨੀਤੀਆਂ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਹੋਰ ਮਜ਼ਬੂਤ ਹੋ ਕੇ ਉੱਭਰ ਰਹੀ ਹੈ ਤੇ ਦੇਸ਼ਾਂ ਵਿਦੇਸ਼ਾਂ ਵਿਚ ਵੀ ਸਮੂਹ ਵਿੰਗਾਂ ਵਲੋਂ ਪਾਰਟੀ ਦੀ ਚੜ੍ਹਦੀ ਕਲਾ ਲਈ ਸਹਿਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਪੰਜਾਬੀਆਂ ਤੇ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ, ਤਾਂ ਜੋ ਪੰਜਾਬ ਦੀ ਜਵਾਨੀ ਬਚਾਉਣ ਦੇ ਨਾਲ ਨਾਲ ਏਕਤਾ ਤੇ ਅਖੰਡਤਾ ਨੂੰ ਕਾਇਮ ਕੀਤਾ ਜਾ ਸਕੇ।