18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਕੰਵਰਪਾਲ ਗੁਰਜਰ ਵਲੋਂ ਖੇਤੀਬਾੜੀ ਕਾਲਜ ਲਈ ਜ਼ਮੀਨ ਮਨਜ਼ੂਰ ਕਰਨ ਲਈ ਮੁੱਖ ਮੰਤਰੀ ਸੈਣੀ ਤੇ ਖੇਤੀਬਾੜੀ ਮੰਤਰੀ ਰਾਣਾ ਦਾ ਧੰਨਵਾਦ

Ad Position 21
No active advertisement
ਅਜੀਤ ਡੈਸਕ 20-02-2026
ਯਮੁਨਾਨਗਰ, 19 ਫਰਵਰੀ (ਗੁਰਦਿਆਲ ਸਿੰਘ ਨਿਮਰ)-ਸਾਬਕਾ ਕੈਬਨਿਟ ਮੰਤਰੀ ਕੰਵਰਪਾਲ ਗੁਰਜਰ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਾਲ ਹੀ 'ਚ ਜਗਾਧਰੀ ਵਿਧਾਨ ਸਭਾ ਹਲਕੇ ਦੇ ਪੇਂਡੂ ਖੇਤਰਾਂ 'ਚ ਇਕ ਖੇਤੀਬਾੜੀ ਕਾਲਜ ਖੋਲ੍ਹਣ ਦਾ ਐਲਾਨ ਕੀਤਾ ਸੀ, ਜਿਸ ਤਹਿਤ ਹਰਿਆਣਾ ਸਰਕਾਰ ਨੇ ਜਗਾਧਰੀ ਵਿਧਾਨ ਸਭਾ ਹਲਕੇ ਦੇ ਕਿਸ਼ਨਪੁਰਾ ਪਿੰਡ ਦੀ ਪੰਚਾਇਤੀ 45 ਏਕੜ ਜ਼ਮੀਨ ਲੀਜ਼ 'ਤੇ ਲੈਣ ਦੀ ਮਨਜ਼ੂਰੀ ਦੇ ਦਿੱਤੀ ਹੈ | ਇਸ ਲਈ ਸਾਬਕਾ ਕੈਬਨਿਟ ਮੰਤਰੀ ਗੁਰਜਰ ਨੇ ਮੁੱਖ ਮੰਤਰੀ ਸੈਣੀ ਸਮੇਤ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਤੇ ਪਿੰਡ ਦੇ ਸਰਪੰਚ ਅਤੇ ਸਾਰੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਗਾਧਰੀ ਵਿਧਾਨ ਸਭਾ ਹਲਕੇ ਦੇ ਪਿੰਡ ਕਿਸ਼ਨਪੁਰਾ 'ਚ ਖੇਤੀਬਾੜੀ ਕਾਲਜ ਦੀ ਸਥਾਪਨਾ ਨਾਲ ਇਸ ਇਲਾਕੇ ਅਤੇ ਆਸ ਪਾਸ ਦੇ ਲੋਕਾਂ ਨੂੰ ਖੇਤੀਬਾੜੀ ਨਾਲ ਸੰਬੰਧਤ ਕੋਰਸ ਉਪਲਬਧ ਹੋਣਗੇ ਅਤੇ ਖੇਤੀਬਾੜੀ ਦੀ ਪੜ੍ਹਾਈ ਲਈ ਦੂਰ-ਦੁਰਾਡੇ ਇਲਾਕਿਆਂ 'ਚ ਜਾਣ ਦੀ ਬਜਾਏ ਉਨ੍ਹਾਂ ਨੂੰ ਆਪਣੇ ਇਲਾਕੇ 'ਚ ਖੇਤੀਬਾੜੀ ਸਿੱਖਿਆ ਦੀ ਸਹੂਲਤ ਮਿਲੇਗੀ | ਉਨ੍ਹਾਂ ਦੱਸਿਆ ਕਿ ਪਿੰਡ ਕਿਸ਼ਨਪੁਰਾ ਦੀ ਜ਼ਮੀਨ 'ਤੇ ਬਣਨ ਵਾਲਾ ਇਹ ਕਾਲਜ ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਹਿਸਾਰ ਦੇ ਅਧੀਨ ਬਣਾਇਆ ਜਾਵੇਗਾ, ਜਿਸ ਨਾਲ ਜਗਾਧਰੀ ਵਿਧਾਨ ਸਭਾ ਹਲਕੇ ਅਤੇ ਪੂਰੇ ਜ਼ਿਲ੍ਹਾ ਯਮੁਨਾਨਗਰ ਅਤੇ ਨੇੜਲੇ ਜ਼ਿਲਿ੍ਹਆਂ ਦੇ ਹਜ਼ਾਰਾਂ ਨੌਜਵਾਨਾਂ ਨੂੰ ਲਾਭ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੁੱਧ ਪਿੰਡਾਂ 'ਚ ਕਿਸਾਨ ਮਜ਼ਦੂਰ ਲਾਮਬੰਦ ਅਗਲੀ ਖ਼ਬਰ 20-02-26
Ad Position 24