29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਟਰੰਪ ਪ੍ਰਸ਼ਾਸਨ ਵੱਲੋਂ ਸੋਸ਼ਲ ਮੀਡੀਆ ’ਤੇ ਆਲੋਚਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਨੂੰ ਅਦਾਲਤ ’ਚ ਚੁਣੌਤੀ

ਨਿਊਯਾਰਕ, 29 ਨਵੰਬਰ (ਰਾਜੂ ਸਹਿਬਾਜ਼ਪੁਰਾ)-ਪਰਵਾਸੀਆਂ ਖ਼ਿਲਾਫ਼ ਕਾਰਵਾਈਆਂ ਦੀ ਸੋਸ਼ਲ ਮੀਡੀਆ ’ਤੇ ਆਲੋਚਨਾ ਕਰਨ ਵਾਲਿਆਂ ਦੀ ਪਛਾਣ ਹਾਸਲ ਕਰਨ ਦੀਆਂ ਕੋਸ਼ਿਸ਼ਾਂ ਨੂੰ ਅਦਾਲਤ ’ਚ ਚੁਣੌਤੀ ਦਿੱਤੀ ਗਈ ਹੈ। ਨਾਗਰਿਕ ਹੱਕਾਂ ਦੀ ਜਥੇਬੰਦੀ ਅਮਰੀਕਨ ਸਿਵਲ ਲਿਬਰਟੀਜ਼ ਯੂਨੀਅਨ (ਏ.

Ad Position 21
No active advertisement
ਅਜੀਤ ਡੈਸਕ 30-11-2026
ਨਿਊਯਾਰਕ, 29 ਨਵੰਬਰ (ਰਾਜੂ ਸਹਿਬਾਜ਼ਪੁਰਾ)-ਪਰਵਾਸੀਆਂ ਖ਼ਿਲਾਫ਼ ਕਾਰਵਾਈਆਂ ਦੀ ਸੋਸ਼ਲ ਮੀਡੀਆ ’ਤੇ ਆਲੋਚਨਾ ਕਰਨ ਵਾਲਿਆਂ ਦੀ ਪਛਾਣ ਹਾਸਲ ਕਰਨ ਦੀਆਂ ਕੋਸ਼ਿਸ਼ਾਂ ਨੂੰ ਅਦਾਲਤ ’ਚ ਚੁਣੌਤੀ ਦਿੱਤੀ ਗਈ ਹੈ। ਨਾਗਰਿਕ ਹੱਕਾਂ ਦੀ ਜਥੇਬੰਦੀ ਅਮਰੀਕਨ ਸਿਵਲ ਲਿਬਰਟੀਜ਼ ਯੂਨੀਅਨ (ਏ.ਸੀ.ਐੱਲ.ਯੂ.) ਨੇ ਟਰੰਪ ਪ੍ਰਸ਼ਾਸਨ ਖ਼ਿਲਾਫ਼ ਮੁਕੱਦਮਾ ਦਾਇਰ ਕਰਦਿਆਂ ਦੋਸ਼ ਲਾਇਆ ਹੈ ਕਿ ਸਰਕਾਰ ਜਾਂਚ ਪ੍ਰਕਿਰਿਆ ਦੀ ਆੜ ਹੇਠ ਆਲੋਚਕਾਂ ਦੀ ਨਿੱਜੀ ਜਾਣਕਾਰੀ ਇਕੱਠੀ ਕਰਕੇ ਅਸਹਿਮਤੀ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਆਪਣਾ ਨਾਂਅ ਗੁਪਤ ਰੱਖਣ ਵਾਲੇ ਚਾਰ ਸੋਸ਼ਲ ਮੀਡੀਆ ਵਰਤੋਂਕਾਰਾਂ ਵਲੋਂ ਵਾਸ਼ਿੰਗਟਨ ਦੀ ਸੰਘੀ ਅਦਾਲਤ ਵਿਚ ਦਾਇਰ ਮੁਕੱਦਮੇ ਰਾਹੀਂ ਨਿਆਂ ਤੇ ਗ੍ਰਹਿ ਸੁਰੱਖਿਆ ਵਿਭਾਗਾਂ ਦੀ ਇਸ ਜਾਂਚ ’ਤੇ ਰੋਕ ਮੰਗੀ ਗਈ ਹੈ। ਜਥੇਬੰਦੀ ਮੁਤਾਬਕ ਸਰਕਾਰੀ ਵਕੀਲਾਂ ਨੇ ਮੈਟਾ, ਬਲੂਸਕਾਈ ਤੇ ਐਕਸ ਸਮੇਤ ਕਈ ਕੰਪਨੀਆਂ ਨੂੰ ਗ੍ਰੈਂਡ ਜਿਊਰੀ ਦੇ ਦਰਜਨਾਂ ਸੰਮਨ ਭੇਜ ਕੇ ਖਾਤਿਆਂ ਨਾਲ ਜੁੜੇ ਵੇਰਵੇ ਮੰਗੇ ਹਨ। ਦੋਸ਼ ਹੈ ਕਿ ਇਨ੍ਹਾਂ ਰਾਹੀਂ ਆਲੋਚਕਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਨਿੱਜੀ ਜਾਣਕਾਰੀ ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ਆਈਸ) ਦੇ ਜਾਂਚ ਅਧਿਕਾਰੀਆਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਕਾਮੇਡੀਅਨ ਭੁਵਨ ਬਾਮ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਗਲਾਸਗੋ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24