17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸੰਸਦ ਮੈਂਬਰ ਨਵੀਨ ਜਿੰਦਲ ਵਲੋਂ ਸ਼ੁਰੂ ਕੀਤੇ ਮੁਫ਼ਤ ਸਿਹਤ ਕੈਂਪ 'ਚ 1017 ਲੋਕਾਂ ਨੇ ਚੁੱਕਿਆ ਲਾਭ <br/>

Ad Position 21
No active advertisement
ਅਜੀਤ ਡੈਸਕ 30-01-2026
ਗੂਹਲਾ ਚੀਕਾ, 29 ਜਨਵਰੀ (ਓ. ਪੀ. ਸੈਣੀ)-ਪੇਂਡੂ ਖੇਤਰਾਂ 'ਚ ਬਿਹਤਰ ਤੇ ਪਹੁੰਚਯੋਗ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੰਸਦ ਮੈਂਬਰ ਨਵੀਨ ਜਿੰਦਲ ਵਲੋਂ ਸ਼ੁਰੂ ਕੀਤੇ ਕੁਰੂਕਸ਼ੇਤਰ ਸੰਸਦੀ ਹਲਕਾ ਸਸਕਤੀਕਰਨ ਮੁਹਿੰਮ ਤਹਿਤ ਵੀਰਵਾਰ ਨੂੰ ਪੁੰਡਰੀ ਵਿਧਾਨ ਸਭਾ ਹਲਕੇ ਦੇ ਕੌਲ ਪਿੰਡ 'ਚ ਇਕ ਮੁਫ਼ਤ ਸਿਹਤ ਕੈਂਪ ਲਗਾਇਆ | ਨਵੀਨ ਜਿੰਦਲ ਫਾਊਾਡੇਸ਼ਨ ਵਲੋਂ ਆਯੋਜਿਤ, ਕੌਲ ਤੇ ਆਲੇ-ਦੁਆਲੇ ਦੇ ਕਈ ਪਿੰਡਾਂ ਦੇ 1017 ਲੋਕਾਂ ਨੇ ਮੁਫ਼ਤ ਸਿਹਤ ਜਾਂਚ ਅਤੇ ਡਾਕਟਰੀ ਸੇਵਾਵਾਂ ਦਾ ਲਾਭ ਉਠਾਇਆ | ਕੈਂਪ ਐਮ. ਪੀ. ਨਵੀਨ ਜਿੰਦਲ ਵਲੋਂ ਸ਼ੁਰੂ ਕੀਤੇ ਗਏ ਕੁਰੂਕਸ਼ੇਤਰ ਸੰਸਦੀ ਹਲਕਾ ਸਸਕਤੀਕਰਨ ਮੁਹਿੰਮ ਤਹਿਤ ਆਯੋਜਿਤ ਕੀਤਾ ਤੀਜਾ ਮੁਫ਼ਤ ਸਿਹਤ ਕੈਂਪ ਸੀ | ਵੱਖ-ਵੱਖ ਵੱਕਾਰੀ ਹਸਪਤਾਲਾਂ ਦੇ ਸੁਪਰ-ਸਪੈਸਲਿਸਟ ਡਾਕਟਰਾਂ ਦੀ ਇਕ ਟੀਮ ਨੇ ਲੋਕਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਜ਼ਰੂਰੀ ਸਲਾਹ-ਮਸ਼ਵਰਾ ਅਤੇ ਦਵਾਈਆਂ ਪ੍ਰਦਾਨ ਕੀਤੀਆਂ | ਵਿਧਾਇਕ ਸਤਪਾਲ ਜੰਭਾ ਨੇ ਸਿਹਤ ਕੈਂਪ ਦਾ ਲਾਭ ਲੈਣ ਲਈ ਆਏ ਲੋਕਾਂ ਨੂੰ ਮਿਲਣ ਲਈ ਕੈਂਪ ਦਾ ਦੌਰਾ ਵੀ ਕੀਤਾ | ਉਨ੍ਹਾਂ ਨੇ ਆਪਣੀਆਂ ਅੱਖਾਂ ਦੀ ਜਾਂਚ ਕੀਤੀ ਅਤੇ ਐਨਕਾਂ ਪ੍ਰਾਪਤ ਕੀਤੀਆਂ | ਇਸ ਮੌਕੇ ਨਵੀਨ ਜਿੰਦਲ ਫਾਊਾਡੇਸਨ ਦੀ ਟੀਮ ਨੇ ਉਨ੍ਹਾਂ ਨੂੰ ਤਿਰੰਗਾ ਝੰਡਾ ਭੇਟ ਕੀਤਾ ਅਤੇ ਸੰਸਦ ਮੈਂਬਰ ਨਵੀਨ ਜਿੰਦਲ ਦੁਆਰਾ ਚਲਾਈ ਜਾ ਰਹੀ ਰਾਸ਼ਟਰੀ ਝੰਡਾ ਜਾਗਰੂਕਤਾ ਮੁਹਿੰਮ 2026 ਬਾਰੇ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਵਿਧਾਇਕ ਸਤਪਾਲ ਜੰਭਾ ਨੇ ਕਿਹਾ ਕਿ ਸੰਸਦ ਮੈਂਬਰ ਨਵੀਨ ਜਿੰਦਲ ਦਾ ਮੰਨਣਾ ਹੈ ਕਿ ਸਿਹਤਮੰਦ ਸਮਾਜ ਇਕ ਮਜ਼ਬੂਤ ਰਾਸ਼ਟਰ ਦੀ ਨੀਂਹ ਰੱਖਦਾ ਹੈ | ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਿਹਤ ਕੈਂਪਾਂ ਰਾਹੀਂ ਪਿੰਡ ਵਾਸੀ ਨਾ ਸਿਰਫ ਮੁਫ਼ਤ ਜਾਂਚ ਅਤੇ ਇਲਾਜ ਕਰਵਾ ਰਹੇ ਹਨ, ਸਗੋਂ ਉਨ੍ਹਾਂ ਦੀ ਸਿਹਤ ਬਾਰੇ ਵੀ ਜਾਗਰੂਕ ਹੋ ਰਹੇ ਹਨ | ਕੌਲ 'ਚ ਲਗਾਏ ਸਿਹਤ ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ ਐਮ. ਪੀ. ਦਫ਼ਤਰ ਇੰਚਾਰਜ ਰਵਿੰਦਰ ਧੀਮਾਨ ਨੇ ਕਿਹਾ ਕਿ ਐਮ. ਪੀ. ਨਵੀਨ ਜਿੰਦਲ ਦਾ ਟੀਚਾ ਇਕ ਸਿਹਤਮੰਦ ਤੇ ਜਾਗਰੂਕ ਕੁਰੂਕਸ਼ੇਤਰ ਸੰਸਦੀ ਹਲਕਾ ਬਣਾਉਣਾ ਹੈ | ਭਾਜਪਾ ਨੇਤਾ ਨਿਧੀ ਮੋਹਨ ਨੇ ਐਮ. ਪੀ. ਨਵੀਨ ਜਿੰਦਲ ਦੀ ਮੁਹਿੰਮ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਨਵੀਨ ਜਿੰਦਲ ਫਾਊਾਡੇਸ਼ਨ ਦੁਆਰਾ ਆਯੋਜਿਤ ਇਹ ਸਿਹਤ ਕੈਂਪ ਪੇਂਡੂ ਔਰਤਾਂ, ਬਜ਼ੁਰਗਾਂ ਤੇ ਨੌਜਵਾਨਾਂ ਲਈ ਬਹੁਤ ਲਾਭਦਾਇਕ ਸਾਬਤ ਹੋਇਆ ਹੈ |

Ad Position 22
No active advertisement
ਪਿਛਲੀ ਖ਼ਬਰ ਮੁਕੰਦ ਲਾਲ ਨੈਸ਼ਨਲ ਕਾਲਜ ਦਾ ਸੱਤ ਰੋਜ਼ਾ ਐਨ. ਐਸ. ਐਸ. ਕੈਂਪ ਸਮਾਪਤ <br/> ਅਗਲੀ ਖ਼ਬਰ ਸਿਹਤ ਖ਼ਬਰਨਾਮਾ
Ad Position 24