25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਿੱਖ ਮਿਸ਼ਨਰੀ ਸੁਸਾਇਟੀ ਵਲੋਂ ਪ੍ਰਕਾਸ਼ ਪੁਰਬ ਮੌਕੇ ਬੱਚਿਆਂ ਦੇ ਕੀਰਤਨ ਮੁਕਾਬਲੇ ਕਰਵਾਏ

ਲੰਡਨ, 25 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)– ਸਿੱਖ ਮਿਸ਼ਨਰੀ ਸੁਸਾਇਟੀ ਸਾਊਥਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕੀਰਤਨ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ 80 ਦੇ ਕਰੀਬ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ਦੌਰਾਨ ਬੱਚਿਆਂ ਨੇ ਕੀਰਤਨ ਰਾਹੀਂ ਆਪਣੀ ਸੰਗੀਤਕ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 26-11-2026
ਲੰਡਨ, 25 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)– ਸਿੱਖ ਮਿਸ਼ਨਰੀ ਸੁਸਾਇਟੀ ਸਾਊਥਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਕੀਰਤਨ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ 80 ਦੇ ਕਰੀਬ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲਿਆਂ ਦੌਰਾਨ ਬੱਚਿਆਂ ਨੇ ਕੀਰਤਨ ਰਾਹੀਂ ਆਪਣੀ ਸੰਗੀਤਕ ਪ੍ਰਤਿਭਾ ਦਾ ਪ੍ਰਗਟਾਵਾ ਕੀਤਾ। ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸੁਸਾਇਟੀ ਵੱਲੋਂ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ, ਜਦਕਿ ਬਾਕੀ ਵਿਦਿਆਰਥੀਆਂ ਨੂੰ ਹੌਸਲਾ ਅਫ਼ਜ਼ਾਈ ਲਈ ਇਨਾਮ ਦਿੱਤੇ ਗਏ। ਇਨਾਮਾਂ ਦੀ ਸੇਵਾ ਚੜ੍ਹਦੀ ਕਲਾ ਨੌਜਵਾਨ ਸਭਾ ਵੱਲੋਂ ਕੀਤੀ ਗਈ। ਇਸ ਉਪਰਾਲੇ ਦਾ ਮਕਸਦ ਬੱਚਿਆਂ ਨੂੰ ਗੁਰਬਾਣੀ, ਗੁਰਮਤਿ ਸੰਗੀਤ ਅਤੇ ਸਿੱਖ ਵਿਰਸੇ ਨਾਲ ਜੋੜਨਾ ਸੀ। ਸਮਾਗਮ ਦੇ ਅੰਤ ਵਿਚ ਸਿੱਖ ਮਿਸ਼ਨਰੀ ਸੁਸਾਇਟੀ ਦੇ ਜਨਰਲ ਸਕੱਤਰ ਅਵਤਾਰ ਸਿੰਘ ਬੁੱਟਰ ਵਲੋਂ ਸਮੂਹ ਸੰਗਤਾਂ ਅਤੇ ਸੰਗੀਤ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਆਈ.ਟੀ.ਆਈ ਮਾਣੂੰਕੇ ਵਿਖੇ ਅਵਤਾਰ ਪੁਰਬ ਮਨਾਇਆ ਅਗਲੀ ਖ਼ਬਰ ਭਾਰਤੀ ਏ . ਆਈ . ਕੰਪਨੀ ‘ ਫਾਇੰਡ ’ ਦਾ ਬਰਤਾਨਵੀ ਫੈਸ਼ਨ ਕੰਪਨੀ ‘ ਐੱਨ ਬ੍ਰਾਊਨ ’ ਨਾਲ ਅਹਿਮ ਸਮਝੌਤਾ
Ad Position 24