29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗਲਾਸਗੋ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਗਲਾਸਗੋ, 29 ਨਵੰਬਰ (ਹਰਜੀਤ ਸਿੰਘ ਦੁਸਾਂਝ)-ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਗਲਾਸਗੋ ਵਲੋਂ ਗਲਾਸਗੋ ਗੁਰਦੁਆਰਾ ਕੌਂਸਲ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ’ਚ ਸੰਗਤ ਨੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।

Ad Position 21
No active advertisement
ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ। ਤਸਵੀਰਛ : ਹਰਜੀਤ ਸਿੰਘ ਦੁਸਾਂਝ 30-11-2026
ਗਲਾਸਗੋ, 29 ਨਵੰਬਰ (ਹਰਜੀਤ ਸਿੰਘ ਦੁਸਾਂਝ)-ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਗਲਾਸਗੋ ਵਲੋਂ ਗਲਾਸਗੋ ਗੁਰਦੁਆਰਾ ਕੌਂਸਲ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ’ਚ ਸੰਗਤ ਨੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੀ ਆਰੰਭਤਾ ਸਵੇਰੇ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ, ਐਲਬਰਟ ਡਰਾਈਵ ਤੋਂ ਅਰਦਾਸ ਉਪਰੰਤ ਹੋਈ। ਨਗਰ ਕੀਰਤਨ ਸ਼ਹਿਰ ਦੀਆਂ ਵੱਖ-ਵੱਖ ਸੜਕਾਂ ਤੋਂ ਹੁੰਦਾ ਹੋਇਆ ਸੇਂਟ ਐਂਡਰਿਊਜ਼ ਡਰਾਈਵ ਸਥਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਪਹੁੰਚਿਆ। ਖ਼ਾਲਸਾਈ ਤੇ ਰਵਾਇਤੀ ਪੰਜਾਬੀ ਪਹਿਰਾਵਿਆਂ ’ਚ ਸਜੀ ਸੰਗਤ ਵਲੋਂ ਗੁਰਬਾਣੀ ਦਾ ਜਾਪ ਤੇ ਸ਼ਬਦ ਕੀਰਤਨ ਕਰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦਾ ਸੁਨੇਹਾ ਦਿੱਤਾ ਗਿਆ। ਨਗਰ ਕੀਰਤਨ ਦੇ ਮਾਰਗ ’ਤੇ ਸੰਗਤ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦੇ ਪ੍ਰਬੰਧ ਕੀਤੇ ਗਏ। ਇਸ ਪਾਵਨ ਅਵਸਰ ’ਤੇ ਬੱਚਿਆਂ ਤੇ ਪਰਿਵਾਰਾਂ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਗੁਰੂ ਨਾਨਕ ਦੇਵ ਜੀ ਦੇ ਕਿਰਤ ਕਰਨ, ਨਾਮ ਜਪਣ, ਵੰਡ ਛਕਣ, ਮਨੁੱਖੀ ਬਰਾਬਰੀ ਅਤੇ ਭਾਈਚਾਰਕ ਸਾਂਝ ਦੇ ਫ਼ਲਸਫ਼ੇ ਨੂੰ ਸਮਰਪਿਤ ਇਸ ਧਾਰਮਿਕ ਸਮਾਗਮ ਨੇ ਪੰਜਾਬੀ ਤੇ ਸਿੱਖ ਵਿਰਸੇ ਦੀ ਵਿਲੱਖਣ ਝਲਕ ਪੇਸ਼ ਕੀਤੀ। ਨਗਰ ਕੀਰਤਨ ਦੀ ਸਮਾਪਤੀ ਵਾਪਸ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਗਲਾਸਗੋ ਵਿਖੇ ਹੋਈ। ਇਹ ਧਾਰਮਿਕ ਸਮਾਗਮ ਸਕਾਟਲੈਂਡ ਦੀ ਧਰਤੀ ’ਤੇ ਸਿੱਖੀ, ਪੰਜਾਬੀ ਸੱਭਿਆਚਾਰ ਤੇ ਸਰਬੱਤ ਦੇ ਭਲੇ ਦੀ ਭਾਵਨਾ ਦਾ ਪ੍ਰਤੀਕ ਬਣਿਆ।
Ad Position 22
No active advertisement
ਪਿਛਲੀ ਖ਼ਬਰ ਟਰੰਪ ਪ੍ਰਸ਼ਾਸਨ ਵੱਲੋਂ ਸੋਸ਼ਲ ਮੀਡੀਆ ’ਤੇ ਆਲੋਚਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਨੂੰ ਅਦਾਲਤ ’ਚ ਚੁਣੌਤੀ ਅਗਲੀ ਖ਼ਬਰ ਮਿਆਂਮਾਰ ’ਚ ਫ਼ੌਜੀ ਹਵਾਈ ਹਮਲਿਆਂ ’ਚ 70 ਤੋਂ ਵੱਧ ਲੋਕਾਂ ਦੀ ਮੌਤ
Ad Position 24