23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਵਿਕਟੋਰੀਆ ਦੇ ਪਾਰਕਾਂ ਵਿਚ ਪਹਾੜੀ ਸ਼ੇਰ ਦੀ ਦਹਿਸ਼ਤ

ਵੈਨਕੂਵਰ, 23 ਨਵੰਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਰਾਜਧਾਨੀ ਵਿਕਟੋਰੀਆ ਦੇ ਪਾਰਕਾਂ ਵਿਚ ਪਹਾੜੀ ਸ਼ੇਰ (ਕੂਗਰ) ਦੇ ਨਜ਼ਰ ਆਉਣ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਅਧਿਕਾਰੀਆਂ ਵਲੋਂ ਪਾਰਕਾਂ ਵਿਚ ਸੈਰ ਕਰਨ ਵਾਲੇ ਲੋਕਾਂ ਨੂੰ ਚੌਕਸ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 24-11-2026
ਵੈਨਕੂਵਰ, 23 ਨਵੰਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਰਾਜਧਾਨੀ ਵਿਕਟੋਰੀਆ ਦੇ ਪਾਰਕਾਂ ਵਿਚ ਪਹਾੜੀ ਸ਼ੇਰ (ਕੂਗਰ) ਦੇ ਨਜ਼ਰ ਆਉਣ ਦੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਅਧਿਕਾਰੀਆਂ ਵਲੋਂ ਪਾਰਕਾਂ ਵਿਚ ਸੈਰ ਕਰਨ ਵਾਲੇ ਲੋਕਾਂ ਨੂੰ ਚੌਕਸ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 20 ਨਵੰਬਰ ਨੂੰ ਸਵੇਰ ਸਮੇਂ ਵਿਕਟੋਰੀਆ ਦੇ ਪ੍ਰਸਿੱਧ ਐਲਕ ਤੇ ਬੀਵਰ ਲੇਕ ਖੇਤਰੀ ਪਾਰਕ ਵਿਚ ਸੈਰ ਕਰਨ ਵਾਲੇ ਰਸਤੇ ਨੇੜੇ ਇਕ ਪਹਾੜੀ ਸ਼ੇਰ ਦੇਖਿਆ ਗਿਆ। ਇਸ ਘਟਨਾ ਤੋਂ ਬਾਅਦ ਸਬੰਧਤ ਅਧਿਕਾਰੀਆਂ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਲਈ ਕਿਹਾ ਹੈ। ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਪਹਾੜੀ ਸ਼ੇਰ ਇਲਾਕੇ ਵਿਚ ਪਹਿਲਾਂ ਨਜ਼ਰ ਆਏ ਪਹਾੜੀ ਸ਼ੇਰ ਨਾਲ ਸੰਬੰਧਿਤ ਹੋ ਸਕਦਾ ਹੈ। ਹਾਲਾਂਕਿ ਇਸ ਸਬੰਧੀ ਅਜੇ ਪੱਕੀ ਪੁਸ਼ਟੀ ਨਹੀਂ ਹੋਈ। ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਇਕੱਲੇ ਜਾਣ ਤੋਂ ਗੁਰੇਜ਼ ਕਰਨ, ਬੱਚਿਆਂ ਤੇ ਪਾਲਤੂ ਜਾਨਵਰਾਂ ਨੂੰ ਆਪਣੇ ਨੇੜੇ ਰੱਖਣ ਤੇ ਜੰਗਲੀ ਜਾਨਵਰ ਦਿਖਾਈ ਦੇਣ ’ਤੇ ਉਸ ਤੋਂ ਸੁਰੱਖਿਅਤ ਦੂਰੀ ਬਣਾਈ ਰੱਖਣ। ਜ਼ਿਕਰਯੋਗ ਹੈ ਕਿ ਬ੍ਰਿਟਿਸ਼ ਕੋਲੰਬੀਆ ਦੇ ਜੰਗਲੀ ਤੇ ਪਹਾੜੀ ਇਲਾਕਿਆਂ ਵਿਚ ਪਹਾੜੀ ਸ਼ੇਰ ਪਾਏ ਜਾਂਦੇ ਹਨ। ਅਜਿਹੇ ਜਾਨਵਰਾਂ ਦੀ ਆਬਾਦੀ ਵਾਲੇ ਇਲਾਕਿਆਂ ਨੇੜੇ ਮੌਜੂਦਗੀ ਕਾਰਨ ਸੈਰ ਕਰਨ ਵਾਲਿਆਂ ਨੂੰ ਵਿਸ਼ੇਸ਼ ਸਾਵਧਾਨੀ ਵਰਤਣ ਦੀ ਲੋੜ ਹੁੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਟੈਕਸਸ ’ਚ ਬੱਚੇ ਦੇ ਜਿਨਸੀ ਸ਼ੋਸ਼ਣ ਦੇ ਦੋਸ਼ੀ ਨੂੰ 114 ਸਾਲ ਦੀ ਕੈਦ ਅਗਲੀ ਖ਼ਬਰ 2027 ਦੀਆਂ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਨਿਭਾਏਗਾ ਅਹਿਮ ਭੂਮਿਕਾ-ਮੋਨੂੰ ਇਟਲੀ
Ad Position 24