25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਯੂਕਰੇਨੀ ਪਰਵਾਸੀ ਦੀ ਕੁੱਟਮਾਰ ਕਾਰਨ ਮੌਤ ਦੇ ਮਾਮਲੇ ’ ਚ ਤਿੰਨ ਦੋਸ਼ੀਆਂ ਨੂੰ ਸਜ਼ਾ

ਵੈਨਕੂਵਰ, 25 ਨਵੰਬਰ (ਮਲਕੀਤ ਸਿੰਘ)-ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਉੱਤਰੀ ਸ਼ਹਿਰ ਫੋਰਟ ਸੇਂਟ ਜੌਹਨ ਵਿਖੇ ਸਾਲ 2025 ਦੌਰਾਨ ਇਕ ਯੂਕਰੇਨੀ ਪਰਵਾਸੀ ਦੀ ਕੁੱਟਮਾਰ ਕਾਰਨ ਹੋਈ ਮੌਤ ਦੇ ਮਾਮਲੇ ਵਿਚ ਅਦਾਲਤ ਵਲੋਂ ਤਿੰਨ ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ ਹੈ। ਇਸ ਮਾਮਲੇ ਵਿਚ ਤੀਜੇ ਅਤੇ ਆਖਰੀ ਦੋਸ਼ੀ ਨੂੰ ਸੋਮਵਾਰ ਨੂੰ ਸਜ਼ਾ ਸੁਣਾਏ ਜਾਣ ਨਾਲ ਤਿੰਨਾਂ ਦੋਸ਼ੀਆਂ ਦੀ ਸਜ਼ਾ ਸਬੰਧੀ ਅਦਾਲਤੀ ਕਾਰਵਾਈ ਮੁਕੰਮਲ ਹੋ ਗਈ ਹੈ।

Ad Position 21
No active advertisement
ਅਜੀਤ ਡੈਸਕ 26-11-2026
ਵੈਨਕੂਵਰ, 25 ਨਵੰਬਰ (ਮਲਕੀਤ ਸਿੰਘ)-ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਉੱਤਰੀ ਸ਼ਹਿਰ ਫੋਰਟ ਸੇਂਟ ਜੌਹਨ ਵਿਖੇ ਸਾਲ 2025 ਦੌਰਾਨ ਇਕ ਯੂਕਰੇਨੀ ਪਰਵਾਸੀ ਦੀ ਕੁੱਟਮਾਰ ਕਾਰਨ ਹੋਈ ਮੌਤ ਦੇ ਮਾਮਲੇ ਵਿਚ ਅਦਾਲਤ ਵਲੋਂ ਤਿੰਨ ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ ਹੈ। ਇਸ ਮਾਮਲੇ ਵਿਚ ਤੀਜੇ ਅਤੇ ਆਖਰੀ ਦੋਸ਼ੀ ਨੂੰ ਸੋਮਵਾਰ ਨੂੰ ਸਜ਼ਾ ਸੁਣਾਏ ਜਾਣ ਨਾਲ ਤਿੰਨਾਂ ਦੋਸ਼ੀਆਂ ਦੀ ਸਜ਼ਾ ਸਬੰਧੀ ਅਦਾਲਤੀ ਕਾਰਵਾਈ ਮੁਕੰਮਲ ਹੋ ਗਈ ਹੈ। ਸਜ਼ਾ ਕਿੰਨੇ ਸਾਲ ਦੀ ਹੋਈ ਹੈ ਇਸ ਦੀ ਜਾਣਕਾਰੀ ਫਿਲਹਾਲ ਸਾਂਝੀ ਨਹੀਂ ਕੀਤੀ ਗਈ। ਅਦਾਲਤ ਵਿਚ ਸੁਣਵਾਈ ਦੌਰਾਨ ਦੱਸਿਆ ਗਿਆ ਕਿ ਉਕਤ ਪਰਵਾਸੀ ਦੀ ਤਿੰਨ ਵਿਅਕਤੀਆਂ ਵਲੋਂ ਕੁੱਟਮਾਰ ਕੀਤੀ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਦਿਲ ਦਾ ਦੌਰਾ ਪਿਆ ਅਤੇ ਉਸ ਦੀ ਮੌਤ ਹੋ ਗਈ। ਅਦਾਲਤ ਵਲੋਂ ਤਿੰਨਾਂ ਵਿਅਕਤੀਆਂ ਨੂੰ ਗੈਰ-ਇਰਾਦਤਨ ਹੱਤਿਆ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਗਿਆ ਸੀ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਏ . ਆਈ . ਕੰਪਨੀ ‘ ਫਾਇੰਡ ’ ਦਾ ਬਰਤਾਨਵੀ ਫੈਸ਼ਨ ਕੰਪਨੀ ‘ ਐੱਨ ਬ੍ਰਾਊਨ ’ ਨਾਲ ਅਹਿਮ ਸਮਝੌਤਾ ਅਗਲੀ ਖ਼ਬਰ ਬਰਤਾਨੀਆ - ਯੂਰਪੀ ਸੰਘ ਦੇ ਨਵੇਂ ਸਮਝੌਤੇ ਦਾ ਤਨਮਨਜੀਤ ਸਿੰਘ ਢੇਸੀ ਵਲੋਂ ਸੰਸਦ ’ ਚ ਸਵਾਗਤ
Ad Position 24